ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਵਲੋਂ ਕਮਿਊਨਿਟੀ ਮੀਡੀਏਸ਼ਨ ਬਾਰੇ ਜਾਗਰੂਕਤਾ ਪ੍ਰੋਗਰਾਮ
ਫਿਰੋਜ਼ਪੁਰ 29 ਸਤੰਬਰ (ਰਾਕੇਸ਼ ਚਾਵਲਾ)- ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ, ਐੱਸ. ਏ.
ਫਿਰੋਜ਼ਪੁਰ 29 ਸਤੰਬਰ (ਰਾਕੇਸ਼ ਚਾਵਲਾ)- ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਜੀ ਦੀਆਂ ਹਦਾਇਤਾਂ ਅਨੁਸਾਰ ਅਤੇ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਅੱਜ 29 ਸਤੰਬਰ, 2026 ਨੂੰ ਕਮਿਊਨਿਟੀ ਮੀਡੀਏਸ਼ਨ ਬਾਰੇ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਬਤੌਰ ਰਿਸੋਰਸ ਪਰਸਨ ਮੌਜ਼ੂਦ ਸਨ। ਇਸ ਤੋਂ ਇਲਾਵਾ ਚੇਅਰਮੈਨ ਅਤੇ ਮੈਂਬਰ , ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਫਿਰੋਜ਼ਪੁਰ, ਪੈਨਲ ਐਡਵੋਕੇਟ, ਪੈਰਾ ਲੀਗਲ ਵਲੰਟੀਅਰ, ਕਮਿਊਨਿਟੀ ਮੀਡੀਏਟਰ ਅਤੇ ਸਰਪੰਚ ਵੀ ਸ਼ਾਮਿਲ ਸਨ। ਜੱਜ ਸਾਹਿਬ ਵਲੋਂ ਕਮਿਊਨਿਟੀ ਮੀਡੀਏਸ਼ਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਪੈਨਲ ਐਡਵੋਕੇਟਜ਼ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਸੈਮੀਨਾਰਾਂ ਵਿਚ ਕਮਿਊਨਿਟੀ ਮੀਡੀਏਸ਼ਨ ਬਾਰੇ ਜਾਗਰੂਕ ਕਰਨ ਦੇ ਆਦੇਸ਼ ਵੀ ਦਿੱਤੇ।