ਮੁਫ਼ਤ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਜਾਂਚ ਕੈਂਪ 27 ਨੂੰ
ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਸ਼੍ਰੀ ਸਨਾਤਨ ਧਰਮ ਅਰੋੜਾ ਵੰਸ਼ ਗੀਤਾ ਭਵਨ ਮੰਦਿਰ ਵਿਖੇ ਐਤਵਾਰ 27 ਸਤੰਬਰ ਨੂੰ ਸਵੇਰੇ 6 ਤੋਂ 8 ਵਜੇ ਤੱਕ ਮੰਦਿਰ ਕੰਪਲੈਕਸ ਦੀ ਡਿਸਪੈਂਸਰੀ ਵਿਚ ਮੁਫ਼ਤ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਮੰਦਿਰ ਦੇ ਉਪ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੜ ਨੇ ਦੱਸਿਆ ਕਿ ਇਸ ਕੈਂਪ ਵਿਚ ਡਾ.
ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਸ਼੍ਰੀ ਸਨਾਤਨ ਧਰਮ ਅਰੋੜਾ ਵੰਸ਼ ਗੀਤਾ ਭਵਨ ਮੰਦਿਰ ਵਿਖੇ ਐਤਵਾਰ 27 ਸਤੰਬਰ ਨੂੰ ਸਵੇਰੇ 6 ਤੋਂ 8 ਵਜੇ ਤੱਕ ਮੰਦਿਰ ਕੰਪਲੈਕਸ ਦੀ ਡਿਸਪੈਂਸਰੀ ਵਿਚ ਮੁਫ਼ਤ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਮੰਦਿਰ ਦੇ ਉਪ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੜ ਨੇ ਦੱਸਿਆ ਕਿ ਇਸ ਕੈਂਪ ਵਿਚ ਡਾ.ਅਸ਼ੋਕ ਸ਼ਰਮਾ, ਡਾ.ਵਰਿੰਦਰ ਜੁਨੇਜਾ ਅਤੇ ਡਾ.ਕਪਿਲ ਠੱਕਰ ਆਪਣੀਆਂ ਸੇਵਾਵਾਂ ਦੇਣਗੇ। ਮੰਦਿਰ ਕਮੇਟੀ ਦੇ ਪ੍ਰਧਾਨ ਸ਼੍ਰੀ ਸੁਰਿੰਦਰ ਕੁਮਾਰ ਅਹੂਜਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਲਈ ਸ਼ਹਿਰ ਨਿਵਾਸੀਆਂ ਨੂੰ ਵੱਧ ਤੋਂ ਵੱਧ ਪਹੁੰਚ ਕੇ ਸਿਹਤ ਜਾਂਚ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਗਈ ਹੈ।