23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

‘ਆਪਣਾ ਪੰਜਾਬ’ ਫਾਊਂਡੇਸ਼ਨ ਵਲੋਂ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾਵੇਗਾ- ਪ੍ਰਿੰਸੀਪਲ ਧਾਲੀਵਾਲ

ਫ਼ਿਰੋਜ਼ਸ਼ਾਹ, 22 ਸਤੰਬਰ ( ਸਰਬਜੀਤ ਸਿੰਘ ਧਾਲੀਵਾਲ)-ਪੰਜਾਬੀ ਮਾਂ ਬੋਲੀ ਦੀ ਮਹੱਤਤਾ, ਮਾਣ-ਸਨਮਾਨ ਅਤੇ ਵਿਸ਼ਵ ਪੱਧਰ ’ਤੇ ਪੰਜਾਬੀ ਭਾਸ਼ਾ ਦੀ ਪਛਾਣ ਨੂੰ ਹੋਰ ਮਜ਼ਬੂਤ ਕਰਨ ਲਈ ’ਆਪਣਾ ਪੰਜਾਬ’ ਫਾਊਂਡੇਸ਼ਨ ਵਲੋਂ ਵਿਸ਼ਵ ਪੰਜਾਬੀ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। 23 ਸਤੰਬਰ ਨੂੰ ਆਗਮਨ ਦਿਵਸ ਨੂੰ ਸਮਰਪਿਤ ਇਹ ਵਿਸ਼ੇਸ਼ ਅਤੇ ਇਤਿਹਾਸਕ ਸਮਾਗਮ ‘ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ’ ਵਿਖੇ ਕਰਵਾਇਆ ਜਾ ਰਿਹਾ ਹੈ।

Ad Position 21
No active advertisement
? 23-09-2026
ਫ਼ਿਰੋਜ਼ਸ਼ਾਹ, 22 ਸਤੰਬਰ ( ਸਰਬਜੀਤ ਸਿੰਘ ਧਾਲੀਵਾਲ)-ਪੰਜਾਬੀ ਮਾਂ ਬੋਲੀ ਦੀ ਮਹੱਤਤਾ, ਮਾਣ-ਸਨਮਾਨ ਅਤੇ ਵਿਸ਼ਵ ਪੱਧਰ ’ਤੇ ਪੰਜਾਬੀ ਭਾਸ਼ਾ ਦੀ ਪਛਾਣ ਨੂੰ ਹੋਰ ਮਜ਼ਬੂਤ ਕਰਨ ਲਈ ’ਆਪਣਾ ਪੰਜਾਬ’ ਫਾਊਂਡੇਸ਼ਨ ਵਲੋਂ ਵਿਸ਼ਵ ਪੰਜਾਬੀ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। 23 ਸਤੰਬਰ ਨੂੰ ਆਗਮਨ ਦਿਵਸ ਨੂੰ ਸਮਰਪਿਤ ਇਹ ਵਿਸ਼ੇਸ਼ ਅਤੇ ਇਤਿਹਾਸਕ ਸਮਾਗਮ ‘ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ’ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਇਤਿਹਾਸਕ ਫ਼ੈਸਲਾ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਅਤੇ ਸਰਪ੍ਰਸਤੀ ਹੇਠ ਸ਼ੁਰੂ ਕੀਤਾ ਗਿਆ ਸੀ। ਇਹ ਜਾਣਕਾਰੀ ਪ੍ਰਿੰਸੀਪਲ ਸਿਮਰਨਦੀਪ ਸਿੰਘ ਧਾਲੀਵਾਲ ਜੋਗਿੰਦਰਾ ਕਾਨਵੈਂਟ ਸਕੂਲ ਨੇ ਦਿੱਤੀ । ਉਨ੍ਹਾਂ ਕਿਹਾ ਕਿ ਫਾਊਂਡੇਸ਼ਨ ਦੇ ਆਗੂਆਂ ਨੇ ਪੰਜਾਬੀ ਪ੍ਰੇਮੀਆਂ, ਸਿੱਖਿਆ ਸ਼ਾਸਤਰੀਆਂ, ਸਾਹਿਤਕਾਰਾਂ, ਕਲਾਕਾਰਾਂ, ਲੇਖਕਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਇਸ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸਮਾਗਮ ਵਿਚ ਸ਼ਾਮਿਲ ਹੋਣ ਲਈ ਪਹਿਲਾਂ ਰਜਿਸਟ੍ਰਰੇਸ਼ਨ ਕਰਵਾਉਣਾ ਲਾਜ਼ਮੀ ਹੈ, ਜੋ ਕਿ ਫਾਊਂਡੇਸ਼ਨ ਦੇ ਕਿਸੇ ਵੀ ਡਾਇਰੈਕਟਰ ਕੋਲ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸੇ ਦਿਨ ਨੂੰ ਸਮਰਪਿਤ ਜੋਗਿੰਦਰਾ ਕਾਨਵੈਂਟ ਸਕੂਲ ਵਿਸ਼ੇਸ਼ ਸਮਾਗਮ, ਲੇਖ ਰਚਨਾ ਅਤੇ ਕਈ ਕਲਾਤਮਕ ਗਤੀਵਿਧੀਆਂ ਕਰਾ ਰਿਹਾ ਹੈ ।
Ad Position 22
No active advertisement
ਪਿਛਲੀ ਖ਼ਬਰ ਚਿੱਟੇ ਦਾ ਸੇਵਨ ਕਰਨ ਲਈ ਝਾੜੀਆਂ ’ਚ ਬੈਠੇ ਨੂੰ ਪੁਲਿਸ ਨੇ ਦਬੋਚਿਆ 3 ਗ੍ਰਾਮ ਹੈਰੋਇਨ ਅਤੇ ਸਹਾਇਕ ਸਮਗਰੀ ਬਰਾਮਦ ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਨੇ ਹੁਸ਼ਿਆਰਪੁਰ ਗੁੱਡਜ਼ ਸ਼ੈੱਡ ਤੋਂ ਬਲਾਸਟ ਲੋਡਿੰਗ ’ਚ ਦਰਜ ਕੀਤਾ ਉਲੇਖਯੋਗ ਵਾਧਾ
Ad Position 24