ਚੇਅਰਮੈਨ ਜਸਵੰਤ ਸਿੰਘ ਸੋਢੀ ਨੇ ਮਾਰਕੀਟ ਕਮੇਟੀ ਪੰਜੇ ਕੇ ਉਤਾੜ ਦਾ ਸੰਭਾਲਿਆ ਅਹੁਦਾ
ਪੰਜੇ ਕੇ ਉਤਾੜ, 29 ਸਤੰਬਰ (ਪੱਪੂ ਸੰਧਾ)-ਮਾਰਕੀਟ ਕਮੇਟੀ ਪੰਜੇ ਕੇ ਉਤਾੜ ਦਾ ਜਸਵੰਤ ਸਿੰਘ ਸੋਢੀ ਨੇ ਬਤੌਰ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਇਲਾਵਾ ਮਨਦੀਪ ਰਹੇਜਾ ਵਲੋਂ ਸਕੱਤਰ ਮਾਰਕੀਟ ਕਮੇਟੀ ਪੰਜੇ ਕੇ ਉਤਾੜ ਦਾ ਅਹੁਦਾ ਸੰਭਾਲਿਆ।
ਪੰਜੇ ਕੇ ਉਤਾੜ, 29 ਸਤੰਬਰ (ਪੱਪੂ ਸੰਧਾ)-ਮਾਰਕੀਟ ਕਮੇਟੀ ਪੰਜੇ ਕੇ ਉਤਾੜ ਦਾ ਜਸਵੰਤ ਸਿੰਘ ਸੋਢੀ ਨੇ ਬਤੌਰ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਇਲਾਵਾ ਮਨਦੀਪ ਰਹੇਜਾ ਵਲੋਂ ਸਕੱਤਰ ਮਾਰਕੀਟ ਕਮੇਟੀ ਪੰਜੇ ਕੇ ਉਤਾੜ ਦਾ ਅਹੁਦਾ ਸੰਭਾਲਿਆ। ਇਸ ਮੌਕੇ ਸਮਰਥਕਾਂ, ਕਿਸਾਨ ਆਗੂਆਂ ਅਤੇ ਇਲਾਕਾ ਵਾਸੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਮੌਕੇ ਚੇਅਰਮੈਨ ਜਸਵੰਤ ਸਿੰਘ ਸੋਢੀ ਨੇ ਕਿਹਾ ਕਿ ਉਹ ਮਾਰਕੀਟ ਕਮੇਟੀ ਨਾਲ ਸੰਬੰਧਿਤ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ, ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਮੰਡੀ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ, ਇਸ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਮੰਡੀ ’ਚ ਲੋੜੀਂਦੀਆਂ ਸਹੂਲਤਾਂ ਅਤੇ ਵਿਕਾਸ ਕਾਰਜਾਂ ਨੂੰ ਹੋਰ ਬਿਹਤਰ ਬਣਾਉਣ ਲਈ ਵੀ ਯਤਨ ਕੀਤੇ ਜਾਣਗੇ। ਇਸ ਮੌਕੇ ’ਤੇ ਸੁਖਜੀਤ ਸਿੰਘ ਲੇਖਾਕਾਰ ਮਾਰਕੀਟ ਕਮੇਟੀ ਪੰਜੇ ਕੇ, ਅਮਨਦੀਪ ਸਿੰਘ, ਗੁਰਮੇਲ ਸਿੰਘ, ਅਮਨਦੀਪ ਸਿੰਘ, ਅਬਨਾਸ਼ ਮੁਟਨੇਜਾ, ਜਸਵਿੰਦਰ ਸਿੰਘ ਬੇਦੀ, ਸੋਹਣ ਲਾਲ ਸੰਧਾ, ਬਲਰਾਮ ਧਵਨ, ਸਾਰਜ ਸਿੰਘ ਸਿੱਧੂ, ਲਵ ਮੁਟਨੇਜਾ ਆਦਿ ਹਾਜ਼ਰ ਸਨ।