25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਕੇ ਰਾਹਤਕਰ ਵਲੋਂ ਫਿਰੋਜ਼ਪੁਰ ਦਾ ਦੌਰਾ

ਫ਼ਿਰੋਜ਼ਪੁਰ, 24 ਸਤੰਬਰ (ਸੁਖਵਿੰਦਰ ਸਿੰਘ)- ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ, ਵਿਜਯਾ ਕੇ ਰਾਹਤਕਰ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਦਾ ਦੌਰਾ ਕੀਤਾ ਅਤੇ ਇਸ ਦੌਰੇ ਦੌਰਾਨ ਔਰਤਾਂ ਦੀ ਸੁਰੱਖਿਆ, ਨਿਆਂ ਤੱਕ ਪਹੁੰਚ, ਭਲਾਈ ਤੇ ਸਸ਼ਕਤੀਕਰਨ ਨਾਲ ਸਬੰਧਤ ਮੁੱਦਿਆਂ ਦੀ ਸਮੀਖਿਆ ਕੀਤੀ ਗਈ ਜਿਸ ਵਿਚ ਸ਼ਿਕਾਇਤਾਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਪਾਰਦਰਸ਼ਤਾ ਅਤੇ ਸਹੀ ਨਿਆਂ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਚੇਅਰਪਰਸਨ ਵਿਜਯਾ ਕੇ ਰਾਹਤਕਰ ਵਲੋਂ ਨਸ਼ਿਆਂ ਦੀ ਸਮੱਸਿਆ ਤੇ ਔਰਤਾਂ ਤੇ ਪਰਿਵਾਰਾਂ ‘ਤੇ ਇਸ ਦੇ ਪ੍ਰਭਾਵ ਬਾਰੇ ਇਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ ਜਿਸ ਵਿਚ 220 ਤੋਂ ਵੱਧ ਔਰਤਾਂ ਸ਼ਾਮਲ ਹੋਈਆਂ।

Ad Position 21
No active advertisement
ਚੇਅਰਪਰਸਨ ਵਿਜਯਾ ਕੇ. ਰਾਹਤਕਰ ਦਾ ਵਿਸ਼ੇਸ਼ ਸਵਾਗਤ ਚੇਅਰਪਰਸਨ ਵਿਜਯਾ ਕੇ ਰਾਹਤਕਰ ਨੂੰ ਗੁਲਦਸਤਾ ਭੇਟ ਕਰਦੇ ਹੋਏ ਪ੍ਰੋਫੈਸਰ ਪਲਵਿੰਦਰ ਕੌਰ ਤੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ। ਅਜੀਤ ਤਸਵੀਰ ਰਾਸ਼ਟਰੀ ਮਹਿਲਾ ਕਮਿਸ਼ਨ ਵਿਜਯਾ ਰਾਹਤਕਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਪਾਲ ਰਾਜਦੂਤ, ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ, ਐੱਸ.ਡੀ.ਐਮ. ਅਭਿਸ਼ੇਕ ਸ਼ਰਮਾ ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ। ਅਜੀਤ ਤਸਵੀਰ 25-09-2026
ਫ਼ਿਰੋਜ਼ਪੁਰ, 24 ਸਤੰਬਰ (ਸੁਖਵਿੰਦਰ ਸਿੰਘ)- ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ, ਵਿਜਯਾ ਕੇ ਰਾਹਤਕਰ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਦਾ ਦੌਰਾ ਕੀਤਾ ਅਤੇ ਇਸ ਦੌਰੇ ਦੌਰਾਨ ਔਰਤਾਂ ਦੀ ਸੁਰੱਖਿਆ, ਨਿਆਂ ਤੱਕ ਪਹੁੰਚ, ਭਲਾਈ ਤੇ ਸਸ਼ਕਤੀਕਰਨ ਨਾਲ ਸਬੰਧਤ ਮੁੱਦਿਆਂ ਦੀ ਸਮੀਖਿਆ ਕੀਤੀ ਗਈ ਜਿਸ ਵਿਚ ਸ਼ਿਕਾਇਤਾਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਪਾਰਦਰਸ਼ਤਾ ਅਤੇ ਸਹੀ ਨਿਆਂ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਚੇਅਰਪਰਸਨ ਵਿਜਯਾ ਕੇ ਰਾਹਤਕਰ ਵਲੋਂ ਨਸ਼ਿਆਂ ਦੀ ਸਮੱਸਿਆ ਤੇ ਔਰਤਾਂ ਤੇ ਪਰਿਵਾਰਾਂ ‘ਤੇ ਇਸ ਦੇ ਪ੍ਰਭਾਵ ਬਾਰੇ ਇਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ ਜਿਸ ਵਿਚ 220 ਤੋਂ ਵੱਧ ਔਰਤਾਂ ਸ਼ਾਮਲ ਹੋਈਆਂ। ਇਕੱਠ ਨੂੰ ਸੰਬੋਧਨ ਕਰਦਿਆਂ ਵਿਜਯਾ ਰਾਹਤਕਰ ਨੇ ਔਰਤਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਵਿਚ ਸਰਗਰਮ ਭੂਮਿਕਾ ਨਿਭਾਉਣ ਤੇ ਪਰਿਵਾਰਕ ਅਤੇ ਭਾਈਚਾਰਕ ਪੱਧਰ ’ਤੇ ਇਸ ਮੁੱਦੇ ਨੂੰ ਹੱਲ ਕਰਨ ਲਈ ਸਮੂਹਿਕ ਤੌਰ ’ਤੇ ਅੱਗੇ ਆਉਣ ਦਾ ਸੱਦਾ ਦਿੱਤਾ। ਚੇਅਰਪਰਸਨ ਨੇ ਮਹਿਲਾ ਜਨ-ਸੁਣਵਾਈ’ ਕੀਤੀ ਤਾਂ ਜੋ ਔਰਤਾਂ ਨੂੰ ਆਪਣੀਆਂ ਸ਼ਿਕਾਇਤਾਂ ਸਿੱਧੇ ਤੌਰ ’ਤੇ ਕਮਿਸ਼ਨ ਦੇ ਸਾਹਮਣੇ ਪੇਸ਼ ਕਰਨ ਦਾ ਮੌਕਾ ਮਿਲ ਸਕੇ। ਹਾਲਾਂਕਿ ਦੌਰੇ ਤੋਂ ਪਹਿਲਾਂ ਤਰਨ ਤਾਰਨ ਤੋਂ 6 ਮਾਮਲੇ ਕਮਿਸ਼ਨ ਕੋਲ ਦਰਜ ਹੋਏ ਸਨ ਪਰ ਜਨ-ਸੁਣਵਾਈ ਦੌਰਾਨ ਔਰਤਾਂ ਨੇ ਸਿੱਧੇ ਤੌਰ ’ਤੇ (ਬਿਨਾਂ ਪਹਿਲਾਂ ਤੋਂ ਮੁਲਾਕਾਤ ਤੈਅ ਕੀਤੇ) ਕਮਿਸ਼ਨ ਕੋਲ ਪਹੁੰਚ ਕੀਤੀ। ਕਾਰਵਾਈ ਦੌਰਾਨ ਕੁੱਲ 26 ਸ਼ਿਕਾਇਤਾਂ ਸੁਣੀਆਂ ਗਈਆਂ ਤੇ ਕਈਆਂ ਦਾ ਹੱਲ ਵੀ ਕੀਤਾ ਗਿਆ। ਜਨ-ਸੁਣਵਾਈ ਦੌਰਾਨ ਘਰੇਲੂ ਹਿੰਸਾ ਇਕ ਪ੍ਰਮੁੱਖ ਚਿੰਤਾ ਵਜੋਂ ਉੱਭਰ ਕੇ ਸਾਹਮਣੇ ਆਈ। ਕਈ ਮਾਮਲਿਆਂ ਵਿਚ ਔਰਤਾਂ ਅਤੇ ਪਰਿਵਾਰਾਂ ’ਤੇ ਨਸ਼ਿਆਂ ਦੀ ਦੁਰਵਰਤੋਂ ਦੇ ਪ੍ਰਭਾਵ ਨੂੰ ਵੀ ਉਜਾਗਰ ਕੀਤਾ ਗਿਆ। ਇਸ ਦੌਰਾਨ ਵਿਜਯਾ ਰਾਹਤਕਰ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ। ਔਰਤਾਂ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕੀਤੀ ਗਈ ਜਿਸ ਵਿਚ ਲਿੰਗ ਅਨੁਪਾਤ, ਪੀ.ਸੀ.ਪੀ.ਐਨ.ਡੀ.ਟੀ ਐਕਟ ਨੂੰ ਲਾਗੂ ਕਰਨਾ, ਸੁਰੱਖਿਆ ਅਧਿਕਾਰੀਆਂ ਦੇ ਕੰਮਕਾਜ ਤੇ ਔਰਤਾਂ ਲਈ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਸ਼ਾਮਲ ਸੀ। ਚੇਅਰਪਰਸਨ ਨੇ ਸਬੰਧਤ ਵਿਭਾਗਾਂ ਵਿਚਕਾਰ ਪ੍ਰਭਾਵਸ਼ਾਲੀ ਤਾਲਮੇਲ ਨੂੰ ਯਕੀਨੀ ਬਣਾਉਣ ਅਤੇ ਔਰਤਾਂ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ ’ਤੇ ਸਮੇਂ ਸਿਰ ਜਵਾਬ ਦੇਣ ਲਈ ਵਿਧੀਆਂ ਨੂੰ ਮਜ਼ਬੂਤ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਚੇਅਰਪਰਸਨ ਨੇ ਸਵੈ-ਸਹਾਇਤਾ ਸਮੂਹਾਂ ਦੀਆਂ ਮਹਿਲਾ ਮੈਂਬਰਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਭਾਰਤ ਸਰਕਾਰ ਦੀਆਂ ਯੋਜਨਾਵਾਂ ਅਧੀਨ ਔਰਤਾਂ ਲਈ ਉਪਲਬੱਧ ਪੂੰਜੀ ਤੇ ਕਰਜ਼ੇ ਦੇ ਮੌਕਿਆਂ ਬਾਰੇ ਸੰਵੇਦਨਸ਼ੀਲ ਬਣਾਇਆ। ਗੱਲਬਾਤ ਉਪਲਬਧ ਵਿੱਤੀ ਸਹਾਇਤਾ ਬਾਰੇ ਜਾਗਰੂਕਤਾ ਵਧਾਉਣ ਤੇ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ‘ ਤੇ ਕੇਂਦਰਿਤ ਸੀ। ਇਸ ਦੌਰੇ ਦੌਰਾਨ ਵੱਖ-ਵੱਖ ਮੀਟਿੰਗਾਂ ਵਿਚ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸਿਖਾ ਸ਼ਰਮਾ, ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ, ਡਿਪਟੀ ਡਾਇਰੈਕਟਰ ਰਾਮ ਅਵਤਾਰ ਸਿੰਘ, ਐੱਸ.ਡੀ.ਐਮ. ਅਭਿਸ਼ੇਕ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਜੰਗ ਲਈ ਸਿਰਫ ਸਰਕਾਰ ਨਹੀਂ ਹਰ ਪੰਜਾਬੀ ਅੱਗੇ ਆਵੇ - ਡਾ. ਅਰਮਿੰਦਰ ਸਿੰਘ ਅਗਲੀ ਖ਼ਬਰ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ 30 ਸਤੰਬਰ ਨੂੰ ਡੀ.ਸੀ. ਦਫ਼ਤਰ ਅੱਗੇ ਰੈਲੀ- ਕਿਸ਼ਨ ਚੰਦ ਜਾਗੋਵਾਲੀਆ
Ad Position 24