23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਡਿਸਕਵਰੀ ਵਰਲਡ ਕਾਨਵੈਂਟ ਸਕੂਲ ’ਚ ਵਿਸ਼ੇਸ਼ ਸਮਾਗਮ ਕਰਵਾਇਆ

ਮੱਲਾਂਵਾਲਾ, 23 ਸਤੰਬਰ (ਬਲਬੀਰ ਸਿੰਘ ਜੋਸਨ)- ਡਿਸਕਵਰੀ ਵਰਲਡ ਕਾਨਵੈਂਟ ਸਕੂਲ, ਮੱਲਾਂਵਾਲਾ ਵਿਖੇ ਵਿਸ਼ਵ ਪੰਜਾਬੀ ਦਿਵਸ ਅਤੇ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ, ਸਾਹਿੱਤ, ਸਭਿਆਚਾਰ ਤੇ ਵਿਰਾਸਤ ਪ੍ਰਤੀ ਪਿਆਰ ਤੇ ਸਤਿਕਾਰ ਦਾ ਸੁਨੇਹਾ ਦਿੰਦਿਆਂ ਸਕੂਲ ਤੋਂ ਮੱਲਾਂਵਾਲਾ ਦੇ ਮੁੱਖ ਬਾਜ਼ਾਰ ਤੱਕ ਰੈਲੀ ਕੱਢੀ ਗਈ।

Ad Position 21
No active advertisement
ਅਜੀਤ ਡੈਸਕ 24-09-2026
ਮੱਲਾਂਵਾਲਾ, 23 ਸਤੰਬਰ (ਬਲਬੀਰ ਸਿੰਘ ਜੋਸਨ)- ਡਿਸਕਵਰੀ ਵਰਲਡ ਕਾਨਵੈਂਟ ਸਕੂਲ, ਮੱਲਾਂਵਾਲਾ ਵਿਖੇ ਵਿਸ਼ਵ ਪੰਜਾਬੀ ਦਿਵਸ ਅਤੇ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ, ਸਾਹਿੱਤ, ਸਭਿਆਚਾਰ ਤੇ ਵਿਰਾਸਤ ਪ੍ਰਤੀ ਪਿਆਰ ਤੇ ਸਤਿਕਾਰ ਦਾ ਸੁਨੇਹਾ ਦਿੰਦਿਆਂ ਸਕੂਲ ਤੋਂ ਮੱਲਾਂਵਾਲਾ ਦੇ ਮੁੱਖ ਬਾਜ਼ਾਰ ਤੱਕ ਰੈਲੀ ਕੱਢੀ ਗਈ। ਸਕੂਲ ਦੇ ਐੱਮ.ਡੀ. ਗੁਰਸ਼ਰਨ ਸਿੰਘ, ਚੇਅਰਮੈਨ ਰਾਜਿੰਦਰ ਸਿੰਘ, ਮੈਡਮ ਸੰਦੀਪ ਕੌਰ, ਪ੍ਰਿੰਸੀਪਲ ਬਿਕਰਮਵੀਰ ਸ਼ਰਮਾ, ਕੋਆਰਡੀਨੇਟਰ ਸੁਮਨ ਬਾਲਾ, ਪੰਜਾਬੀ ਇੰਚਾਰਜ ਮਨਜੀਤ ਕੌਰ ਤੇ ਸਮੂਹ ਸਟਾਫ਼ ਦੀ ਅਗਵਾਈ ਹੇਠ ਕੱਢੀ ਗਈ। ਰੈਲੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਤੇ ਆਮ ਲੋਕਾਂ ਵਿੱਚ ਪੰਜਾਬੀ ਭਾਸ਼ਾ, ਸਭਿਆਚਾਰ ਤੇ ਵਿਰਾਸਤ ਪ੍ਰਤੀ ਮਾਣ ਦੀ ਭਾਵਨਾ ਪੈਦਾ ਕਰਨਾ ਸੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਤੇ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪੰਜਾਬੀ ਕਵਿਤਾ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਪੰਜਾਬੀ ਭਾਸ਼ਾ ਪ੍ਰਤੀ ਆਪਣੇ ਪਿਆਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਨ ਪੰਜਾਬੀ ਭਾਸ਼ਾ, ਸਾਹਿੱਤ ਤੇ ਸਭਿਆਚਾਰ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਉਤਸ਼ਾਹਪੂਰਵਕ ਭਾਗੀਦਾਰੀ ਦੀ ਸ਼ਲਾਘਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਨੇ ਘਰ-ਘਰ ਪਹੁੰਚ ਕੇ ਕੀਤੀ ਜਨ-ਸੰਪਰਕ ਮੁਲਾਕਾਤ ਅਗਲੀ ਖ਼ਬਰ ਸਹਾਰਾ ਕਲੱਬ ਦੀ ਮਹੀਨੇ ਵਾਰ ਮੀਟਿੰਗ ਹੋਈ
Ad Position 24