ਇੰਡੀਅਨ ਸੋਸ਼ਲ ਵੈੱਲਫੇਅਰ ਸੋਸਾਇਟੀ ਦੇ ਮੈਂਬਰਾਂ ਵਲੋਂ ਵਿਧਾਇਕ ਭੁੱਲਰ ਨਾਲ ਵਿਸ਼ੇਸ਼ ਮੀਟਿੰਗ
ਫ਼ਿਰੋਜ਼ਪੁਰ, 23 ਸਤੰਬਰ (ਕੁਲਬੀਰ ਸਿੰਘ ਸੋਢੀ)- ਇੰਡੀਅਨ ਸੋਸ਼ਲ ਵੈੱਲਫੇਅਰ ਸੋਸਾਇਟੀ ਦੇ ਮੈਂਬਰਾਂ ਵਲੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਮੁਲਤਾਨੀ ਗੇਟ ਸਥਿਤ ਸ਼ਹੀਦ ਭਗਤ ਸਿੰਘ ਚੌਕ ਦੇ ਨਵੀਨੀਕਰਨ ਤੇ ਸ਼ਹੀਦ ਭਗਤ ਸਿੰਘ ਜੀ ਦਾ ਨਵਾਂ ਤੇ ਵੱਡਾ ਬੁੱਤ ਸਥਾਪਿਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮ
ਮੀਟਿੰਗ ਪਿੱਛੋਂ ਵਿਧਾਇਕ ਭੁੱਲਰ ਨੂੰ ਸਨਮਾਨਿਤ ਕਰਨ ਸਮੇਂ ਇੰਡੀਅਨ ਸੋਸ਼ਲ ਵੈੱਲਫੇਅਰ ਸੋਸਾਇਟੀ ਦੇ ਮੈਂਬਰ। ਅਜੀਤ ਤਸਵੀਰ
24-09-2026
ਫ਼ਿਰੋਜ਼ਪੁਰ, 23 ਸਤੰਬਰ (ਕੁਲਬੀਰ ਸਿੰਘ ਸੋਢੀ)- ਇੰਡੀਅਨ ਸੋਸ਼ਲ ਵੈੱਲਫੇਅਰ ਸੋਸਾਇਟੀ ਦੇ ਮੈਂਬਰਾਂ ਵਲੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਮੁਲਤਾਨੀ ਗੇਟ ਸਥਿਤ ਸ਼ਹੀਦ ਭਗਤ ਸਿੰਘ ਚੌਕ ਦੇ ਨਵੀਨੀਕਰਨ ਤੇ ਸ਼ਹੀਦ ਭਗਤ ਸਿੰਘ ਜੀ ਦਾ ਨਵਾਂ ਤੇ ਵੱਡਾ ਬੁੱਤ ਸਥਾਪਿਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸੋਸਾਇਟੀ ਮੈਂਬਰਾਂ ਨੂੰ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਸਨਮਾਨ ਵਿਚ ਮੁਲਤਾਨੀ ਗੇਟ ਸਥਿਤ ਚੌਕ ਨੂੰ ਨਵਾਂ ਅਤੇ ਆਕਰਸ਼ਕ ਰੂਪ ਦਿੱਤਾ ਜਾਵੇਗਾ। ਇਸ ਤਹਿਤ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਵੱਡਾ ਕਰਨ ਦੇ ਨਾਲ-ਨਾਲ ਚੌਕ ਦੀ ਸੁੰਦਰਤਾ ਵਿਚ ਵੀ ਵਾਧਾ ਕੀਤਾ ਜਾਵੇਗਾ। ਵਿਧਾਇਕ ਨੇ ਦੱਸਿਆ ਕਿ ਚੌਕ ਦੇ ਨਵੀਨੀਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਤੇ ਇਸ ਨੂੰ ਸ਼ਹਿਰ ਦੇ ਇਕ ਪ੍ਰਮੁੱਖ ਆਕਰਸ਼ਨ ਵਜੋਂ ਵਿਕਸਤ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਸ਼ਹਾਦਤ ਤੇ ਦੇਸ਼ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਸਮਰਪਿਤ ਇਸ ਸਥਾਨ ਨੂੰ ਹੋਰ ਸੁੰਦਰ ਤੇ ਪ੍ਰਭਾਵਸ਼ਾਲੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇੰਡੀਅਨ ਸੋਸ਼ਲ ਵੈੱਲਫੇਅਰ ਸੋਸਾਇਟੀ ਦੇ ਮੈਂਬਰਾਂ ਨੇ ਚੌਕ ਦੇ ਨਵੀਨੀਕਰਨ ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਵੱਡਾ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਧੰਨਵਾਦ ਕੀਤਾ। ਇਸ ਮੌਕੇ ਸੋਸਾਇਟੀ ਦੇ ਪੈਟਰਨ ਹਰਜੀਤ ਸਿੰਘ, ਕੁਲਦੀਪ ਰਾਏ, ਪ੍ਰਮੋਦ ਕਪੂਰ, ਗੁਰਪ੍ਰੀਤ ਸਿੰਘ, ਵਿਵੇਕ ਮਲਹੋਤਰਾ, ਵਿਧਾਇਕ ਦੇ ਪੀ.ਏ. ਹਿਮਾਂਸ਼ੂ ਤੇ ਮਹਿੰਦਰ ਬਜਾਜ ਸਮੇਤ ਹੋਰ ਮੈਂਬਰ ਹਾਜ਼ਰ ਸਨ।