22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

-70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ- ਕ੍ਰਿਕਟ ਅੰਡਰ-19 ਲੜਕੀਆਂ ਦੇ ਰਾਜ ਪੱਧਰੀ ਮੁਕਾਬਲੇ ਫ਼ਿਰੋਜ਼ਪੁਰ ਵਿਚ ਅੱਜ ਤੋਂ

ਫ਼ਿਰੋਜ਼ਪੁਰ, 21 ਸਤੰਬਰ (ਗੁਰਿੰਦਰ ਸਿੰਘ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (2026-27) ਤਹਿਤ ਅੰਡਰ-19 ਲੜਕੀਆਂ ਦੇ ਕ੍ਰਿਕਟ ਦੇ ਰਾਜ ਪੱਧਰੀ ਮੁਕਾਬਲੇ ਫ਼ਿਰੋਜ਼ਪੁਰ ਵਿਚ ਕਰਵਾਏ ਜਾ ਰਹੇ ਹਨ। ਇਹ ਮੁਕਾਬਲੇ 22 ਤੋਂ 25 ਸਤੰਬਰ ਤੱਕ ਚੱਲਣਗੇ, ਜਿਨ੍ਹਾਂ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਅੰਡਰ-19 ਵਰਗ ਦੀਆਂ ਲੜਕੀਆਂ ਦੀਆਂ ਟੀਮਾਂ ਭਾਗ ਲੈਣਗੀਆਂ।

Ad Position 21
No active advertisement
ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕ੍ਰਿਕਟ ਸੰਬੰਧੀ ਜਾਣਕਾਰੀ ਦਿੰਦੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.ਸਤਿੰਦਰ ਸਿੰਘ ਨਾਲ ਦਲਬੀਰ ਸਿੰਘ ਤੇ ਹੋਰ। ਅਜੀਤ ਤਸਵੀਰ 22-09-2026
ਫ਼ਿਰੋਜ਼ਪੁਰ, 21 ਸਤੰਬਰ (ਗੁਰਿੰਦਰ ਸਿੰਘ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (2026-27) ਤਹਿਤ ਅੰਡਰ-19 ਲੜਕੀਆਂ ਦੇ ਕ੍ਰਿਕਟ ਦੇ ਰਾਜ ਪੱਧਰੀ ਮੁਕਾਬਲੇ ਫ਼ਿਰੋਜ਼ਪੁਰ ਵਿਚ ਕਰਵਾਏ ਜਾ ਰਹੇ ਹਨ। ਇਹ ਮੁਕਾਬਲੇ 22 ਤੋਂ 25 ਸਤੰਬਰ ਤੱਕ ਚੱਲਣਗੇ, ਜਿਨ੍ਹਾਂ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਅੰਡਰ-19 ਵਰਗ ਦੀਆਂ ਲੜਕੀਆਂ ਦੀਆਂ ਟੀਮਾਂ ਭਾਗ ਲੈਣਗੀਆਂ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਫ਼ਿਰੋਜ਼ਪੁਰ ਮੁਨੀਲਾ ਅਰੋੜਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ.ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਰਾਜ ਪੱਧਰੀ ਮੁਕਾਬਲਿਆਂ ਮੌਕੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਚਾਰੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਤੇ ਵਿਧਾਇਕ ਗੁਰੂਹਰਸਹਾਏ ਫ਼ੌਜਾ ਸਿੰਘ ਸਰਾਰੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸਬੰਧੀ ਐੱਮ.ਐੱਲ.ਐੱਮ. ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਕੈਂਟ ਵਿਖੇ ਮੀਟਿੰਗ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਤੇ ਖੇਡ ਮੈਦਾਨਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖਿਡਾਰਨਾਂ ਦੀ ਸਹੂਲਤ ਲਈ ਖੇਡ ਮੈਦਾਨਾਂ ਦੀ ਤਿਆਰੀ, ਰਿਹਾਇਸ਼, ਖਾਣ-ਪੀਣ, ਸੁਰੱਖਿਆ, ਡਾਕਟਰੀ ਸਹੂਲਤਾਂ ਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਮੌਕੇ ਦਲਬੀਰ ਸਿੰਘ, ਨਵਿੰਦਰ ਕੁਮਾਰ, ਜਸਵੀਰ ਕੌਰ, ਸੂਰਜ ਪ੍ਰਕਾਸ਼, ਈਸ਼ਵਰ ਸ਼ਰਮਾ, ਸਰਬਜੀਤ ਸਿੰਘ ਭਾਵੜਾ, ਵਰਿੰਦਰਪਾਲ ਸਿੰਘ, ਨੇਹਾ ਖਾਨ, ਮਨਦੀਪ ਕੌਰ, ਅਮਨਦੀਪ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਿਖਾਰੀ ਸਾਹਿੱਤ ਸਭਾ ਝੱਤਰਾ ਵਲੋਂ ਸਾਹਿੱਤਕਾਰ ਰਾਜ ਅਰੋੜਾ ਦਾ ਸਨਮਾਨ ਅਗਲੀ ਖ਼ਬਰ ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਦੀ ਮਹੀਨਾਵਾਰ ਮੀਟਿੰਗ ਹੋਈ
Ad Position 24