ਹੈਲਪਿੰਗ ਹੈਂਡ ਸੰਸਥਾ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖੂਨਦਾਨ ਕੈਂਪ ਲਗਾਇਆ
ਜ਼ੀਰਾ, 27 ਸਤੰਬਰ (ਪ੍ਰਤਾਪ ਸਿੰਘ ਹੀਰਾ)- ਸਮਾਜ ਸੇਵਾ ਦੇ ਖੇਤਰ ਵਿਚ ਜ਼ੀਰਾ ਦੀ ਸਰਗਰਮ ਸੰਸਥਾ ‘ਹੈਲਪਿੰਗ ਹੈਂਡ’ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਤੇ ਸਵਰਗੀ ਮਨਿੰਦਰ ਸਿੰਘ ਮਣੀ ਵਧਵਾ ਦੀ ਮਿੱਠੀ ਯਾਦ ਵਿਚ 8ਵਾਂ ਖੂਨਦਾਨ ਕੈਂਪ ਅਤੇ ਮੁਫ਼ਤ ਸਿਹਤ ਜਾਂਚ ਕੈਂਪ ਕ੍ਰਿਸ਼ਨਾ ਮੰਦਰ ਜ਼ੀਰਾ ਵਿਖੇ ਲਗਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਨਰੇਸ਼ ਕਟਾਰੀਆ, ਮਿਸਲ ਸਤਲੁਜ ਦੇ ਜ਼ਿਲ੍ਹਾ ਇੰਚਾਰਜ ਦਵਿੰਦਰ ਸਿੰਘ ਸੇਖੋਂ, ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਅਤੇ ਪੰਜਾਬ ਯੂਥ ਕਾਂਗਰਸ ਦੇ ਸਕੱਤਰ ਮਹਿਕਦੀਪ ਸਿੰਘ ਜ਼ੀਰ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਕੀਤੀ।
ਜ਼ੀਰਾ, 27 ਸਤੰਬਰ (ਪ੍ਰਤਾਪ ਸਿੰਘ ਹੀਰਾ)- ਸਮਾਜ ਸੇਵਾ ਦੇ ਖੇਤਰ ਵਿਚ ਜ਼ੀਰਾ ਦੀ ਸਰਗਰਮ ਸੰਸਥਾ ‘ਹੈਲਪਿੰਗ ਹੈਂਡ’ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਤੇ ਸਵਰਗੀ ਮਨਿੰਦਰ ਸਿੰਘ ਮਣੀ ਵਧਵਾ ਦੀ ਮਿੱਠੀ ਯਾਦ ਵਿਚ 8ਵਾਂ ਖੂਨਦਾਨ ਕੈਂਪ ਅਤੇ ਮੁਫ਼ਤ ਸਿਹਤ ਜਾਂਚ ਕੈਂਪ ਕ੍ਰਿਸ਼ਨਾ ਮੰਦਰ ਜ਼ੀਰਾ ਵਿਖੇ ਲਗਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਨਰੇਸ਼ ਕਟਾਰੀਆ, ਮਿਸਲ ਸਤਲੁਜ ਦੇ ਜ਼ਿਲ੍ਹਾ ਇੰਚਾਰਜ ਦਵਿੰਦਰ ਸਿੰਘ ਸੇਖੋਂ, ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਅਤੇ ਪੰਜਾਬ ਯੂਥ ਕਾਂਗਰਸ ਦੇ ਸਕੱਤਰ ਮਹਿਕਦੀਪ ਸਿੰਘ ਜ਼ੀਰ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਕੀਤੀ। ਕੈਂਪ ਦੌਰਾਨ ਦੀਪ ਬਲੱਡ ਬੈਂਕ ਫ਼ਰੀਦਕੋਟ ਅਤੇ ਸਿਵਲ ਹਸਪਤਾਲ ਮੋਗਾ ਦੀਆਂ ਮਾਹਿਰ ਟੀਮਾਂ ਵਲੋਂ 120 ਦੇ ਕਰੀਬ ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਦੇ ਨਾਲ ਹੀ ਲੁਧਿਆਣਾ ਅਤੇ ਜਲੰਧਰ ਤੋਂ ਪਹੁੰਚੀ ਡਾਕਟਰਾਂ ਦੀ ਟੀਮ ਵਲੋਂ ਤਕਰੀਬਨ 80 ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਸਮਾਗਮ ਦੇ ਅੰਤ ਵਿਚ ਸੰਸਥਾ ਵਲੋਂ ਆਏ ਹੋਏ ਮੁੱਖ ਮਹਿਮਾਨਾਂ ਅਤੇ ਪਤਵੰਤਿਆਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇਕਬਾਲ ਸਿੰਘ ਢਿੱਲੋਂ ਚੇਅਰਮੈਨ ਮਾਰਕੀਟ ਕਮੇਟੀ ਜ਼ੀਰਾ, ਧਰਮਪਾਲ ਚੁੱਘ ਪ੍ਰਧਾਨ ਨਗਰ ਕੌਂਸਲ ਜ਼ੀਰਾ, ਹਰਜਿੰਦਰ ਸਿੰਘ ਹਸਮਤ ਵਾਲਾ ਵਾਰਿਸ ਪੰਜਾਬ ਜਥੇਬੰਦੀ, ਪ੍ਰੀਤਮ ਸਿੰਘ ਪ੍ਰਧਾਨ ਟਰੱਕ ਯੂਨੀਅਨ, ਲੈਕਚਰਾਰ ਨਰਿੰਦਰ ਸਿੰਘ ਪ੍ਰਧਾਨ ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ, ਅਸ਼ੋਕ ਕੁਮਾਰ ਪਲਤਾ ਪ੍ਰਧਾਨ ਸੀਨੀਅਰ ਸਿਟੀਜ਼ਨ ਕਲੱਬ, ਹਰਬੰਸ ਸਿੰਘ ਸੇਖਾ, ਅਮਰਜੀਤ ਕੌਰ ਸਾਬੜਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ, ਨਰਿੰਦਰਪਾਲ ਸਿੰਘ, ਹਰੀਸ਼ ਕੁਮਾਰ ਤਾਂਗੜਾ, ਗੁਰਬਖਸ਼ ਸਿੰਘ ਵਿੱਜ, ਮੈਡਮ ਵਨੀਤਾ ਝਾਂਜੀ, ਸੁਖਦੇਵ ਸਿੰਘ ਚੇਅਰਮੈਨ ਸੰਤ ਕਬੀਰ ਕਾਲਜ, ਅਮਨਦੀਪ ਸਿੰਘ ਦਰਗਨ, ਜਰਨੈਲ ਸਿੰਘ ਭੁੱਲਰ ਪ੍ਰਧਾਨ ਪ੍ਰਕਿਰਤੀ ਕਲੱਬ, ਅੰਗਰੇਜ਼ ਸਿੰਘ ਅਟਵਾਲ ਅਤੇ ਹਾਕਮ ਸਿੰਘ ਅਰੋੜਾ ਹਾਜ਼ਰ ਸਨ। ਕੈਂਪ ਨੂੰ ਕਾਮਯਾਬ ਬਣਾਉਣ ਵਿਚ ਹੈਲਪਿੰਗ ਹੈਂਡ ਸੰਸਥਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਬੱਬਲੂ ਸਮੇਤ ਗੁਰਪ੍ਰੀਤ ਸਿੰਘ, ਅਸ਼ੋਕ ਕੁਮਾਰ, ਜਸਵਿੰਦਰ ਸਿੰਘ ਖਾਲਸਾ, ਕਸ਼ਮੀਰ ਸਿੰਘ, ਗੁਰਪ੍ਰੀਤ ਸਿੰਘ ਨਾਮਦੇਵ, ਮਨਿੰਦਰ ਸਿੰਘ ਸੋਨੂੰ, ਬਲਵਿੰਦਰ ਸਿੰਘ, ਪਰਮਪ੍ਰੀਤ ਸਿੰਘ, ਰਿੰਕੂ ਅਹੂਜਾ, ਮੁਖਤਿਆਰ ਸਿੰਘ, ਹਰਮੀਤ ਸਿੰਘ, ਰਜਿੰਦਰ ਕੁਮਾਰ ਬੇਰੀ, ਰਾਜ ਕੁਮਾਰ ਬਜਾਜ ਅਤੇ ਦੀਪਕ ਸਿੰਘ ਨੇ ਅਹਿਮ ਭੂਮਿਕਾ ਨਿਭਾਈ।