ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਹੋਰ ਆਗੂਆਂ ਦਾ ਗੋਲੂ ਕਾ ਮੋੜ ਵਿਖੇ ਭਰਵਾਂ ਸਵਾਗਤ
ਗੋਲੂ ਕਾ ਮੋੜ, 27 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਭਾਰਤੀ ਜਨਤਾ ਪਾਰਟੀ ਵਲੋਂ ‘ਨਸ਼ਾ ਮਕਾਉਣਾ ਸਾਰਾ’ ਨਾਅਰੇ ਤਹਿਤ ਸ਼ੁਰੂ ਕੀਤੀ ਗਈ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਹਲਕਾ ਗੁਰੂਹਰਸਹਾਏ ਵਿਚ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਰੈਲੀ ਕੀਤੀ ਗਈ। ਇਸ ਰੈਲੀ ਵਿਚ ਭਾਜਪਾ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
ਗੋਲੂ ਕਾ ਮੋੜ, 27 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਭਾਰਤੀ ਜਨਤਾ ਪਾਰਟੀ ਵਲੋਂ ‘ਨਸ਼ਾ ਮਕਾਉਣਾ ਸਾਰਾ’ ਨਾਅਰੇ ਤਹਿਤ ਸ਼ੁਰੂ ਕੀਤੀ ਗਈ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਹਲਕਾ ਗੁਰੂਹਰਸਹਾਏ ਵਿਚ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਰੈਲੀ ਕੀਤੀ ਗਈ। ਇਸ ਰੈਲੀ ਵਿਚ ਭਾਜਪਾ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਰੈਲੀ ਵਿਚ ਸ਼ਾਮਿਲ ਹੋਣ ਲਈ ਪਹੁੰਚੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਸਮੇਤ ਹੋਰ ਭਾਜਪਾ ਆਗੂਆਂ ਦਾ ਗੋਲੂ ਕਾ ਮੋੜ ਵਿਖੇ ਭਾਜਪਾ ਆਗੂ ਗੁਰਿੰਦਰ ਸਿੰਘ ਵਿੱਕੀ ਮਾਹਮੂ ਜੋਈਆ, ਨਿਸ਼ੂ ਰੁਕਣਾ, ਹਰੀ ਚੰਦ ਸਾਬਕਾ ਸਰਪੰਚ ਸਮੇਤ ਹੋਰ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਆਗੂਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਵਰਕਰਾਂ ਵਲੋਂ ‘ਭਾਜਪਾ ਜ਼ਿੰਦਾਬਾਦ’ ਅਤੇ ‘ਨਸ਼ਾ ਮਕਾਉਣਾ ਸਾਰਾ’ ਦੇ ਨਾਅਰੇ ਵੀ ਲਗਾਏ ਗਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਮਹੱਤਵਪੂਰਨ ਮੁੱਦਾ ਹੈ। ਜਿਸ ਲਈ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਖੇਡਾਂ, ਸਿੱਖਿਆ ਅਤੇ ਹੋਰ ਸਿਹਤਮੰਦ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ।