ਚੋਰਾਂ ਵਲੋਂ ਦੁਕਾਨ ’ਚ ਚੋਰੀ
ਫ਼ਿਰੋਜ਼ਪੁਰ, 30 ਸਤੰਬਰ (ਸੁਖਵਿੰਦਰ ਸਿੰਘ)– ਸ਼ਹਿਰ ਵਿਚ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਇਕ ਵਾਰ ਫਿਰ ਸਵਾਲ ਖੜ੍ਹੇ ਹੋਣ ਲੱਗੇ ਹਨ। ਸ਼ਹਿਰ ਦੇ ਚੂਹੀ ਚੌਕ ਨੇੜੇ ਰਾਤ ਸਮੇਂ ਦੋ ਵਿਅਕਤੀਆਂ ਵਲੋਂ ਦੁਕਾਨ ਦਾ ਸ਼ਟਰ ਸੱਬਲ ਨਾਲ ਤੋੜ ਕੇ ਅੰਦਰੋਂ ਸਮਾਨ ਚੋਰੀ ਕਰਕੇ ਫਰਾਰ ਹੋਣ ਦੀ ਘਟਨਾ ਸਾਹਮਣੇ ਆਈ ਹੈ।
ਫ਼ਿਰੋਜ਼ਪੁਰ, 30 ਸਤੰਬਰ (ਸੁਖਵਿੰਦਰ ਸਿੰਘ)– ਸ਼ਹਿਰ ਵਿਚ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਇਕ ਵਾਰ ਫਿਰ ਸਵਾਲ ਖੜ੍ਹੇ ਹੋਣ ਲੱਗੇ ਹਨ। ਸ਼ਹਿਰ ਦੇ ਚੂਹੀ ਚੌਕ ਨੇੜੇ ਰਾਤ ਸਮੇਂ ਦੋ ਵਿਅਕਤੀਆਂ ਵਲੋਂ ਦੁਕਾਨ ਦਾ ਸ਼ਟਰ ਸੱਬਲ ਨਾਲ ਤੋੜ ਕੇ ਅੰਦਰੋਂ ਸਮਾਨ ਚੋਰੀ ਕਰਕੇ ਫਰਾਰ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਪੂਰੀ ਵਾਰਦਾਤ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ। ਪੀੜਤ ਦੁਕਾਨ ਮਾਲਕ ਨੇ ਦੱਸਿਆ ਕਿ ਚੋਰੀ ਕਾਰਨ ਕਰੀਬ 50 ਤੋਂ 60 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਜੇਕਰ ਰਾਤ ਸਮੇਂ ਦੁਕਾਨਾਂ ਹੀ ਸੁਰੱਖਿਅਤ ਨਹੀਂ ਹਨ ਤਾਂ ਵਪਾਰੀ ਆਪਣੇ ਕਾਰੋਬਾਰ ਨੂੰ ਲੈ ਕੇ ਕਿਵੇਂ ਨਿਸ਼ਚਿੰਤ ਰਹਿ ਸਕਦੇ ਹਨ।