24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਨਸ਼ਾ ਰੋਕੂ ਕਮੇਟੀ ਦੇ ਮੈਂਬਰਾਂ ’ਤੇ ਹੋਏ ਹਮਲੇ ਤੋਂ ਬਾਅਦ ਕਿਸਾਨਾਂ ਨੇ ਘੇਰਿਆ ਥਾਣਾ ਸਦਰ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਸਦਰ ਥਾਣੇ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪਿੰਡ ਦੇ ਸਰਪੰਚ ਅਤੇ ਨਗਰ ਨਿਵਾਸੀਆਂ ਵਲੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਧਰਨਾ ਦਿੱਤਾ ਗਿਆ। ਆਗੂਆਂ ਦਾ ਦੋਸ਼ ਹੈ ਕਿ ਪਿੰਡ ਹਸਤਾ ਕਲਾਂ ਵਿਖੇ ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ ਤੋਂ ਬਾਅਦ ਗਠਿਤ ਕੀਤੀ ਗਈ ਨਸ਼ਾ ਵਿਰੋਧੀ ਕਮੇਟੀ ’ਤੇ ਹਮਲਾ ਕੀਤਾ ਗਿਆ ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 25-09-2026
ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਸਦਰ ਥਾਣੇ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪਿੰਡ ਦੇ ਸਰਪੰਚ ਅਤੇ ਨਗਰ ਨਿਵਾਸੀਆਂ ਵਲੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਧਰਨਾ ਦਿੱਤਾ ਗਿਆ। ਆਗੂਆਂ ਦਾ ਦੋਸ਼ ਹੈ ਕਿ ਪਿੰਡ ਹਸਤਾ ਕਲਾਂ ਵਿਖੇ ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ ਤੋਂ ਬਾਅਦ ਗਠਿਤ ਕੀਤੀ ਗਈ ਨਸ਼ਾ ਵਿਰੋਧੀ ਕਮੇਟੀ ’ਤੇ ਹਮਲਾ ਕੀਤਾ ਗਿਆ ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂ ਨੇ ਦੱਸਿਆ ਕਿ 17 ਜੁਲਾਈ ਨੂੰ ਪਿੰਡ ਹਸਤਾ ਕਲਾਂ ਦੇ ਨੌਜਵਾਨ ਮਨਪ੍ਰੀਤ ਦੀ ਨਸ਼ੇ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਕਿਸਾਨ ਯੂਨੀਅਨ, ਸਰਪੰਚ ਪ੍ਰੀਤਮ ਸਿੰਘ ਤੇ ਪਿੰਡ ਵਾਸੀਆਂ ਨੇ ਮਿਲ ਕੇ ਨਸ਼ੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਇਕ ਕਮੇਟੀ ਦਾ ਗਠਨ ਕੀਤਾ ਸੀ। ਆਗੂਆਂ ਨੇ ਦੱਸਿਆ ਕਿ ਕਮੇਟੀ ਬਣਨ ਤੋਂ ਬਾਅਦ ਰੰਜਸ਼ ਤਹਿਤ ਪਿੰਡ ਦੇ ਹੀ ਕੁੱਝ ਵਿਅਕਤੀਆਂ ਨੇ ਕਮੇਟੀ ਮੈਂਬਰ ਕੁਲਵੰਤ ਸਿੰਘ ਦੇ ਘਰ ’ਤੇ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਉਸ ਨੇ ਭੱਜ ਕੇ ਆਪਣੀ ਜਾਨ ਬਚਾਈ। ਇਸ ਸਬੰਧੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਪਰ ਇਨਸਾਫ਼ ਨਾ ਮਿਲਣ ਕਾਰਨ ਉਨ੍ਹਾਂ ਨੂੰ ਥਾਣੇ ਦਾ ਘਿਰਾਓ ਕਰਨ ਲਈ ਮਜਬੂਰ ਹੋਣਾ ਪਿਆ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਪੁਲਿਸ ਸੱਤਾਧਾਰੀ ਆਗੂਆਂ ਦੇ ਦਬਾਅ ਹੇਠ ਕੰਮ ਕਰ ਰਹੀ ਹੈ। ਪੁਲਿਸ ਪੀੜਤ ਧਿਰ ਦੀ ਸੁਣਵਾਈ ਕਰਨ ਦੀ ਬਜਾਏ ਦੋਵਾਂ ਧਿਰਾਂ ’ਤੇ ਧਾਰਾ 107/151 (751) ਤਹਿਤ ਕਾਰਵਾਈ ਕਰਨ ਦੀ ਗੱਲ ਕਹਿ ਰਹੀ ਹੈ ਜਦਕਿ ਹਮਲਾ ਕਰਨ ਵਾਲੇ ਦੋਸ਼ੀਆਂ ’ਤੇ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਧਰਨਾ ਨਿਰੰਤਰ ਜਾਰੀ ਰਹੇਗਾ। ਦੂਜੇ ਪਾਸੇ ਸਦਰ ਥਾਣਾ ਦੇ ਐੱਸ.ਐੱਚ.ਓ. ਹਰਦੇਵ ਸਿੰਘ ਬੇਦੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਹ ਵਿਵਾਦ ਸਾਬਕਾ ਸਰਪੰਚ ਨਾਲ ਹੋਇਆ ਹੈ। ਕਾਨੂੰਨ ਮੁਤਾਬਿਕ ਦੋਵਾਂ ਧਿਰਾਂ ’ਤੇ ਬਣਦੀ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਬਿਨਾਂ ਵਜ੍ਹਾ ਧਰਨਾ ਦਿੱਤਾ ਜਾ ਰਹਾ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਵਿਸ਼ੇਸ਼ ਮੀਟਿੰਗ ਹੋਈ
Ad Position 24