24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਗੁਰੂਹਰਸਹਾਏ ਹਲਕੇ ’ਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਦੀਪਕ ਸ਼ਰਮਾ ਵਲੋਂ ਲਗਾਤਾਰ ਲੋਕ ਸੰਪਰਕ ਜਾਰੀ

ਗੁਰੂਹਰਸਹਾਏ, 23 ਸਤੰਬਰ (ਕਪਿਲ ਕੰਧਾਰੀ)- ਵਿਧਾਨ ਸਭਾ ਹਲਕਾ ਗੁਰੂਹਰਸਹਾਏ ਵਿਚ ਭਾਰਤੀ ਜਨਤਾ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਭਾਜਪਾ ਆਗੂ ਦੀਪਕ ਸ਼ਰਮਾ ਵਲੋਂ ਪਿੰਡਾਂ ਤੇ ਸ਼ਹਿਰ ਵਿਚ ਲਗਾਤਾਰ ਲੋਕ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਉਹ ਲੋਕਾਂ ਨਾਲ ਮੁਲਾਕਾਤ ਕਰ ਕੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣ ਰਹੇ ਹਨ।

Ad Position 21
No active advertisement
ਅਜੀਤ ਡੈਸਕ 24-09-2026
ਗੁਰੂਹਰਸਹਾਏ, 23 ਸਤੰਬਰ (ਕਪਿਲ ਕੰਧਾਰੀ)- ਵਿਧਾਨ ਸਭਾ ਹਲਕਾ ਗੁਰੂਹਰਸਹਾਏ ਵਿਚ ਭਾਰਤੀ ਜਨਤਾ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਭਾਜਪਾ ਆਗੂ ਦੀਪਕ ਸ਼ਰਮਾ ਵਲੋਂ ਪਿੰਡਾਂ ਤੇ ਸ਼ਹਿਰ ਵਿਚ ਲਗਾਤਾਰ ਲੋਕ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਉਹ ਲੋਕਾਂ ਨਾਲ ਮੁਲਾਕਾਤ ਕਰ ਕੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣ ਰਹੇ ਹਨ। ਭਾਜਪਾ ਆਗੂ ਦੀਪਕ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਦੇਸ਼ ਦੇ ਲੋਕਾਂ ਦੀ ਭਲਾਈ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਲੱਖਾਂ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਦੀਪਕ ਸ਼ਰਮਾ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਾਉਣ ਲਈ ਪਾਰਟੀ ਵਲੋਂ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਿਰਾਸ਼ ਹਨ ਤੇ ਆਉਣ ਵਾਲੀਆਂ ਚੋਣਾਂ ’ਚ ਬਦਲਾਅ ਦੀ ਉਮੀਦ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਦੀਆਂ ਕਾਮਰਸ ਵਿਦਿਆਰਥਣਾਂ ਨੇ ਹਾਸਿਲ ਕੀਤਾ ਵਿਹਾਰਕ ਵਪਾਰਕ ਤਜਰਬਾ ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਲਈ ਬੀਬੀ ਰਾਜਵਿੰਦਰ ਕੌਰ ਸਿਆਲ ਨੇ ਦਿਹਾਤੀ ਹਲਕੇ ’ਚ ਵਰਕਰਾਂ ਨਾਲ ਕੀਤਾ ਰਾਬਤਾ
Ad Position 24