30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸੰਤ ਕਬੀਰ ਕਾਲਜ ਜ਼ੀਰਾ ਬੀ.ਏ. ਭਾਗ ਦੂਜਾ ਸਮੈਸਟਰ ਚੌਥੇ ਦੇ ਨਤੀਜੇ ’ਚ, ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਜ਼ੀਰਾ, 30 ਸਤੰਬਰ (ਰਜਨੀਸ਼ ਕਥੂਰੀਆ)- ਇਲਾਕੇ ਦੀ ਨਾਮਵਰ ਸੰਸਥਾ ਸੰਤ ਕਬੀਰ ਕਾਲਜ ਜ਼ੀਰਾ ਦੇ ਵਿਦਿਆਰਥੀਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਵਿੱਦਿਅਕ ਖੇਤਰ ਵਿਚ ਮੱਲਾਂ ਮਾਰੀਆਂ ਹਨ। ਇਸ ਦੀ ਮਿਸਾਲ ਯੂਨੀਵਰਸਿਟੀ ਵਲੋਂ ਬੀ.

Ad Position 21
No active advertisement
ਅਜੀਤ ਡੈਸਕ 01-10-2026
ਜ਼ੀਰਾ, 30 ਸਤੰਬਰ (ਰਜਨੀਸ਼ ਕਥੂਰੀਆ)- ਇਲਾਕੇ ਦੀ ਨਾਮਵਰ ਸੰਸਥਾ ਸੰਤ ਕਬੀਰ ਕਾਲਜ ਜ਼ੀਰਾ ਦੇ ਵਿਦਿਆਰਥੀਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਵਿੱਦਿਅਕ ਖੇਤਰ ਵਿਚ ਮੱਲਾਂ ਮਾਰੀਆਂ ਹਨ। ਇਸ ਦੀ ਮਿਸਾਲ ਯੂਨੀਵਰਸਿਟੀ ਵਲੋਂ ਬੀ.ਏ. ਭਾਗ-ਦੂਜਾ ਦੇ ਚੌਥੇ ਸਮੈਸਟਰ ਦੇ ਐਲਾਨੇ ਗਏ ਨਤੀਜਿਆਂ ਤੋਂ ਮਿਲਦੀ ਹੈ। ਪ੍ਰਿੰਸੀਪਲ ਡਾ. ਵੀਰਪਾਲ ਨੇ ਦੱਸਿਆ ਕਿ ਬੀ.ਏ. ਭਾਗ ਦੂਜਾ ਦੇ ਵਿਦਿਆਰਥੀ ਸਹਿਜਪ੍ਰੀਤ ਕੌਰ ਤੇ ਸੰਗੀਤਾ ਨੇ 84.5 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਜਸਪ੍ਰੀਤ ਕੌਰ ਨੇ 82.7 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਸਿਮਰਨਜੀਤ ਕੌਰ ਨੇ 81.8 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਂ-ਬਾਪ ਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਚੇਅਰਮੈਨ ਗੁਰਚਰਨ ਸਿੰਘ, ਐਮ.ਡੀ ਡਾ. ਸੁਖਦੇਵ ਸਿੰਘ ਤੇ ਪ੍ਰਿੰਸੀਪਲ ਡਾ.ਵੀਰਪਾਲ ਨੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਕਾਲਜ ਕੋਆਰਡੀਨੇਟਰ ਪ੍ਰੋਫੈਸਰ ਸੁਰੇਖਾ ਵਲੋਂ ਵਿਦਿਆਰਥੀਆਂ ਦੇ ਇਸ ਸ਼ਾਨਦਾਰ ਨਤੀਜੇ ਦੀ ਸ਼ਲਾਘਾ ਕੀਤੀ ਗਈ। ਕਾਲਜ ਦੇ ਪ੍ਰੋਫੈਸਰ ਹਰਮਨਦੀਪ ਸਿੰਘ ਨੇ ਬੱਚਿਆਂ ਨੂੰ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ, ਸਹਾਇਕ ਐਮ.ਡੀ. ਸਵਰਨ ਸਿੰਘ, ਜਸਵੰਤ ਸਿੰਘ ਹਾਂਡਾ, ਗੁਰਪ੍ਰੀਤ ਸਿੰਘ, ਗੁਰਤੀਰਥ ਸਿੰਘ, ਰਮਨਦੀਪ ਕੌਰ, ਸਿਮਰਨਜੀਤ ਕੌਰ, ਪਲਕਪ੍ਰੀਤ ਕੌਰ, ਜਸਪ੍ਰੀਤ ਕੌਰ,ਰਾਜਵਿੰਦਰ ਕੌਰ, ਵਨੀਤਾ ਸ਼ਰਮਾ, ਅਰਪਨਜੀਤ ਕੌਰ, ਅਮਨਪ੍ਰੀਤ ਕੌਰ, ਰੋਮਨਪ੍ਰੀਤ ਕੌਰ, ਵਰਿੰਦਰ ਕੌਰ, ਸੁਮਨਜੀਤ ਕੌਰ, ਤਰਸਿੰਦਰ ਕੌਰ, ਮਨਪ੍ਰੀਤ ਕੌਰ ,ਗੁਰਸਿਮਰਨ ਕੌਰ, ਕੋਮਲਪ੍ਰੀਤ ਕੌਰ ਤੇ ਮੈਡਮ ਸ਼ਰੂਤੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੱਖੂ ਅਧੀਨ ਪੈਂਦੀਆਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ- ਚੇਅਰਮੈਨ ਵਰਪਾਲ ਅਗਲੀ ਖ਼ਬਰ ਗੁਰੂਹਰਸਹਾਏ ਦੁਸਹਿਰਾ ਕਮੇਟੀ ਨੂੰ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਨੇ ਭੇਟ ਕੀਤਾ 4 ਲੱਖ ਰੁਪਏ ਦਾ ਚੈੱਕ
Ad Position 24