30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸੀਨੀਅਰ ਸਿਟੀਜ਼ਨ ਕੌਂਸਲ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਜ਼ੀਰਾ, 29 ਸਤੰਬਰ(ਪ੍ਰਤਾਪ ਸਿੰਘ ਹੀਰਾ)-ਸੀਨੀਅਰ ਸਿਟੀਜ਼ਨ ਕੌਂਸਲ ਜ਼ੀਰਾ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 119 ਵਾਂ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

Ad Position 21
No active advertisement
ਸੀਨੀਅਰ ਸਿਟੀਜ਼ਨ ਕੌਂਸਲ ਜ਼ੀਰਾ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕਰਵਾਏ ਸਮਾਗਮ ਦੌਰਾਨ ਹਾਜ਼ਰ ਸੰਸਥਾ ਦੇ ਮੈਂਬਰ ਅਤੇ ਪਤਵੰਤੇ। ਤਸਵੀਰ-ਪ੍ਰਤਾਪ ਸਿੰਘ ਹੀਰਾ 30-09-2026
ਜ਼ੀਰਾ, 29 ਸਤੰਬਰ(ਪ੍ਰਤਾਪ ਸਿੰਘ ਹੀਰਾ)-ਸੀਨੀਅਰ ਸਿਟੀਜ਼ਨ ਕੌਂਸਲ ਜ਼ੀਰਾ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 119 ਵਾਂ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸੰਸਥਾ ਦੇ ਪ੍ਰਧਾਨ ਅਸ਼ੋਕ ਕੁਮਾਰ ਪਲਤਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਹਾਜ਼ਰੀਨ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਆਜ਼ਾਦੀ ਸੰਘਰਸ਼ ਵਿਚ ਪਾਏ ਵਡਮੁੱਲੇ ਯੋਗਦਾਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਹਰੀਦਾਸ ਚੌਹਾਨ ਨੇ ਸ਼ਹੀਦ ਦੇ ਜੀਵਨ ਨਾਲ ਸੰਬੰਧਿਤ ਪ੍ਰਭਾਵਸ਼ਾਲੀ ਕਵਿਤਾਵਾਂ ਪੇਸ਼ ਕੀਤੀਆਂ। ਸਮਾਗਮ ਨੂੰ ਸੰਬੋਧਨ ਕਰਦਿਆਂ ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਲੈਕਚਰਾਰ ਨਰਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ ਅਨੁਸਾਰ ਇਨਕਲਾਬ ਦਾ ਅਰਥ ਕੇਵਲ ਸਰਕਾਰ ਬਦਲਣਾ ਨਹੀਂ ਸੀ। ਸਗੋਂ ਉਹ ਅਜਿਹੀ ਸਮਾਜਿਕ ਵਿਵਸਥਾ ਕਾਇਮ ਕਰਨਾ ਚਾਹੁੰਦੇ ਸਨ। ਜਿੱਥੇ ਇਕ ਮਨੁੱਖ ਹੱਥੋਂ ਦੂਜੇ ਮਨੁੱਖ ਦੀ ਲੁੱਟ ਨਾ ਹੋਵੇ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿਚ ਭਗਤ ਸਿੰਘ ਨੂੰ ਯਾਦ ਕਰਨ ਦਾ ਅਸਲ ਅਰਥ ਕੇਵਲ ਉਨ੍ਹਾਂ ਦੀ ਤਸਵੀਰ ਅੱਗੇ ਫੁੱਲ ਭੇਟ ਕਰਨਾ ਨਹੀਂ, ਬਲਕਿ ਉਨ੍ਹਾਂ ਦੀਆਂ ਲਿਖਤਾਂ ਨੂੰ ਪੜ੍ਹਨਾ ਅਤੇ ਉਨ੍ਹਾਂ ਵਲੋਂ ਉਠਾਏ ਸਵਾਲਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਨਾ ਹੈ। ਇਸ ਪ੍ਰੋਗਰਾਮ ਵਿਚ ਸੁਖਦੇਵ ਬਿੱਟੂ ਵਿੱਜ ਸਰਪ੍ਰਸਤ, ਜ਼ੀਰਾ ਵਿਕਾਸ ਪਰਿਸ਼ਦ, ਦਲਜੀਤ ਰਾਏ ਕਾਲੀਆ ਪ੍ਰਧਾਨ, ਸਾਹਿਤ ਸਭਾ ਜੀਰਾ, ਬਲਵੀਰ ਸਿੰਘ ਖ਼ਾਲਸਾ, ਹਰਜੀਤ ਸਿੰਘ ਵਧਵਾ, ਸਤੀਸ਼ ਮੋਹਨ ਦੇਵਗਨ, ਸੁਰਿੰਦਰ ਸਿੰਘ ਬੇਦੀ, ਸੁਰਜੀਤ ਸਿੰਘ ਬੇਦੀ, ਤਜਿੰਦਰਜੀਤ ਸਿੰਘ, ਜੇ.ਕੇ. ਬੱਤਰਾ, ਗੁਰਸੇਵਕ ਸਿੰਘ ਅਤੇ ਚੰਦ ਸਿੰਘ ਨੰਬਰਦਾਰ ਸਮੇਤ ਕਈ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ’ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਝੋਕ ਹਰੀਹਰ ’ਚ ਖੇਡ ਮੇਲਾ ਅੱਜ ਤੇ ਸਭਿਆਚਾਰਕ ਮੇਲਾ ਕੱਲ੍ਹ ਨੂੰ
Ad Position 24