25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਨੇ ਵੇਸਟ ਪ੍ਰੋਸੈਸਿੰਗ ਪਲਾਂਟ ਦਾ ਕੀਤਾ ਦੌਰਾ

ਫ਼ਿਰੋਜ਼ਪੁਰ, 25 ਸਤੰਬਰ (ਰਾਕੇਸ਼ ਚਾਵਲਾ)-ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਦੇਵ ਸਮਾਜ ਕਾਲਜ ਫ਼ਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੂੰ ਮਾਲ ਰੋਡ ਸਥਿਤ ਵੈਟ ਵੇਸਟ ਅਤੇ ਡਰਾਈ ਵੇਸਟ ਪ੍ਰੋਸੈਸਿੰਗ ਪਲਾਂਟ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ਨੂੰ ਸ਼ਹਿਰ ਵਿਚ ਇਕੱਤਰ ਹੋਣ ਵਾਲੇ ਕੂੜੇ ਦੀ ਵਿਗਿਆਨਕ ਢੰਗ ਨਾਲ ਪ੍ਰੋਸੈਸਿੰਗ, ਗਿੱਲੇ ਕੂੜੇ ਤੋਂ ਜੈਵਿਕ ਖਾਦ ਤਿਆਰ ਕਰਨ ਅਤੇ ਸੁੱਕੇ ਕੂੜੇ ਦੀ ਰੀਸਾਈਕਲਿੰਗ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 26-09-2026
ਫ਼ਿਰੋਜ਼ਪੁਰ, 25 ਸਤੰਬਰ (ਰਾਕੇਸ਼ ਚਾਵਲਾ)-ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਦੇਵ ਸਮਾਜ ਕਾਲਜ ਫ਼ਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੂੰ ਮਾਲ ਰੋਡ ਸਥਿਤ ਵੈਟ ਵੇਸਟ ਅਤੇ ਡਰਾਈ ਵੇਸਟ ਪ੍ਰੋਸੈਸਿੰਗ ਪਲਾਂਟ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ਨੂੰ ਸ਼ਹਿਰ ਵਿਚ ਇਕੱਤਰ ਹੋਣ ਵਾਲੇ ਕੂੜੇ ਦੀ ਵਿਗਿਆਨਕ ਢੰਗ ਨਾਲ ਪ੍ਰੋਸੈਸਿੰਗ, ਗਿੱਲੇ ਕੂੜੇ ਤੋਂ ਜੈਵਿਕ ਖਾਦ ਤਿਆਰ ਕਰਨ ਅਤੇ ਸੁੱਕੇ ਕੂੜੇ ਦੀ ਰੀਸਾਈਕਲਿੰਗ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਕੋਆਰਡੀਨੇਟਰ ਗੁਰਦੇਵ ਸਿੰਘ ਖ਼ਾਲਸਾ ਨੇ ਵਿਦਿਆਰਥਣਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਲ ਰੋਡ ਸਥਿਤ ਇਸ ਪਲਾਂਟ ਵਿਚ ਸ਼ਹਿਰ ਦੇ ਲਗਭਗ 12 ਵਾਰਡਾਂ ਤੋਂ ਇਕੱਤਰ ਕੀਤਾ ਜਾਣ ਵਾਲਾ ਕੂੜਾ ਪਹੁੰਚਦਾ ਹੈ। ਇੱਥੇ ਗਿੱਲੇ ਕੂੜੇ ਨੂੰ ਵੱਖ ਕਰਕੇ ਰੋਜ਼ਾਨਾ ਪੱਧਰ ’ਤੇ ਤਿਆਰ ਕੀਤੀਆਂ ਗਈਆਂ 25 ਕੰਪੋਸਟ ਪਿੱਟਾਂ ਵਿਚ ਪਾਇਆ ਜਾਂਦਾ ਹੈ। ਇਨ੍ਹਾਂ ਪਿੱਟਾਂ ਵਿਚ ਜੈਵਿਕ ਪ੍ਰਕਿਰਿਆ ਰਾਹੀਂ ਲਗਭਗ 60 ਤੋਂ 90 ਦਿਨਾਂ ਦੇ ਸਮੇਂ ਵਿਚ ਖਾਦ ਤਿਆਰ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਤਿਆਰ ਹੋਈ ਜੈਵਿਕ ਖਾਦ ਨੂੰ ਛਾਣ ਕੇ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ 10 ਰੁਪਏ ਪ੍ਰਤੀ ਕਿੱਲੋਗਰਾਮ ਦੇ ਹਿਸਾਬ ਨਾਲ ਵੇਚਿਆ ਜਾਂਦਾ ਹੈ। ਇਸ ਪ੍ਰਕਿਰਿਆ ਰਾਹੀਂ ਜਿੱਥੇ ਕੂੜੇ ਦੀ ਮਾਤਰਾ ਘਟਾਉਣ ਵਿਚ ਮਦਦ ਮਿਲਦੀ ਹੈ, ਉੱਥੇ ਗਿੱਲੇ ਕੂੜੇ ਨੂੰ ਮੁੜ ਉਪਯੋਗੀ ਉਤਪਾਦ ਵਿਚ ਤਬਦੀਲ ਕਰਨ ਦਾ ਉਪਰਾਲਾ ਵੀ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਵਿਦਿਆਰਥਣਾਂ ਨੂੰ ਡਰਾਈ ਵੇਸਟ ਫੈਸਿਲਿਟੀ (ਐੱਮ.ਆਰ.ਐੱਫ.) ਵਿਚ ਸੁੱਕੇ ਕੂੜੇ ਦੀ ਛਾਂਟੀ ਤੇ ਪ੍ਰੋਸੈਸਿੰਗ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਨਗਰ ਕੌਂਸਲ ਫ਼ਿਰੋਜ਼ਪੁਰ ਦੀ ਸੋਲਿਡ ਵੈਸਟ ਮੈਨੇਜਮੈਂਟ ਟੀਮ ਵੱਲੋਂ ਵਿਦਿਆਰਥਣਾਂ ਦੇ ਸਹਿਯੋਗ ਨਾਲ ਸਵੱਛਤਾ ਰੈਲੀ ਵੀ ਕੱਢੀ ਗਈ। ਇਸ ਮੌਕੇ ਸੈਨਟਰੀ ਸੁਪਰਡੈਂਟ ਡਾ.ਸੁਖਪਾਲ ਸਿੰਘ, ਸੈਨਟਰੀ ਇੰਸਪੈਕਟਰ ਰੁਸਤਮ ਸ਼ੇਰ ਸੋਢੀ, ਪ੍ਰੋਗਰਾਮ ਕੋਆਰਡੀਨੇਟਰ ਗੁਰਦੇਵ ਸਿੰਘ ਖ਼ਾਲਸਾ, ਸੁਮਨ ਰਾਣੀ ਅਤੇ ਸਿਮਰਨਜੀਤ ਸਿੰਘ ਸਮੇਤ ਨਗਰ ਕੌਂਸਲ ਦੀ ਸੋਲਿਡ ਵੈਸਟ ਮੈਨੇਜਮੈਂਟ ਟੀਮ ਅਤੇ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਜੋਸਨ ਨੇ ਕਾਂਗਰਸ ਦੇ ਵਿਰੋਧ ਮਾਰਚ ਵਿਚ ਹਿੱਸਾ ਲਿਆ, ਵੋਟ ਦੇ ਅਧਿਕਾਰ ਲਈ ਆਵਾਜ਼ ਬੁਲੰਦ ਕੀਤੀ ਅਗਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਨੇ ਸ੍ਰੀ ਅਰੂਟ ਮਹਾਰਾਜ ਚੌਂਕ ਦਾ ਨੀਂਹ ਪੱਥਰ ਰੱਖਿਆ ਮੁੱਖ ਮੰਤਰੀ ਵਲੋਂ ਚੌਕ ਲਈ 5 ਲੱਖ ਦੀ ਗਰਾਂ...
Ad Position 24