ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਦੇਵ ਸਮਾਜ ਕਾਲਜ ਫ਼ਾਰ ਵਿਮਨ ’ਚ ਵਿਸ਼ੇਸ਼ ਲੈਕਚਰ
ਫ਼ਿਰੋਜ਼ਪੁਰ, 30 ਸਤੰਬਰ (ਗੁਰਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਦੇ ਹਾਸਪਿਟੈਲਿਟੀ ਤੇ ਟੂਰਿਜ਼ਮ ਮੈਨੇਜਮੈਂਟ ਵਿਭਾਗ ਵਲੋਂ ਵਿਸ਼ਵ ਸੈਰ-ਸਪਾਟਾ ਦਿਵਸ ਨੂੰ ਮੁੱਖ ਰੱਖਦਿਆਂ ‘ਭਾਰਤ ਦੇ ਸੈਰ-ਸਪਾਟਾ ਖ਼ਜ਼ਾਨਿਆਂ ਦੀ ਖੋਜ’ ਵਿਸ਼ੇ ’ਤੇ ਗੈੱਸਟ ਲੈਕਚਰ ਕਰਵਾਇਆ ਗਿਆ। ਲੈਕਚਰ ਵਿਭਾਗ ਦੇ ਮੁਖੀ ਰਣਜੀਤ ਸਿੰਘ ਸੇਖੋਂ ਵਲੋਂ ਦਿੱਤਾ ਗਿਆ ਜਿਸ ਦੌਰਾਨ ਵਿਦਿਆਰਥਣਾਂ ਨੂੰ ਭਾਰਤ ਦੀ ਅਮੀਰ ਸਭਿਆਚਾਰਕ, ਇਤਿਹਾਸਕ ਤੇ ਕੁਦਰਤੀ ਵਿਰਾਸਤ ਨਾਲ ਜਾਣੂ ਕਰਵਾਇਆ ਗਿਆ।
ਫ਼ਿਰੋਜ਼ਪੁਰ, 30 ਸਤੰਬਰ (ਗੁਰਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਦੇ ਹਾਸਪਿਟੈਲਿਟੀ ਤੇ ਟੂਰਿਜ਼ਮ ਮੈਨੇਜਮੈਂਟ ਵਿਭਾਗ ਵਲੋਂ ਵਿਸ਼ਵ ਸੈਰ-ਸਪਾਟਾ ਦਿਵਸ ਨੂੰ ਮੁੱਖ ਰੱਖਦਿਆਂ ‘ਭਾਰਤ ਦੇ ਸੈਰ-ਸਪਾਟਾ ਖ਼ਜ਼ਾਨਿਆਂ ਦੀ ਖੋਜ’ ਵਿਸ਼ੇ ’ਤੇ ਗੈੱਸਟ ਲੈਕਚਰ ਕਰਵਾਇਆ ਗਿਆ। ਲੈਕਚਰ ਵਿਭਾਗ ਦੇ ਮੁਖੀ ਰਣਜੀਤ ਸਿੰਘ ਸੇਖੋਂ ਵਲੋਂ ਦਿੱਤਾ ਗਿਆ ਜਿਸ ਦੌਰਾਨ ਵਿਦਿਆਰਥਣਾਂ ਨੂੰ ਭਾਰਤ ਦੀ ਅਮੀਰ ਸਭਿਆਚਾਰਕ, ਇਤਿਹਾਸਕ ਤੇ ਕੁਦਰਤੀ ਵਿਰਾਸਤ ਨਾਲ ਜਾਣੂ ਕਰਵਾਇਆ ਗਿਆ। ਚੇਅਰਮੈਨ ਨਿਰਮਲ ਸਿੰਘ ਢਿੱਲੋਂ ਦੇ ਅਸ਼ੀਰਵਾਦ, ਪ੍ਰਧਾਨ ਡਾ.ਅਗਨੀਜ਼ ਢਿੱਲੋਂ, ਸਕੱਤਰ ਐਡਵੋਕੇਟ ਅਜੇ ਕੁਮਾਰ ਬੱਤਾ ਤੇ ਪ੍ਰਿੰਸੀਪਲ ਡਾ.ਸੰਗੀਤਾ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਭਾਰਤ ਦੀ ਵਿਸ਼ਾਲ ਸੈਰ-ਸਪਾਟਾ ਸਮਰੱਥਾ ਤੇ ਇਸ ਖੇਤਰ ਵਿਚ ਉੱਭਰ ਰਹੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਦੇਣਾ ਸੀ। ਪ੍ਰਿੰਸੀਪਲ ਡਾ.ਸੰਗੀਤਾ ਨੇ ਕਿਹਾ ਕਿ ਭਾਰਤ ਦਾ ਸਭਿਆਚਾਰਕ ਤੇ ਇਤਿਹਾਸਕ ਵਿਰਸਾ ਬੇਹੱਦ ਅਮੀਰ ਹੈ। ਅਜਿਹੇ ਗਿਆਨਵਰਧਕ ਸਮਾਗਮ ਵਿਦਿਆਰਥਣਾਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਦੇਸ਼ ਦੀ ਵਿਰਾਸਤ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਸੈਰ-ਸਪਾਟਾ ਤੇ ਹਾਸਪਿਟੈਲਿਟੀ ਦੇ ਖੇਤਰ ਵਿਚ ਉਪਲਬਧ ਨਵੇਂ ਮੌਕਿਆਂ ਦੀ ਪਛਾਣ ਕਰਨ ਲਈ ਪ੍ਰੇਰਿਤ ਕੀਤਾ।