ਨਸ਼ਾ ਮੁਕਤ ਪੰਜਾਬ ਯਾਤਰਾ ਲਈ ਬੀਬੀ ਰਾਜਵਿੰਦਰ ਕੌਰ ਸਿਆਲ ਨੇ ਦਿਹਾਤੀ ਹਲਕੇ ’ਚ ਵਰਕਰਾਂ ਨਾਲ ਕੀਤਾ ਰਾਬਤਾ
ਫ਼ਿਰੋਜ਼ਪੁਰ, 23 ਸਤੰਬਰ(ਸੁਖਵਿੰਦਰ ਸਿੰਘ)– ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਭਾਜਪਾ ਦੀ ਸੀਨੀਅਰ ਆਗੂ ਅਤੇ ਸੂਬਾ ਸਕੱਤਰ ਮਹਿਲਾ ਮੋਰਚਾ ਪੰਜਾਬ ਬੀਬੀ ਰਾਜਵਿੰਦਰ ਕੌਰ ਸਿਆਲ ਵਲੋਂ ਦਿਹਾਤੀ ਹਲਕਾ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਵਰਕਰਾਂ ਨਾਲ ਰਾਬਤਾ ਕਰਦਿਆਂ ਨਸ਼ਾ ਮੁਕਤ ਪੰਜਾਬ ਯਾਤਰਾ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਅਪੀਲ ਕੀਤੀ।
ਫ਼ਿਰੋਜ਼ਪੁਰ, 23 ਸਤੰਬਰ(ਸੁਖਵਿੰਦਰ ਸਿੰਘ)– ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਭਾਜਪਾ ਦੀ ਸੀਨੀਅਰ ਆਗੂ ਅਤੇ ਸੂਬਾ ਸਕੱਤਰ ਮਹਿਲਾ ਮੋਰਚਾ ਪੰਜਾਬ ਬੀਬੀ ਰਾਜਵਿੰਦਰ ਕੌਰ ਸਿਆਲ ਵਲੋਂ ਦਿਹਾਤੀ ਹਲਕਾ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਵਰਕਰਾਂ ਨਾਲ ਰਾਬਤਾ ਕਰਦਿਆਂ ਨਸ਼ਾ ਮੁਕਤ ਪੰਜਾਬ ਯਾਤਰਾ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਅਪੀਲ ਕੀਤੀ। ਬੀਬੀ ਸਿਆਲ ਨੇ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਰਿਵਾਰਾਂ, ਸਮਾਜਿਕ ਸੰਸਥਾਵਾਂ ਤੇ ਵਰਕਰਾਂ ਨੂੰ ਮਿਲ ਕੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਨਸ਼ਾ ਮੁਕਤ ਪੰਜਾਬ ਯਾਤਰਾ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਿਆ ਜਾਵੇ ਤੇ ਪਿੰਡ-ਪਿੰਡ ਜਾ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨ ਪੰਜਾਬ ਦਾ ਭਵਿੱਖ ਹਨ ਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਦੀ ਭੂਮਿਕਾ ਮਹੱਤਵਪੂਰਨ ਹੈ। ਮੀਟਿੰਗ ਦੌਰਾਨ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਤੇ ਆਉਣ ਵਾਲੇ ਪ੍ਰੋਗਰਾਮਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਬੀਬੀ ਸਿਆਲ ਨੇ ਵਰਕਰਾਂ ਨੂੰ ਪਿੰਡ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਲਈ ਕਿਹਾ।