ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੀ ਫ਼ਿਰੋਜ਼ਪੁਰ ਫੇਰੀ ਨਾਲ ਮਹਿਲਾ ਮੁੱਦਿਆਂ ਨੂੰ ਮਿਲੇਗਾ ਰਾਸ਼ਟਰੀ ਪੱਧਰ ਦਾ ਮੰਚ - ਬਾਠ
ਫ਼ਿਰੋਜ਼ਪੁਰ, 23 ਸਤੰਬਰ (ਸੁਖਵਿੰਦਰ ਸਿੰਘ)- ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਵਿਜੈ ਕੇ. ਰਾਹਤਕਰ 24 ਸਤੰਬਰ ਨੂੰ ਆਪਣੀ ਪੰਜਾਬ ਫੇਰੀ ਦੌਰਾਨ ਫ਼ਿਰੋਜ਼ਪੁਰ ਪਹੁੰਚ ਰਹੇ ਹਨ।
ਫ਼ਿਰੋਜ਼ਪੁਰ, 23 ਸਤੰਬਰ (ਸੁਖਵਿੰਦਰ ਸਿੰਘ)- ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਵਿਜੈ ਕੇ. ਰਾਹਤਕਰ 24 ਸਤੰਬਰ ਨੂੰ ਆਪਣੀ ਪੰਜਾਬ ਫੇਰੀ ਦੌਰਾਨ ਫ਼ਿਰੋਜ਼ਪੁਰ ਪਹੁੰਚ ਰਹੇ ਹਨ। ਉਨ੍ਹਾਂ ਦੀ ਫੇਰੀ ਦੌਰਾਨ ਮਹਿਲਾਵਾਂ ਨਾਲ ਸਬੰਧਤ ਮੁੱਦਿਆਂ, ਸੁਰੱਖਿਆ, ਅਧਿਕਾਰਾਂ ਤੇ ਸਸ਼ਕਤੀਕਰਨ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਚੇਅਰਪਰਸਨ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨਾਲ ਸਮੀਖਿਆ ਬੈਠਕ, ਜਨ-ਸੁਣਵਾਈ, ਜ਼ਿਲ੍ਹਾ ਪ੍ਰੀਸ਼ਦ ਵਿਖੇ ਬੈਠਕ, ਪ੍ਰਸ਼ਾਸਨਿਕ ਕੰਪਲੈਕਸ ਦਾ ਦੌਰਾ ਤੇ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦਾ ਵਿਸ਼ੇਸ਼ ਦੌਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾ ਲਾਭਪਾਤਰੀਆਂ ਨਾਲ ਮੁਲਾਕਾਤ ਤੇ ਸਰਕਿਟ ਹਾਊਸ ਵਿਖੇ ਸਥਾਨਕ ਪ੍ਰਤੀਨਿਧੀਆਂ ’ਤੇ ਭਾਜਪਾ ਆਗੂਆਂ ਨਾਲ ਵੀ ਮੁਲਾਕਾਤ ਹੋਵੇਗੀ। ਭਾਜਪਾ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਕਿਹਾ ਕਿ ਚੇਅਰਪਰਸਨ ਦੀ ਫੇਰੀ ਨਾਲ ਫ਼ਿਰੋਜ਼ਪੁਰ ਦੀਆਂ ਮਹਿਲਾਵਾਂ ਨਾਲ ਸਬੰਧਤ ਸਥਾਨਕ ਮੁੱਦਿਆਂ ਨੂੰ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਧਿਆਨ ਵਿਚ ਲਿਆਉਣ ਦਾ ਮਹੱਤਵਪੂਰਨ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਸੁਰੱਖਿਆ, ਸਨਮਾਨ, ਅਧਿਕਾਰਾਂ ਦੀ ਰੱਖਿਆ ਤੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਲਈ ਸੰਸਥਾਗਤ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ।