22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਨੇ ਸਿੱਧ ਸ੍ਰੀ ਹਨੂਮਾਨ ਮੰਦਰ ਦੇ ਪਿੱਛੇ ਸੜਕ ਦਾ ਨਿਰਮਾਣ ਕਰਵਾਇਆ ਸ਼ੁਰੂ ਪਿਛਲੇ ਇਕ ਦਹਾਕੇ ਤੋਂ ਅਣਦੇਖੀ ਦਾ ਸ਼ਿਕਾਰ ਸੜਕ ਕਾਰਨ ਹਜ਼ਾਰਾਂ ਲੋਕਾਂ ਦਾ ਲੰਘਣਾ ਹੋ ਗਿਆ ਸੀ ਔਖਾ-ਅਸ਼ੋਕ ਜੈਰਥ

ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ’ਤੇ ਕਾਬਜ਼ ਹੋਈ ਭਾਜਪਾ ਦੀ ਟੀਮ ਐਕਸ਼ਨ ਮੋਡ ਵਿਚ ਆ ਗਈ ਹੈ। ਨਗਰ ਕੌਂਸਲ ਦੀ ਭਾਜਪਾ ਟੀਮ ਨੇ ਫ਼ਾਜ਼ਿਲਕਾ ਦੇ ਸਿੱਧ ਸ਼੍ਰੀ ਹਨੂਮਾਨ ਮੰਦਰ ਦੇ ਪਿੱਛੇ ਪਿਛਲੇ ਲਗਭਗ ਇਕ ਦਹਾਕੇ ਤੋਂ ਅਣਦੇਖੀ ਦਾ ਸ਼ਿਕਾਰ ਹੋ ਰਹੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ।

Ad Position 21
No active advertisement
ਫ਼ਾਜ਼ਿਲਕਾ ਦੇ ਸਿੱਧ ਸ਼੍ਰੀ ਹਨੂਮਾਨ ਮੰਦਰ ਪਿੱਛੇ ਸੜਕ ਨਿਰਮਾਣ ਕਾਰਜ ਸ਼ੁਰੂ ਕਰਵਾਉਂਦੇ ਹੋਏ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ, ਭਾਜਪਾ ਆਗੂ ਅਸ਼ੋਕ ਜੈਰਥ, ਕੌਂਸਲਰ ਬਲਵੀਰ ਸਿੰਘ ਅਤੇ ਹੋਰ ਭਾਜਪਾ। ਅਜੀਤ ਤਸਵੀਰ 23-09-2026
ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ’ਤੇ ਕਾਬਜ਼ ਹੋਈ ਭਾਜਪਾ ਦੀ ਟੀਮ ਐਕਸ਼ਨ ਮੋਡ ਵਿਚ ਆ ਗਈ ਹੈ। ਨਗਰ ਕੌਂਸਲ ਦੀ ਭਾਜਪਾ ਟੀਮ ਨੇ ਫ਼ਾਜ਼ਿਲਕਾ ਦੇ ਸਿੱਧ ਸ਼੍ਰੀ ਹਨੂਮਾਨ ਮੰਦਰ ਦੇ ਪਿੱਛੇ ਪਿਛਲੇ ਲਗਭਗ ਇਕ ਦਹਾਕੇ ਤੋਂ ਅਣਦੇਖੀ ਦਾ ਸ਼ਿਕਾਰ ਹੋ ਰਹੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ। ਕੌਂਸਲ ਪ੍ਰਧਾਨ ਅਨੀਤਾ ਜੈਰਥ ਨੇ ਸੜਕ ਦਾ ਨਿਰਮਾਣ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਪਹਿਲਾਂ ਪੰਜ ਸਾਲ ਕਾਂਗਰਸ ਸਰਕਾਰ ਨੇ ਭਾਜਪਾ ਬੋਰਡ ਨੂੰ ਕੰਮ ਨਹੀਂ ਕਰਨ ਦਿੱਤਾ ਅਤੇ ਫਿਰ ਕਾਂਗਰਸ ਦਾ ਬੋਰਡ ਬਣਨ ’ਤੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੌਣੇ ਪੰਜ ਸਾਲ ਇਸ ਸੜਕ ਦੇ ਨਿਰਮਾਣ ਕਾਰਜ ਨੂੰ ਲਮਕਾਈ ਰੱਖਿਆ। ਵਾਰਡ ਕੌਂਸਲਰ ਬਲਵੀਰ ਸਿੰਘ ਨੇ ਦੱਸਿਆ ਕਿ ਇਹ ਸੜਕ ਅਨੰਦਪੁਰ ਮੁਹੱਲਾ, ਕਾਂਸ਼ੀ ਰਾਮ ਕਾਲੋਨੀ, ਆਵਾ ਕਾਲੋਨੀ ਅਤੇ ਅੱਗੇ ਦਰਜਨਾਂ ਪਿੰਡਾਂ ਨੂੰ ਸ਼ਹਿਰ ਨਾਲ ਜੋੜਨ ਵਾਲੀ ਪ੍ਰਮੁੱਖ ਸੜਕ ਹੈ। ਇਸ ਤੋਂ ਇਲਾਵਾ ਇਹ ਸੜਕ ਧੋਬੀਘਾਟ ਮੁਹੱਲਾ ਅਤੇ ਆਦਰਸ਼ ਨਗਰ ਨੂੰ ਕਾਲਜ ਰੋਡ ਨਾਲ ਜੋੜਦੀ ਹੈ। ਪ੍ਰੰਤੂ ਸੜਕ ਦੇ ਨਿਰਮਾਣ ਦੀ ਲਗਾਤਾਰ ਅਣਦੇਖੀ ਕਾਰਨ ਹਜ਼ਾਰਾਂ ਲੋਕਾਂ ਨੂੰ ਇੱਥੋਂ ਲੰਘਣ ਵਿਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਹਾ ਸੀ, ਕਿਉਂਕਿ ਮੀਂਹ ਅਤੇ ਸੀਵਰੇਜ ਦੇ ਪਾਣੀ ਨਾਲ ਇਹ ਸੜਕ ਹਮੇਸ਼ਾ ਜਲਥਲ ਰਹਿੰਦੀ ਸੀ। ਇਸ ਨਾਲ ਆਸ-ਪਾਸ ਦੇ ਮੁਹੱਲਿਆਂ ਵਿਚ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਹੋਇਆ ਸੀ।ਭਾਜਪਾ ਆਗੂ ਅਸ਼ੋਕ ਜੈਰਥ ਨੇ ਕਿਹਾ ਕਿ ਇਸ ਸੜਕ ਦਾ ਨਿਰਮਾਣ ਨਗਰ ਕੌਂਸਲ ਦੇ ਫ਼ੰਡ ਨਾਲ ਕਰਵਾਇਆ ਜਾ ਰਿਹਾ ਹੈ ਅਤੇ ਭਾਜਪਾ ਨੇ ਇਸ ਦੇ ਨਿਰਮਾਣ ਨੂੰ ਪਹਿਲ ਦੇ ਆਧਾਰ ’ਤੇ ਨਾ ਸਿਰਫ਼ ਮਨਜ਼ੂਰੀ ਦਿੱਤੀ ਹੈ, ਬਲਕਿ ਇਸ ਦਾ ਟੈਂਡਰ ਵੀ ਪਾਸ ਕਰਵਾ ਦਿੱਤਾ ਹੈ। ਇਸ ਮੌਕੇ ਭਾਜਪਾ ਯੂਥ ਆਗੂ ਸੁਨੀਲ ਕਸ਼ਯਪ, ਜਸਵੀਰ ਸਿੰਘ ਸਮੇਤ ਕਈ ਭਾਜਪਾ ਆਗੂ ਅਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਵਿਖੇ ਕੌਮ ਦੇ ਜਥੇਦਾਰ ਨੂੰ ਅਰਦਾਸ ਲਈ ਰੋਕਣਾ ਬਹੁਤ ਹੀ ਦੁਖਦਾਈ ’ਤੇ ਅਸਹਿ-ਸਤਵੰਤ ਸਿੰਘ ਸੰਧੂ
Ad Position 24