29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ਨੂੰ ਜੀਵਨ ’ਚ ਅਪਣਾਉਣ ਨੌਜਵਾਨ-ਰਣਬੀਰ ਭੁੱਲਰ

ਫ਼ਿਰੋਜ਼ਪੁਰ, 29 ਸਤੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਦੇਸ਼-ਭਗਤੀ ਦੇ ਜਜ਼ਬੇ ਅਤੇ ਸ਼ਰਧਾ ਨਾਲ ਮਨਾਇਆ ਗਿਆ। ਯੂਨੀਵਰਸਿਟੀ ਵਲੋਂ ਕਰਵਾਏ ਸਮਾਗਮ ਵਿਚ ਫ਼ਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਐੱਸ.ਬੀ.ਐੱਸ ਸਟੇਟ ਯੂਨੀਵਰਸਿਟੀ ਵਿਚ ਕਰਵਾਏ ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਹੋਰ। 30-09-2026
ਫ਼ਿਰੋਜ਼ਪੁਰ, 29 ਸਤੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਦੇਸ਼-ਭਗਤੀ ਦੇ ਜਜ਼ਬੇ ਅਤੇ ਸ਼ਰਧਾ ਨਾਲ ਮਨਾਇਆ ਗਿਆ। ਯੂਨੀਵਰਸਿਟੀ ਵਲੋਂ ਕਰਵਾਏ ਸਮਾਗਮ ਵਿਚ ਫ਼ਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਾਈਸ-ਚਾਂਸਲਰ ਪ੍ਰੋ.ਸੁਰੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸ਼ਹੀਦ ਭਗਤ ਸਿੰਘ ਦੇ ਉੱਚੇ ਆਦਰਸ਼ਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦਾ ਸੱਦਾ ਦਿੱਤਾ। ਵਾਈਸ-ਚਾਂਸਲਰ ਡਾ.ਸੁਰੇਸ਼ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਅਤੇ ਗਿਆਨ ਹਾਸਲ ਕਰਕੇ ਦੇਸ਼ ਦੇ ਨਿਰਮਾਣ ਵਿਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਰਜਿਸਟਰਾਰ ਡਾ.ਰਾਜੀਵ ਅਰੋੜਾ ਨੇ ਰਸਮੀ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਨੂੰ ਜੀਵਨ ਵਿਚ ਅਪਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਭੰਗੜਾ, ਗਿੱਧਾ ਸਮੇਤ ਵੱਖ-ਵੱਖ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਉਪਰੰਤ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਵਿਦਿਆਰਥੀ ਐਂਕਰ ਗੁਰਲੀਨ, ਆਲਮਪ੍ਰੀਤ ਸਿੰਘ ਸੰਧੂ, ਕ੍ਰਿਸ਼ ਮਨਚੰਦਾ ਅਤੇ ਲਵਪ੍ਰੀਤ ਸਿੰਘ ਨੇ ਕੋਆਰਡੀਨੇਟਰ ਜਸਪ੍ਰੀਤ ਸਿੰਘ ਨਾਲ ਮਿਲ ਕੇ ਮੰਚ ਸੰਚਾਲਨ ਕੀਤਾ। ਇਸ ਮੌਕੇ ਡਾ.ਸੰਨੀ ਬਹਿਲ ਡੀ.ਐੱਸ.ਡਬਲਊ., ਇੰਦਰਜੀਤ ਸਿੰਘ ਗਿੱਲ, ਅਮਰਦੀਪ ਚੋਪੜਾ ਅਤੇ ਲੋਕ ਸੰਪਰਕ ਅਫ਼ਸਰ ਡਾ.ਗ਼ਜ਼ਲ ਪ੍ਰੀਤ ਸਿੰਘ ਸਮੇਤ ਯੂਨੀਵਰਸਿਟੀ ਦਾ ਅਧਿਆਪਕ ਅਤੇ ਵਿਦਿਆਰਥੀ ਵਰਗ ਹਾਜ਼ਰ ਸੀ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਨ ਨਾਲ ਹੋਈ।
Ad Position 22
No active advertisement
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵਿਮਨ ’ਚ ਗੂੰਜਿਆ ਸ਼ਹੀਦ ਭਗਤ ਸਿੰਘ ਦਾ ਇਨਕਲਾਬੀ ਫ਼ਲਸਫ਼ਾ ਅਗਲੀ ਖ਼ਬਰ ਮਸਲੇ ਪਹਿਲ ਦੇ ਆਧਾਰ ’ਤੇ ਨਿਪਟਾਉਣ ਦਾ ਮਿਲਿਆ ਭਰੋਸਾ
Ad Position 24