23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਫ਼ਿਰੋਜ਼ਪੁਰ, 23 ਸਤੰਬਰ (ਰਾਕੇਸ਼ ਚਾਵਲਾ)- ਨੈਸ਼ਨਲ ਲੀਗਲ ਸਰਵਿਸ ਅਥਾਰਿਟੀ, ਨਵੀਂ ਦਿੱਲੀ ਵਲੋਂ ਇਕ ਮੈਗਾ ਡਰਾਇਵ ਚਲਾਈ ਗਈ ਹੈ ਜਿਸ ਦਾ ਮੰਤਵ ਨਾਲਸਾ ਦੀਆਂ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਪਹੁੰਚਾਉਣਾ ਹੈ। ਇਹ ਮੁਹਿੰਮ ਮਿਤੀ 24 ਅਗਸਤ 2026 ਤੋਂ 31 ਸਤੰਬਰ 2026 ਤੱਕ ਚਲਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 24-09-2026
ਫ਼ਿਰੋਜ਼ਪੁਰ, 23 ਸਤੰਬਰ (ਰਾਕੇਸ਼ ਚਾਵਲਾ)- ਨੈਸ਼ਨਲ ਲੀਗਲ ਸਰਵਿਸ ਅਥਾਰਿਟੀ, ਨਵੀਂ ਦਿੱਲੀ ਵਲੋਂ ਇਕ ਮੈਗਾ ਡਰਾਇਵ ਚਲਾਈ ਗਈ ਹੈ ਜਿਸ ਦਾ ਮੰਤਵ ਨਾਲਸਾ ਦੀਆਂ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਪਹੁੰਚਾਉਣਾ ਹੈ। ਇਹ ਮੁਹਿੰਮ ਮਿਤੀ 24 ਅਗਸਤ 2026 ਤੋਂ 31 ਸਤੰਬਰ 2026 ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪਿੰਡ ਗੱਟੀ ਰਾਜੋ ਕੇ ਵਿਚ ਮਿਤੀ 23 ਸਤੰਬਰ, 2026 ਨੂੰ ਨਸ਼ਿਆਂ ਉੱਪਰ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਪ੍ਰੋਗਰਾਮ ਵਿਚ ਮੈਡਮ ਅਨੁਰਾਧਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਿਰੋਜ਼ਪੁਰ ਤੇ ਐਡਵੋਕੇਟ ਅਮਿਤੋਜ ਸਿੰਘ ਮੌਜੂਦ ਸਨ। ਪ੍ਰੋਗਰਾਮ ਵਿਚ ਬੈਠੇ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਜੱਜ ਵਲੋਂ ਸਕੂਲ ਵਿਚ ਖੋਲ੍ਹੇ ਲੀਗਲ ਏਡ ਕਲੀਨਿਕ ਦਾ ਵੀ ਦੌਰਾ ਕੀਤਾ ਗਿਆ ਤੇ ਪੈਰਾ ਲੀਗਲ ਵਲੰਟੀਅਰਾਂ ਦੇ ਰਜਿਸਟਰ ਚੈੱਕ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਨੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਸਹਿਜ ਯੋਗ ਧਿਆਨ ਸੈਸ਼ਨ ਕਰਵਾਇਆ ਅਗਲੀ ਖ਼ਬਰ ਪੰਜਾਬ ਦੀਆਂ ਫੂਡ ਏਜੰਸੀਆਂ ’ਚੋਂ ਠੇਕੇਦਾਰੀ ਖ਼ਤਮ ਕਰ ਕੇ ਪੱਲੇਦਾਰ ਮਜ਼ਦੂਰਾਂ ਨੂੰ ਸਿੱਧਾ ਭੁਗਤਾਨ ਕੀਤਾ ਜਾਵੇ- ਬਲਵੀਰ ਲਹਿ...
Ad Position 24