ਮੰਡਲ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ’ਤੇ ਯਾਤਰੀਆਂ ਲਈ ਸਾਫ਼ ਪੀਣ ਵਾਲੇ ਪਾਣੀ ਦੀ ਸੁਵਿਧਾ ਉਪਲਬਧ
ਫ਼ਿਰੋਜ਼ਪੁਰ, 23 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਮੰਡਲ ਵਿਚ 17 ਸਤੰਬਰ ਤੋਂ 2 ਅਕਤੂਬਰ, 2026 ਤੱਕ ਵੱਖ-ਵੱਖ ਗਤੀਵਿਧੀਆਂ ਰਾਹੀਂ ਸਫ਼ਾਈ ਪੰਦ੍ਹਰਵਾੜਾ (ਸਵੱਛਤਾ ਪਖਵਾੜਾ) ਮਨਾਇਆ ਜਾ ਰਿਹਾ ਹੈ। ਇਨ੍ਹਾਂ ਗਤੀਵਿਧੀਆਂ ਤਹਿਤ ਸਾਫ਼ ਪੀਣ ਵਾਲੇ ਪਾਣੀ ਦੀ ਉਪਲਬਧਤਾ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਮ
ਮੰਡਲ ਦੇ ਇਕ ਰੇਲਵੇ ਸਟੇਸ਼ਨ ’ਤੇ ਸਾਫ਼ ਪਾਣੀ ਭਰਦਾ ਇਕ ਵਿਅਕਤੀ । ਅਜੀਤ ਤਸਵੀਰ
24-09-2026
ਫ਼ਿਰੋਜ਼ਪੁਰ, 23 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਮੰਡਲ ਵਿਚ 17 ਸਤੰਬਰ ਤੋਂ 2 ਅਕਤੂਬਰ, 2026 ਤੱਕ ਵੱਖ-ਵੱਖ ਗਤੀਵਿਧੀਆਂ ਰਾਹੀਂ ਸਫ਼ਾਈ ਪੰਦ੍ਹਰਵਾੜਾ (ਸਵੱਛਤਾ ਪਖਵਾੜਾ) ਮਨਾਇਆ ਜਾ ਰਿਹਾ ਹੈ। ਇਨ੍ਹਾਂ ਗਤੀਵਿਧੀਆਂ ਤਹਿਤ ਸਾਫ਼ ਪੀਣ ਵਾਲੇ ਪਾਣੀ ਦੀ ਉਪਲਬਧਤਾ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਸੰਬੰਧ ਵਿਚ ਮੰਡਲ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ’ਤੇ ਯਾਤਰੀਆਂ ਨੂੰ ਉਪਲਬਧ ਕਰਵਾਏ ਜਾ ਰਹੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਨਿਯਮਤ ਰੂਪ ਵਿਚ ਪਾਣੀ ਦੇ ਸਰੋਤਾਂ, ਫ਼ਿਲਟਰ ਪਲਾਂਟਾਂ ਤੇ ਵਾਟਰ ਬੂਥਾਂ ਦੀ ਜਾਂਚ ਕੀਤੀ ਜਾਂਦੀ ਹੈ। ਮੰਡਲ ਦੇ ਜਲੰਧਰ ਸਿਟੀ, ਜਲੰਧਰ ਕੈਂਟ, ਅੰਮ੍ਰਿਤਸਰ, ਲੁਧਿਆਣਾ, ਫ਼ਿਰੋਜ਼ਪੁਰ ਕੈਂਟ, ਫਗਵਾੜਾ, ਬਿਆਸ, ਫ਼ਾਜ਼ਿਲਕਾ ਤੇ ਮੋਗਾ ਸਮੇਤ ਵੱਖ-ਵੱਖ ਰੇਲਵੇ ਸਟੇਸ਼ਨਾਂ ’ਤੇ ਵਾਟਰ ਬੂਥਾਂ ਦੀ ਗੰਭੀਰਤਾ ਨਾਲ ਜਾਂਚ ਅਤੇ ਸਾਫ਼-ਸਫ਼ਾਈ ਯਕੀਨੀ ਬਣਾਈ ਜਾ ਰਹੀ ਹੈ। ਨਾਲ ਹੀ ਰੇਲਵੇ ਸਟੇਸ਼ਨਾਂ ’ਤੇ ਪੀਣ ਵਾਲੇ ਪਾਣੀ ਦੀਆਂ ਥਾਵਾਂ ਦੀ ਨਿਯਮਤ ਸਾਫ਼-ਸਫ਼ਾਈ ਤੇ ਸਵੱਛਤਾ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪਬਲਿਕ ਅਨਾਊਂਸਮੈਂਟ ਸਿਸਟਮ (ਜਨ ਉਦਘੋਸ਼ਣਾ ਪ੍ਰਣਾਲੀ) ਰਾਹੀਂ ਯਾਤਰੀਆਂ ਨੂੰ ਪਾਣੀ ਦੀ ਬੱਚਤ ਦੇ ਮਹੱਤਵ ਬਾਰੇ ਜਾਗਰੂਕ ਕਰਦਿਆਂ ‘ਪਾਣੀ ਬਚਾਓ’ ਦਾ ਸੰਦੇਸ਼ ਵੀ ਪ੍ਰਸਾਰਿਤ ਕੀਤਾ ਜਾ ਰਿਹਾ ਹੈ।