7 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕਾਬੂ ਮੱਲਾਂਵਾਲਾ, 26 ਸਤੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਨੇ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਦੇ ਗਸ਼ਤ ’ਤੇ ਰਵਾਨਾ ਸੀ, ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਪਿੰਡ ਕੋਲ ਪੁੱਜੀ ਤਾਂ ਅੱਗੋਂ 2 ਮੋਨੇ ਨੌਜਵਾਨ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਜਿੰਨਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੀ ਪਹਿਚਾਣ ਬਲਵਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਸੁਧਾਰਾ ਤੇ ਬਲਵਿੰਦਰ ਸਿੰਘ ਉਰਫ਼ ਸੁੱਖਾ ਪੁੱਤਰ ਬੂੜ ਸਿੰਘ ਵਾਸੀ ਕੁਤਬਦੀਨ ਵਾਲਾ ਵਜੋਂ ਹੋਈ ਹੈ ਜਿੰਨਾਂ ਕੋਲੋਂ ਤਲਾਸ਼ੀ ਦੌਰਾਨ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਪੰਜਾਬ ਤੇ ਹਰਿਆਣਾ ਦੀਆਂ ਸੰਗਤਾਂ ਲਈ ਮੋਹਾਲੀ ਏਅਰਪੋਰਟ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਰੋਜ਼ਾਨਾ ਸਿੱਧੀ ਉਡਾਣ ਚਲਾਈ ਜਾਵੇ- ਬਘੌਰਾ
ਫ਼ਿਰੋਜ਼ਪੁਰ, 26 ਸਤੰਬਰ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਓਥਾਨ ਮਜ਼ਦੂਰ ਯੂਨੀਅਨ ਦੇ ਸੀਨੀਅਰ ਆਗੂ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਤੇ ਹਰਿਆਣਾ ਸਮੇਤ ਨੇੜਲੇ ਸੂਬਿਆਂ ਦੀਆਂ ਸੰਗਤਾਂ ਦੀ ਸਹੂਲਤ ਲਈ ਮੋਹਾਲੀ ਏਅਰਪੋਰਟ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਰੋਜ਼ਾਨਾ ਸਿੱਧੀ ਹਵਾਈ ਸੇਵਾ ਮੁੜ ਸ਼ੁਰੂ ਕੀਤੀ ਜਾਵੇ। ਜਥੇਦਾਰ ਬਘੌਰਾ ਨੇ ਕਿਹਾ ਕਿ ਪਿਛਲੇ ਸਮੇਂ ਮੋਹਾਲੀ ਹਵਾਈ ਅੱਡੇ ਤੋਂ ਹਜ਼ੂਰ ਸਾਹਿਬ ਲਈ ਸਿੱਧੀਆਂ ਉਡਾਣਾਂ ਚੱਲਦੀਆਂ ਰਹੀਆਂ ਹਨ ਪਰ ਇਸ ਵੇਲੇ ਇਹ ਹਵਾਈ ਸੇਵਾ ਬੰਦ ਹੋਣ ਕਾਰਨ ਸੰਗਤਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅਜੀਤ ਡੈਸਕ
27-09-2026