ਡੀ.ਏ.ਪੀ. ਖਾਦ ਦੀ ਕਿਲਤ ਨੂੰ ਜਲਦ ਪੂਰਾ ਕਰੇ ਸੂਬਾ ਸਰਕਾਰ- ਬੀ.ਕੇ.ਯੂ. ਬਹਿਰਾਮ ਕੇ
ਮੁੱਦਕੀ, 29 ਸਤੰਬਰ (ਭੁਪਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੀ ਮੀਟਿੰਗ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ ਦੀ ਪ੍ਰਧਾਨਗੀ ਹੇਠ ਕਸਬਾ ਮੁੱਦਕੀ ਵਿਖੇ ਹੋਈ। ਜਿਸ ਵਿਚ ਕਿਸਾਨੀ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ।
ਮੁੱਦਕੀ, 29 ਸਤੰਬਰ (ਭੁਪਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੀ ਮੀਟਿੰਗ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ ਦੀ ਪ੍ਰਧਾਨਗੀ ਹੇਠ ਕਸਬਾ ਮੁੱਦਕੀ ਵਿਖੇ ਹੋਈ। ਜਿਸ ਵਿਚ ਕਿਸਾਨੀ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ। ਕਿਸਾਨਾਂ ਨੇ ਦੱਸਿਆ ਕਿ ਸਾਨੂੰ ਡੀ.ਏ.ਪੀ ਖਾਦ ਮਿਲਣ ਵਿਚ ਕਾਫ਼ੀ ਦਿੱਕਤ ਪੇਸ਼ ਆ ਰਹੀ ਹੈ। ਕਿਸਾਨ ਭਰਾਵਾਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਕਿਸਾਨਾਂ ਨੂੰ ਡੀ.ਏ.ਪੀ ਖਾਦ ਸਬੰਧੀ ਆ ਰਹੀ ਦਿੱਕਤ ਨੂੰ ਦੂਰ ਕੀਤਾ ਜਾਵੇ ਅਤੇ ਹਰ ਡੀਲਰ ਕੋਲ ਡੀ.ਏ.ਪੀ ਖਾਦ ਦਾ ਸਟਾਕ ਵਧਾਇਆ ਜਾਵੇ , ਤਾਂ ਜੋ ਕਿਸਾਨ ਵੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜੋਨ ਪ੍ਰਧਾਨ ਸੁਖਜੀਤ ਸਿੰਘ ਮੁੱਦਕੀ ਨੇ ਕਿਹਾ ਕਿ ਡੀ.ਏ.ਪੀ ਦੀ ਕਿੱਲਤ ਕਾਰਨ ਕਿਸਾਨਾਂ ਦਾ ਫਸਲੀ ਚੱਕਰ ਲੜਖੜਾ ਰਿਹਾ ਹੈ। ਜਿਸ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਸਟਾਕ ਭੇਜ ਕੇ ਡੀ.ਏ.ਪੀ ਦੀ ਕਿੱਲਤ ਨੂੂੰ ਖ਼ਤਮ ਕੀਤਾ ਜਾਵੇ ਤਾਂ ਜੋ ਸਾਨੂੰ ਧਰਨੇ ਲਾਉਣ ਲਈ ਮਜਬੂਰ ਨਾ ਹੋਣਾ ਪਵੇ। ਇਸ ਮੌਕੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ, ਸੂਬਾ ਮੀਤ ਪ੍ਰਧਾਨ ਚਮਕੌਰ ਸਿੰਘ, ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ, ਸੀਨੀਅਰ ਮੀਤ ਪ੍ਰਧਾਨ ਨੈਬ ਸਿੰਘ ਬੋਤੀਆਂਵਾਲਾ, ਅਮਰੀਕ ਸਿੰਘ ਜ਼ੀਰਾ ਬਲਾਕ ਮੀਤ ਪ੍ਰਧਾਨ, ਗੁਰਬਾਜ਼ ਸਿੰਘ ਬਰਾੜ ਬਲਾਕ ਪ੍ਰਧਾਨ, ਸੁਖਜੀਤ ਸਿੰਘ ਬਰਾੜ ਮੁੱਦਕੀ ਜੋਨ ਪ੍ਰਧਾਨ, ਬਖ਼ਸ਼ੀਸ਼ ਸਿੰਘ ਇਕਾਈ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ, ਦਰਸ਼ਨ ਸਿੰਘ ਫ਼ੌਜੀ ਜ਼ਿਲ੍ਹਾ ਕੈਸ਼ੀਅਰ, ਸੁਖਵਿੰਦਰ ਪਾਲ ਸ਼ਰਮਾ ਜਨਰਲ ਸਕੱਤਰ ਅਤੇ ਭਾਰੀ ਗਿਣਤੀ ਵਿਚ ਕਿਸਾਨ ਆਗੂ ਹਾਜ਼ਰ ਸਨ।