25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਭਾਜਪਾ ਦੀ ਸਰਕਾਰ ਆਉਣ ’ਤੇ 6 ਮਹੀਨਿਆਂ ਵਿਚ ਕੀਤਾ ਜਾਵੇਗਾ ਨਸ਼ਾ ਖ਼ਤਮ : ਦੀਪਕ ਸ਼ਰਮਾ

ਗੁਰੂਹਰਸਹਾਏ, 24 ਸਤੰਬਰ (ਕਪਿਲ ਕੰਧਾਰੀ)- ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਾਹਰ ਕੱਢਣ ਤੇ ਸਮਾਜ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਦੀ ਮਜ਼ਬੂਤ ਲਹਿਰ ਪੈਦਾ ਕਰਨ ਲਈ 26 ਸਤੰਬਰ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਫਿਰੋਜ਼ਪੁਰ ਤੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਮੁਹਿੰਮ ਨੂੰ ਲੈ ਕੇ ਭਾਜਪਾ ਆਗੂ ਦੀਪਕ ਸ਼ਰਮਾ ਵਲੋਂ ਹਲਕਾ ਗੁਰੂਹਰਸਹਾਏ ਤੇ ਫ਼ਿਰੋਜ਼ਪੁਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਇਸ ਸਾਂਝੇ ਉਪਰਾਲੇ ਨਾਲ ਜੁੜਨ ਦੀ ਅਪੀਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 25-09-2026
ਗੁਰੂਹਰਸਹਾਏ, 24 ਸਤੰਬਰ (ਕਪਿਲ ਕੰਧਾਰੀ)- ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਾਹਰ ਕੱਢਣ ਤੇ ਸਮਾਜ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਦੀ ਮਜ਼ਬੂਤ ਲਹਿਰ ਪੈਦਾ ਕਰਨ ਲਈ 26 ਸਤੰਬਰ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਫਿਰੋਜ਼ਪੁਰ ਤੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਮੁਹਿੰਮ ਨੂੰ ਲੈ ਕੇ ਭਾਜਪਾ ਆਗੂ ਦੀਪਕ ਸ਼ਰਮਾ ਵਲੋਂ ਹਲਕਾ ਗੁਰੂਹਰਸਹਾਏ ਤੇ ਫ਼ਿਰੋਜ਼ਪੁਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਇਸ ਸਾਂਝੇ ਉਪਰਾਲੇ ਨਾਲ ਜੁੜਨ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਦੌਰਾਨ ਲੋਕਾਂ ਨਾਲ ਨਿੱਜੀ ਤੌਰ ’ਤੇ ਸੰਪਰਕ ਕਰਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਪੰਜਾਬ ਦੀ ਜਵਾਨੀ ਨੂੰ ਇਸ ਸਮਾਜਿਕ ਮੁਹਿੰਮ ਨਾਲ ਜੋੜਨ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਛਾਣ ਉਸਦੀ ਮਿਹਨਤੀ, ਬਹਾਦਰ ਤੇ ਹੋਣਹਾਰ ਜਵਾਨੀ ਨਾਲ ਹੈ। ਸਾਡੀ ਸਾਂਝੀ ਕੋਸ਼ਿਸ਼ ਹੋਣੀ ਚਾਹੀਦੀ ਹੈ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਸਿੱਖਿਆ, ਖੇਡਾਂ, ਰੋਜ਼ਗਾਰ, ਹੁਨਰ ਵਿਕਾਸ ਤੇ ਸਮਾਜ ਸੇਵਾ ਨਾਲ ਜੋੜਿਆ ਜਾਵੇ।ਉਨ੍ਹਾਂ ਜਾਣਕਾਰੀ ਦਿੱਤੀ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ 26 ਸਤੰਬਰ ਨੂੰ ਸ਼ਾਮ 4 ਵਜੇ ਆਰਿਫ ਕੇ ਤੋਂ ਸ਼ੁਰੂ ਹੋਵੇਗੀ ਤੇ ਸ਼ਾਮ 7 ਵਜੇ ਦਿੱਲੀ ਗੇਟ ਫਿਰੋਜ਼ਪੁਰ ਵਿਖੇ ਪਹੁੰਚੇਗੀ। ਉਪਰੰਤ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ 27 ਸਤੰਬਰ ਸਮਾਂ ਸਵੇਰੇ 10:30 ਗੋਲੂ ਕਾ ਮੋੜ ਤੋਂ ਗੁਰੂਹਰਸਹਾਏ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨੂੰ ਕਵਰ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ 30 ਸਤੰਬਰ ਨੂੰ ਡੀ.ਸੀ. ਦਫ਼ਤਰ ਅੱਗੇ ਰੈਲੀ- ਕਿਸ਼ਨ ਚੰਦ ਜਾਗੋਵਾਲੀਆ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ 2027 ’ਚ ਪੰਜਾਬ ਵਾਸੀ ਬਦਲਾਅ ਲਿਆਉਣਗੇ- ਤਲਵੰਡੀ, ਬੂਟੇ ਵਾਲਾ
Ad Position 24