29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ

ਫ਼ਿਰੋਜ਼ਪੁਰ, 29 ਸਤੰਬਰ (ਰਾਕੇਸ਼ ਚਾਵਲਾ)- ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਥਿਤ ਤੌਰ ’ਤੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 30-09-2026
ਫ਼ਿਰੋਜ਼ਪੁਰ, 29 ਸਤੰਬਰ (ਰਾਕੇਸ਼ ਚਾਵਲਾ)- ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਥਿਤ ਤੌਰ ’ਤੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਥਾਣਾ ਕੈਂਟ ਫ਼ਿਰੋਜ਼ਪੁਰ ਵਿਖੇ ਐੱਨ.ਡੀ.ਪੀ.ਐੱਸ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਨੰਬਰ 175 ਮਿਤੀ 28 ਸਤੰਬਰ 2026 ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਐੱਸ.ਆਈ. ਲਾਭਪ੍ਰੀਤ ਕੌਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਲਾਈਟਾਂ ਵਾਲਾ ਚੌਕ ਫ਼ਿਰੋਜ਼ਪੁਰ ਕੈਂਟ ਵਿਖੇ ਮੌਜੂਦ ਸੀ। ਇਸ ਦੌਰਾਨ ਪੁਲਿਸ ਨੂੰ ਮੁਖ਼ਬਰ ਖ਼ਾਸ ਰਾਹੀਂ ਸੂਚਨਾ ਮਿਲੀ ਕਿ ਰਾਹੁਲ ਪੁੱਤਰ ਸੁਰਿੰਦਰ ਕੁਮਾਰ ਵਾਸੀ ਖ਼ਾਲਸਾ ਗੁਰਦੁਆਰਾ ਦੀ ਬੈਕ ਸਾਈਡ ਫ਼ਿਰੋਜ਼ਪੁਰ ਕੈਂਟ ਅਤੇ ਲੱਕੀ ਪੁੱਤਰ ਪਵਨ ਵਾਸੀ ਹਾਊਸਿੰਗ ਬੋਰਡ ਕਾਲੋਨੀ, ਬੀ.ਐੱਸ.ਐੱਮ. ਸਕੂਲ ਦੀ ਬੈਕ ਸਾਈਡ ਫ਼ਿਰੋਜ਼ਪੁਰ ਸ਼ਹਿਰ ਕਥਿਤ ਤੌਰ ’ਤੇ ਹੈਰੋਇਨ ਵੇਚਣ ਦਾ ਕੰਮ ਕਰਦੇ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਬਿਜਲੀ ਘਰ ਰੋਡ, ਫ਼ਿਰੋਜ਼ਪੁਰ ਕੈਂਟ ਵਿਖੇ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮਸਲੇ ਪਹਿਲ ਦੇ ਆਧਾਰ ’ਤੇ ਨਿਪਟਾਉਣ ਦਾ ਮਿਲਿਆ ਭਰੋਸਾ ਅਗਲੀ ਖ਼ਬਰ ਇਨਕਮ ਟੈਕਸ ਵਿਭਾਗ ਵਲੋਂ ਫ਼ਿਰੋਜ਼ਪੁਰ ’ਚ ‘‘ਪ੍ਰਾਰੰਭ 2026’’ ਅਧੀਨ ਟੈਕਸਦਾਤਾ ਆਊਟਰੀਚ ਪ੍ਰੋਗਰਾਮ ਦਾ ਆਯੋਜਨ
Ad Position 24