21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਰਾਮਗੜ੍ਹੀਆ ਭਾਈਚਾਰੇ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ’ਤੇ ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਸਖ਼ਤ ਨਿਖੇਧੀ

ਫ਼ਿਰੋਜ਼ਪੁਰ, 21 ਸਤੰਬਰ (ਗੁਰਿੰਦਰ ਸਿੰਘ)- ਬੀਤੇ ਦਿਨੀਂ ਖੰਨਾ ਵਿਖੇ ਧਰਨੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਬਾਹਮਣ ਵਲੋਂ ਰਾਮਗੜ੍ਹੀਆ ਭਾਈਚਾਰੇ ਵਿਰੁੱਧ ਕਥਿਤ ਅਪਮਾਨਜਨਕ ਸ਼ਬਦਾਵਲੀ ਵਰਤਣ ਦੀ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਪੰਜਾਬ ਨੇ ਸਖ਼ਤ ਨਿਖੇਧੀ ਕੀਤੀ ਹੈ। ਇੱਥੇ ਹੋਈ ਮੀਟਿੰਗ ਦੌਰਾਨ ਸੁਸਾਇਟੀ ਨੇ ਸਬੰਧਿਤ ਆਗੂ ਤੋਂ ਜਨਤਕ ਮੁਆਫ਼ੀ ਅਤੇ ਅਕਾਲੀ ਦਲ ਦੀ ਹਾਈਕਮਾਂਡ ਤੋਂ ਤੱਥਾਂ ਦੀ ਜਾਂਚ ਉਪਰੰਤ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 22-09-2026
ਫ਼ਿਰੋਜ਼ਪੁਰ, 21 ਸਤੰਬਰ (ਗੁਰਿੰਦਰ ਸਿੰਘ)- ਬੀਤੇ ਦਿਨੀਂ ਖੰਨਾ ਵਿਖੇ ਧਰਨੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਬਾਹਮਣ ਵਲੋਂ ਰਾਮਗੜ੍ਹੀਆ ਭਾਈਚਾਰੇ ਵਿਰੁੱਧ ਕਥਿਤ ਅਪਮਾਨਜਨਕ ਸ਼ਬਦਾਵਲੀ ਵਰਤਣ ਦੀ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਪੰਜਾਬ ਨੇ ਸਖ਼ਤ ਨਿਖੇਧੀ ਕੀਤੀ ਹੈ। ਇੱਥੇ ਹੋਈ ਮੀਟਿੰਗ ਦੌਰਾਨ ਸੁਸਾਇਟੀ ਨੇ ਸਬੰਧਿਤ ਆਗੂ ਤੋਂ ਜਨਤਕ ਮੁਆਫ਼ੀ ਅਤੇ ਅਕਾਲੀ ਦਲ ਦੀ ਹਾਈਕਮਾਂਡ ਤੋਂ ਤੱਥਾਂ ਦੀ ਜਾਂਚ ਉਪਰੰਤ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ। ਸੁਸਾਇਟੀ ਦੇ ਸਰਪ੍ਰਸਤ ਸੁਖਵਿੰਦਰ ਸਿੰਘ ਸੰਨੀ ਇੰਡੀਅਨ ਫਾਊਂਡਰ ਵਾਲਿਆਂ ਨੇ ਕਿਹਾ ਕਿ ਰਾਮਗੜ੍ਹੀਆ ਸਮਾਜ ਨੇ ਦੇਸ਼, ਕੌਮ ਤੇ ਸਮਾਜ ਦੀ ਤਰੱਕੀ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਮਿਹਨਤ, ਇਮਾਨਦਾਰੀ ਤੇ ਕੁਰਬਾਨੀਆਂ ਲਈ ਜਾਣੇ ਜਾਂਦੇ ਇਸ ਭਾਈਚਾਰੇ ਵਿਰੁੱਧ ਕਿਸੇ ਵੀ ਸਿਆਸੀ ਮੰਚ ਤੋਂ ਅਪਮਾਨਜਨਕ ਭਾਸ਼ਾ ਵਰਤਣਾ ਮੰਦਭਾਗਾ ਹੈ। ਪੰਜਾਬ ਚੇਅਰਮੈਨ ਭਗਵਾਨ ਸਿੰਘ ਦੜਿਆਲਾ ਨੇ ਸਬੰਧਿਤ ਆਗੂ ਤੋਂ ਜਨਤਕ ਮੁਆਫ਼ੀ ਦੀ ਮੰਗ ਕੀਤੀ। ਪੰਜਾਬ ਪ੍ਰਧਾਨ ਹਰਭਜਨ ਸਿੰਘ ਦੜਿਆਲਾ ਨੇ ਕਿਹਾ ਕਿ ਭਾਈਚਾਰਕ ਸਾਂਝ ਨੂੰ ਠੇਸ ਪਹੁੰਚਾਉਣ ਵਾਲੀ ਬਿਆਨਬਾਜ਼ੀ ’ਤੇ ਪਾਰਟੀ ਹਾਈਕਮਾਂਡ ਨੂੰ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ। ਸਕੱਤਰ ਜਨਰਲ ਪੰਜਾਬ ਸੁਖਮਿੰਦਰ ਸਿੰਘ ਜੱਬਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਕਾਰਵਾਈ ਨਾ ਹੋਈ ਜਾਂ ਮੁਆਫ਼ੀ ਨਾ ਮੰਗੀ ਗਈ ਤਾਂ ਭਾਈਚਾਰਾ ਸ਼ਾਂਤਮਈ ਢੰਗ ਨਾਲ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪੇਗਾ ਤੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਤੈਅ ਕਰੇਗਾ। ਇਸ ਮੌਕੇ ਨਿਰਵੈਰ ਸਿੰਘ ਸਿੰਧੀ, ਅੰਗਰੇਜ਼ ਸਿੰਘ ਕਲਸੀ, ਗੁਰਚਰਨ ਸਿੰਘ ਨਾਗੀ, ਕੁਲਵੰਤ ਸਿੰਘ ਨਾਗੀ, ਜਸਪਾਲ ਸਿੰਘ ਵਿਲਖੂ, ਸੰਤੋਖ ਸਿੰਘ ਘੁਦੂ, ਹਰਜਿੰਦਰ ਸਿੰਘ ਦੜਿਆਲਾ, ਜਰਨੈਲ ਸਿੰਘ ਗਾਬੜੀਆ, ਬਲਵਿੰਦਰ ਸਿੰਘ, ਸੁਖਦੇਵ ਸਿੰਘ, ਸਵਰਨ ਸਿੰਘ ਕਲਸੀ, ਸੁਰਜੀਤ ਸਿੰਘ ਤੇ ਅਵਤਾਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਜਨ ਗਾਇਕ ਰਾਜੇਸ਼ ਕੁਮਾਰ ਬੱਬੂ ਕਰਨਗੇ ਸ਼ਿਆਮ ਬਾਬਾ ਦੀ ਮਹਿਮਾ ਦਾ ਗੁਣਗਾਨ ਪ੍ਰਧਾਨ ਰਾਮ ਨਰੂਲਾ ਅਗਲੀ ਖ਼ਬਰ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਦੇ ਹੋਸਟਲ ’ਚ ਗਣੇਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗੁਰੂ ਗੋਬਿੰਦ ਸਿੰਘ ਸਟੱਡੀ ਸ...
Ad Position 24