22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਨਗਰ ਕੌਂਸਲ ਦਫ਼ਤਰ ਜਲਾਲਾਬਾਦ ਵਿਖੇ ਸਮੂਹ ਕਲੱਸਟਰ ਅਫ਼ਸਰਾਂ ਦੀ ਹੋਈ ਟਰੇਨਿੰਗ

ਫ਼ਾਜ਼ਿਲਕਾ 22 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਫ਼ਰੀਦਕੋਟ ਵਲੋਂ ਦਫ਼ਤਰ ਨਗਰ ਕੌਂਸਲ ਜਲਾਲਾਬਾਦ ਵਿਖੇ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਸਮੂਹ ਕਲੱਸਟਰ ਅਫ਼ਸਰਾਂ ਦੀ ਟਰੇਨਿੰਗ ਕਰਵਾਈ ਗਈ। ਜਿਸ ਵਿਚ ਉਪਮੰਡਲ ਮੈਜਿਸਟਰੇਟ ਜਲਾਲਾਬਾਦ ਕੰਵਰਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਭਾਗ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 23-09-2026
ਫ਼ਾਜ਼ਿਲਕਾ 22 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਫ਼ਰੀਦਕੋਟ ਵਲੋਂ ਦਫ਼ਤਰ ਨਗਰ ਕੌਂਸਲ ਜਲਾਲਾਬਾਦ ਵਿਖੇ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਸਮੂਹ ਕਲੱਸਟਰ ਅਫ਼ਸਰਾਂ ਦੀ ਟਰੇਨਿੰਗ ਕਰਵਾਈ ਗਈ। ਜਿਸ ਵਿਚ ਉਪਮੰਡਲ ਮੈਜਿਸਟਰੇਟ ਜਲਾਲਾਬਾਦ ਕੰਵਰਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਭਾਗ ਲਿਆ ਗਿਆ। ਉਪ ਮੰਡਲ ਮੈਜਿਸਟਰੇਟ ਕੰਵਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵਲੋਂ ਉਪਮੰਡਲ ਜਲਾਲਾਬਾਦ ਵਿਖੇ ਕੁੱਲ 18 ਕਲੱਸਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ ਅਤੇ ਇਨ੍ਹਾਂ ਕਲੱਸਟਰ ਅਫ਼ਸਰਾਂ ਦੇ ਅਧੀਨ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਸਮੂਹ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਝੋਨੇ ਦੀ ਕਟਾਈ ਸ਼ੁਰੂ ਹੋ ਚੁੱਕੀ ਹੈ। ਇਸ ਲਈ ਆਪਣੇ ਅਧੀਨ ਆਉਂਦੇ ਅਲਰਟ ਕੀਤੇ ਗਏ ਪਿੰਡਾਂ ਵਿਚ ਰੋਜ਼ਾਨਾ ਦੌਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਆਪਣੇ-ਆਪਣੇ ਨੋਡਲ ਅਫ਼ਸਰਾਂ ਨਾਲ ਪੂਰਾ ਤਾਲਮੇਲ ਕਰਦੇ ਹੋਏ ਸਬੰਧਿਤ ਪਿੰਡਾਂ ਦੀ ਪੰਚਾਇਤ ਅਤੇ ਪਿੰਡ ਦੇ ਨਾਗਰਿਕਾਂ ਨਾਲ ਸੰਪਰਕ ਸਥਾਪਿਤ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਅਤੇ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮੂਹ ਕਲੱਸਟਰ ਅਫ਼ਸਰ ਇਸ ਕੰਮ ਨੂੰ ਪੂਰੀ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਲੈਂਦੇ ਹੋਏ ਰੋਜ਼ਾਨਾ ਦੀ ਕਾਰਵਾਈ ਯਕੀਨੀ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਬਹੁਜਨ ਪਾਰਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਦੀ ਸਾਲਾਨਾ ਚੋਣ ਹੋਈ
Ad Position 24