24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਨਸ਼ਾ ਮੁਕਤ ਪੰਜਾਬ ਯਾਤਰਾ 26 ਨੂੰ ਆਰਿਫ਼ ਕੇ ਵਿਖੇ ਪੁੱਜੇਗੀ

ਮੱਲਾਂਵਾਲਾ, 23 ਸਤੰਬਰ (ਬਲਬੀਰ ਸਿੰਘ ਜੋਸਨ)- ਭਾਰਤੀ ਜਨਤਾ ਪਾਰਟੀ ਵਲੋਂ ਸੂਬੇ ਵਿਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 26 ਸਤੰਬਰ ਨੂੰ ਆਰਿਫ਼ ਕੇ ਵਿਖੇ ਪੁੱਜੇਗੀ। ਯਾਤਰਾ ਦੇ ਆਰਿਫ਼ ਕੇ ਪੁੱਜਣ ਮੌਕੇ ਭਰਵਾਂ ਸਵਾਗਤ ਕਰਨ ਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਸਾਬਕਾ ਮੰਤਰੀ ਪੰਜਾਬ ਨੇ ਗੁਰਦੁਆਰਾ ਬਾਬਾ ਰਾਮ ਲਾਲ ਆਰਿਫ਼ ਕੇ ਵਿਖੇ ਪਿੰਡਾਂ ਤੋਂ ਇਕੱਤਰ ਹੋਏ ਲੋਕਾਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਵੱਡੀ ਗਿਣਤੀ ’ਚ ਯਾਤਰਾ ਵਿਚ ਸ਼ਮੂਲੀਅਤ ਦਾ ਸੱਦਾ ਦਿੱਤਾ।

Ad Position 21
No active advertisement
ਅਜੀਤ ਡੈਸਕ 24-09-2026

ਮੱਲਾਂਵਾਲਾ, 23 ਸਤੰਬਰ (ਬਲਬੀਰ ਸਿੰਘ ਜੋਸਨ)- ਭਾਰਤੀ ਜਨਤਾ ਪਾਰਟੀ ਵਲੋਂ ਸੂਬੇ ਵਿਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 26 ਸਤੰਬਰ ਨੂੰ ਆਰਿਫ਼ ਕੇ ਵਿਖੇ ਪੁੱਜੇਗੀ। ਯਾਤਰਾ ਦੇ ਆਰਿਫ਼ ਕੇ ਪੁੱਜਣ ਮੌਕੇ ਭਰਵਾਂ ਸਵਾਗਤ ਕਰਨ ਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਸਾਬਕਾ ਮੰਤਰੀ ਪੰਜਾਬ ਨੇ ਗੁਰਦੁਆਰਾ ਬਾਬਾ ਰਾਮ ਲਾਲ ਆਰਿਫ਼ ਕੇ ਵਿਖੇ ਪਿੰਡਾਂ ਤੋਂ ਇਕੱਤਰ ਹੋਏ ਲੋਕਾਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਵੱਡੀ ਗਿਣਤੀ ’ਚ ਯਾਤਰਾ ਵਿਚ ਸ਼ਮੂਲੀਅਤ ਦਾ ਸੱਦਾ ਦਿੱਤਾ। ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਨਸ਼ਾ ਪੰਜਾਬ ਲਈ ਗੰਭੀਰ ਚੁਨੌਤੀ ਬਣਿਆ ਹੋਇਆ ਹੈ ਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਭੂਮਿਕਾ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਤੇ ਨਸ਼ਾ ਮੁਕਤ ਪੰਜਾਬ ਲਈ ਜਨਤਕ ਸਹਿਯੋਗ ਇਕੱਠਾ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਰਾਣਾ ਸੋਢੀ ਨੇ ਦੱਸਿਆ ਕਿ 26 ਸਤੰਬਰ ਨੂੰ ਦਾਣਾ ਮੰਡੀ ਫ਼ਿਰੋਜ਼ਪੁਰ ਵਿਖੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਬੰਧੀ ਵੱਡੀ ਰੈਲੀ ਕੀਤੀ ਜਾਵੇਗੀ। ਉਨ੍ਹਾਂ ਆਰਿਫ਼ ਕੇ ਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਇਸ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਲੋੜੀਂਦੇ ਕਦਮ ਚੁੱਕਣ ਵਿਚ ਅਸਫਲ ਰਹੀ ਹੈ ਤੇ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਲਪੇਟ ਵਿਚ ਆ ਰਹੀ ਹੈ। ਭਾਜਪਾ ਆਗੂ ਰਾਣਾ ਸੋਢੀ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ ਅਤੇ ਸੂਬੇ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣਾ ਹੈ ਤਾਂ ਲੋਕਾਂ ਨੂੰ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਸਹਿਯੋਗ ਦੇਣਾ ਚਾਹੀਦਾ ਹੈ। ਇਸ ਮੌਕੇ ਨਸੀਬ ਸਿੰਘ ਸਿਆਸੀ ਸਕੱਤਰ ਰਾਣਾ ਸੋਢੀ, ਜਸਬੀਰ ਸਿੰਘ ਭੈਣੀ ਵਾਲਾ, ਪਰਮਜੀਤ ਸਿੰਘ ਭੈਣੀਵਾਲਾ, ਅਮਰੀਕ ਸਿੰਘ ਪ੍ਰਧਾਨ, ਜੁਗਰਾਜ ਸਿੰਘ ਕਟੋਰਾ, ਡਾਕਟਰ ਹਰਨੇਕ ਸਿੰਘ, ਨਿਸ਼ਾਨਦੀਪ ਸਿੰਘ ਬੰਡਾਲਾ, ਸੁਖਜਿੰਦਰ ਸਿੰਘ ਆਰਿਫ਼ ਕੇ ਦਵਿੰਦਰ ਸਿੰਘ ਜੰਗ, ਬਾਬਾ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਬਾਬਾ ਫਰੀਦ ਆਈ.ਟੀ.ਆਈ. ਵਿਖੇ ਆਈ.ਟੀ.ਸੀ. ਲਿਮਟਿਡ ਵਲੋਂ ਰੁਜ਼ਗਾਰ ਮੇਲਾ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ
Ad Position 24