23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਹਲਕਾ ਫ਼ਿਰੋਜ਼ਪੁਰ ਦਿਹਾਤੀ ’ਚ ਆਸ਼ੂ ਬੰਗੜ ਦੀ ਮਿਹਨਤ ਰੰਗ ਲਿਆਏਗੀ- ਜਗਦੀਸ਼ ਸਿੰਘ ਸੰਘਾ

ਮੁੱਦਕੀ, 23 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਮਿਹਨਤ ਅਤੇ ਇਮਾਨਦਾਰੀ ਨਾਲ ਕੀਤਾ ਗਿਆ ਕੋਈ ਵੀ ਕਾਰਜ ਹਮੇਸ਼ਾ ਸਫਲ ਹੁੰਦਾ ਹੈ। ਜਦੋਂ ਕੋਈ ਇਨਸਾਨ ਨਿਰੰਤਰ ਯਤਨ ਕਰਦਾ ਹੈ ਤਾਂ ਉਸ ਦੇ ਨਤੀਜੇ ਦੇਰ-ਸਵੇਰ ਜ਼ਰੂਰ ਸਕਾਰਾਤਮਿਕ ਆਉਂਦੇ ਹਨ।

Ad Position 21
No active advertisement
ਕਾਂਗਰਸ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਇੰਚਾਰਜ ਆਸ਼ੂ ਬੰਗੜ ਨਾਲ ਉੱਘੇ ਕਾਂਗਰਸੀ ਆਗੂ ਜਗਦੀਸ਼ ਸਿੰਘ ਸੰਘਾ। ਤਸਵੀਰ-ਭਾਰਤ ਭੂਸ਼ਨ ਅਗਰਵਾਲ 24-09-2026
ਮੁੱਦਕੀ, 23 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਮਿਹਨਤ ਅਤੇ ਇਮਾਨਦਾਰੀ ਨਾਲ ਕੀਤਾ ਗਿਆ ਕੋਈ ਵੀ ਕਾਰਜ ਹਮੇਸ਼ਾ ਸਫਲ ਹੁੰਦਾ ਹੈ। ਜਦੋਂ ਕੋਈ ਇਨਸਾਨ ਨਿਰੰਤਰ ਯਤਨ ਕਰਦਾ ਹੈ ਤਾਂ ਉਸ ਦੇ ਨਤੀਜੇ ਦੇਰ-ਸਵੇਰ ਜ਼ਰੂਰ ਸਕਾਰਾਤਮਿਕ ਆਉਂਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਦਕੀ ਦੇ ਨਜ਼ਦੀਕੀ ਪਿੰਡ ਵਾੜਾ ਭਾਈ ਕਾ ਦੇ ਉੱਘੇ ਕਾਂਗਰਸੀ ਆਗੂ ਜਗਦੀਸ਼ ਸਿੰਘ ਸੰਘਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਕਾਂਗਰਸ ਪਾਰਟੀ ਪ੍ਰਤੀ ਲੋਕਾਂ ਦਾ ਉਤਸ਼ਾਹ ਤੇ ਸਮਰਥਨ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਵਰਕਰਾਂ ਤੇ ਆਮ ਲੋਕਾਂ ਵਿਚ ਆਸ਼ੂ ਬੰਗੜ ਨੂੰ ਮਿਲ ਰਹੇ ਪਿਆਰ ਤੇ ਸਤਿਕਾਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਸੰਘਾ ਨੇ ਕਿਹਾ ਕਿ ਆਸ਼ੂ ਬੰਗੜ ਇਕ ਇਮਾਨਦਾਰ, ਸਾਫ਼-ਸੁਥਰੀ ਸ਼ਖ਼ਸੀਅਤ ਤੇ ਨਿਮਰ ਸੁਭਾਅ ਵਾਲੇ ਆਗੂ ਹਨ ਜਿੰਨਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਇਕ ਦਿਨ ਵੀ ਹਲਕੇ ਦੇ ਲੋਕਾਂ ਤੋਂ ਦੂਰੀ ਨਹੀਂ ਬਣਾਈ। ਚਾਹੇ ਕੋਈ ਧਰਨਾ ਪ੍ਰਦਰਸ਼ਨ ਹੋਵੇ, ਕਿਸੇ ਪਰਿਵਾਰ ਦੇ ਦੁੱਖ-ਸੁੱਖ ਵਿਚ ਸ਼ਰੀਕ ਹੋਣਾ ਹੋਵੇ ਜਾਂ ਕਿਸੇ ਲੋੜਵੰਦ ਦੀ ਮਦਦ ਕਰਨੀ ਹੋਵੇ, ਆਸ਼ੂ ਬੰਗੜ ਹਮੇਸ਼ਾ ਲੋਕਾਂ ਤੇ ਪਾਰਟੀ ਵਰਕਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹੇ ਹਨ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਸ਼ੂ ਬੰਗੜ ਨੂੰ ਲੋਕਾਂ ਦਾ ਭਰਪੂਰ ਪਿਆਰ ਅਤੇ ਸਮਰਥਨ ਮਿਲੇਗਾ ਤੇ ਉਹ ਹਲਕੇ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਸੰਭਾਲਣਗੇ।
Ad Position 22
No active advertisement
ਪਿਛਲੀ ਖ਼ਬਰ ਕੰਟੋਨਮੈਂਟ ਜਨਰਲ ਹਸਪਤਾਲ ਨੇ ਆਯੁਰਵੇਦ ਦਿਵਸ ਮਨਾਇਆ ਅਗਲੀ ਖ਼ਬਰ ਬਾਬਾ ਸ਼ੇਖ਼ ਫਰੀਦ ਦੇ ਆਗਮਨ ਪੁਰਬ ਮੌਕੇ ਲੰਗਰ ਲਗਾਇਆ
Ad Position 24