27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪਿੰਡ ਰੁਕਣਾ ਮੁੰਗਲਾ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਵਿਧਾਇਕ ਰਜਨੀਸ਼ ਦਹੀਯਾ ਵਲੋਂ ਜਾਇਜ਼ਾ

ਫ਼ਿਰੋਜ਼ਪੁਰ, 27 ਸਤੰਬਰ (ਕੁਲਬੀਰ ਸਿੰਘ ਸੋਢੀ): ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਲਕਾ ਦਿਹਾਤੀ ਦੇ ਪਿੰਡ ਰੁਕਣਾ ਮੁੰਗਲਾ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਵਲੋਂ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ। ਇਸ ਮੌਕੇ ਸਕੂਲ ਵਿਚ ਬਣੇ ਸ਼ੈੱਡ, ਬੱਸ ਸਟੈਂਡ, ਪਿੰਡ ਦੇ ਲਿੰਕ ਰੋਡ ਦੇ ਦੋਵੇਂ ਪਾਸਿਆਂ ਲਗਾਈਆਂ ਜਾ ਰਹੀਆਂ ਇੰਟਰਲਾਕਿੰਗ ਟਾਈਲਾਂ, ਸ਼ਮਸ਼ਾਨਘਾਟ ਵਿਚ ਚੱਲ ਰਹੇ ਕੰਮ, ਸੀਵਰੇਜ ਪਾਉਣ ਦਾ ਕੰਮ, ਕਬਰਸਤਾਨ ਵਿਚ ਹੋ ਰਹੇ ਵਿਕਾਸ ਕਾਰਜਾਂ ਅਤੇ ਪਿੰਡ ਦੀ ਐਂਟਰੀ ’ਤੇ ਬਣਾਏ ਗਏ ਮੁੱਖ ਗੇਟ ਨਾਲ ਸਬੰਧਤ ਕੰਮਾਂ ਦਾ ਜਾਇਜ਼ਾ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 28-09-2026
ਫ਼ਿਰੋਜ਼ਪੁਰ, 27 ਸਤੰਬਰ (ਕੁਲਬੀਰ ਸਿੰਘ ਸੋਢੀ): ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਲਕਾ ਦਿਹਾਤੀ ਦੇ ਪਿੰਡ ਰੁਕਣਾ ਮੁੰਗਲਾ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਵਲੋਂ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ। ਇਸ ਮੌਕੇ ਸਕੂਲ ਵਿਚ ਬਣੇ ਸ਼ੈੱਡ, ਬੱਸ ਸਟੈਂਡ, ਪਿੰਡ ਦੇ ਲਿੰਕ ਰੋਡ ਦੇ ਦੋਵੇਂ ਪਾਸਿਆਂ ਲਗਾਈਆਂ ਜਾ ਰਹੀਆਂ ਇੰਟਰਲਾਕਿੰਗ ਟਾਈਲਾਂ, ਸ਼ਮਸ਼ਾਨਘਾਟ ਵਿਚ ਚੱਲ ਰਹੇ ਕੰਮ, ਸੀਵਰੇਜ ਪਾਉਣ ਦਾ ਕੰਮ, ਕਬਰਸਤਾਨ ਵਿਚ ਹੋ ਰਹੇ ਵਿਕਾਸ ਕਾਰਜਾਂ ਅਤੇ ਪਿੰਡ ਦੀ ਐਂਟਰੀ ’ਤੇ ਬਣਾਏ ਗਏ ਮੁੱਖ ਗੇਟ ਨਾਲ ਸਬੰਧਤ ਕੰਮਾਂ ਦਾ ਜਾਇਜ਼ਾ ਲਿਆ ਗਿਆ। ਵਿਧਾਇਕ ਰਜਨੀਸ਼ ਦਹੀਆ ਨੇ ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਜੋਸਨ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਂਘਾ ਕੀਤੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲ ਹੋਣਾ ਵੀ ਯਕੀਨੀ ਬਣਾਇਆ ਜਾਵੇਗਾ। ਸਰਪੰਚ ਬਲਵਿੰਦਰ ਸਿੰਘ ਜੋਸਨ, ਚੇਅਰਮੈਨ ਕੰਬੋਜ਼ ਭਲਾਈ ਬੋਰਡ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਕਿਹਾ ਕਿ ਉਨ੍ਹਾਂ ਪਿੰਡ ਦੀ ਨੁਹਾਰ ਬਦਲਣ ਲਈ ਜਿੱਥੇ ਵਿਧਾਇਕ ਦਹੀਯਾ ਵਲੋਂ ਗ੍ਰਾਂਟਾਂ ਦੀ ਝੜੀ ਲਗਾਈ ਗਈ ਹੈ, ਉੱਥੇ ਪਿੰਡ ਵਾਸੀਆਂ ਵਲੋਂ ਹਰ ਕੰਮ ਕਰਵਾਉਣ ਲਈ ਵੱਡਾ ਸਹਿਯੋਗ ਦਿੱਤਾ ਹੈ। ਇਸ ਮੌਕੇ ਮਨੀ ਸੰਧੂ, ਸਰਵਣ ਸਿੰਘ ਨੰਬਰਦਾਰ, ਸਾਬਕਾ ਸਰਪੰਚ ਬਲਵੀਰ ਸਿੰਘ, ਪੰਮਾ ਜੋਸਨ, ਸਲੀਮ, ਜਗਸੀਰ, ਗੋਪੀ, ਸੋਨੂੰ, ਰਵਜੋਤ ਭੱਟੀ, ਕਰਤਾਰ ਭੱਟੀ, ਰੋਜਪਾਲ ਜੋਸਨ, ਮਨੀ ਜੋਸਨ, ਅਨਿਲ ਮੈਂਬਰ, ਰਵੀ ਮੈਂਬਰ ਅਤੇ ਜੋਗਿੰਦਰ ਜੋਸਨ ਮੈਂਬਰ ਸਮੇਤ ਪਿੰਡ ਦੇ ਹੋਰ ਮੋਹਤਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਰਤੀ ਸਿੱਖ ਭਾਈ ਲਾਲੋ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਜਸਵਿੰਦਰ ਸਿੰਘ ਸਰਾਂ ਸਾਥੀਆਂ ਸਮੇਤ ‘ਆਪ’ ਛੱਡ ਕਾਂਗਰਸ ’ਚ ਸ਼ਾਮਿਲ
Ad Position 24