01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

‘ ਨਿੱਕੇ ਕਦਮ’ ਪ੍ਰੋਜੈਕਟ ਤਹਿਤ 208 ਆਂਗਣਵਾੜੀ ਵਰਕਰਾਂ ਦੀ ਸਿਖਲਾਈ ਕਰਵਾਈ

ਫ਼ਿਰੋਜ਼ਪੁਰ, 30 ਸਤੰਬਰ (ਕੁਲਬੀਰ ਸਿੰਘ ਸੋਢੀ)- ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਜੀਤ ਕੌਰ ਦੀ ਅਗਵਾਈ ਹੇਠ ਬਲਾਕ ਗੁਰੂਹਰਸਹਾਏ ਦੀਆਂ 208 ਆਂਗਣਵਾੜੀ ਵਰਕਰਾਂ ਲਈ ‘‘ਨਿੱਕੇ ਕਦਮ’’ ਪ੍ਰੋਜੈਕਟ ਤਹਿਤ ਵਿਸ਼ੇਸ਼ ਟਰੇਨਿੰਗ ਕਰਵਾਈ ਗਈ। ਟਰੇਨਿੰਗ ਦਾ ਮੁੱਖ ਉਦੇਸ਼ ਆਂਗਣਵਾੜੀ ਵਰਕਰਾਂ ਦੀ ਸਮਰੱਥਾ ਵਿਚ ਵਾਧਾ ਕਰਦਿਆਂ ਉਨ੍ਹਾਂ ਨੂੰ 3 ਸਾਲ ਦੀ ਉਮਰ ਦੇ ਬੱਚਿਆਂ ਦੇ ਸ਼ੁਰੂਆਤੀ ਵਿਕਾਸ, ਪੋਸ਼ਣ, ਸਿਹਤ, ਦੇਖਭਾਲ ਤੇ ਮਾਪਿਆਂ ਦੀ ਭਾਗੀਦਾਰੀ ਸਬੰਧੀ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 01-10-2026
ਫ਼ਿਰੋਜ਼ਪੁਰ, 30 ਸਤੰਬਰ (ਕੁਲਬੀਰ ਸਿੰਘ ਸੋਢੀ)- ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਜੀਤ ਕੌਰ ਦੀ ਅਗਵਾਈ ਹੇਠ ਬਲਾਕ ਗੁਰੂਹਰਸਹਾਏ ਦੀਆਂ 208 ਆਂਗਣਵਾੜੀ ਵਰਕਰਾਂ ਲਈ ‘‘ਨਿੱਕੇ ਕਦਮ’’ ਪ੍ਰੋਜੈਕਟ ਤਹਿਤ ਵਿਸ਼ੇਸ਼ ਟਰੇਨਿੰਗ ਕਰਵਾਈ ਗਈ। ਟਰੇਨਿੰਗ ਦਾ ਮੁੱਖ ਉਦੇਸ਼ ਆਂਗਣਵਾੜੀ ਵਰਕਰਾਂ ਦੀ ਸਮਰੱਥਾ ਵਿਚ ਵਾਧਾ ਕਰਦਿਆਂ ਉਨ੍ਹਾਂ ਨੂੰ 3 ਸਾਲ ਦੀ ਉਮਰ ਦੇ ਬੱਚਿਆਂ ਦੇ ਸ਼ੁਰੂਆਤੀ ਵਿਕਾਸ, ਪੋਸ਼ਣ, ਸਿਹਤ, ਦੇਖਭਾਲ ਤੇ ਮਾਪਿਆਂ ਦੀ ਭਾਗੀਦਾਰੀ ਸਬੰਧੀ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਨਾ ਸੀ। ਟਰੇਨਿੰਗ ਦੌਰਾਨ ਵਰਕਰਾਂ ਨੂੰ ਬੱਚਿਆਂ ਦੇ ਉਮਰ ਅਨੁਸਾਰ ਵਿਕਾਸ, ਖੇਡਾਂ ਤੇ ਵੱਖ-ਵੱਖ ਗਤੀਵਿਧੀਆਂ ਰਾਹੀਂ ਸਿੱਖਣ, ਮਾਪਿਆਂ ਨਾਲ ਪ੍ਰਭਾਵਸ਼ਾਲੀ ਸੰਚਾਰ ਤੇ ਬੱਚਿਆਂ ਦੇ ਸਿਹਤਮੰਦ ਅਤੇ ਸਰਵਪੱਖੀ ਵਿਕਾਸ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪ੍ਰਭਾਤ ਫੇਰੀਆਂ ਸ਼ੁਰੂ ਅਗਲੀ ਖ਼ਬਰ ਟਰਾਲੀ ’ਚੋਂ 70-80 ਬੋਰੀਆਂ ਚਾਵਲ ਚੋਰੀ
Ad Position 24