ਅਸੀਸਪ੍ਰੀਤ ਸਿੰਘ ਸਾਈਆਂਵਾਲਾ ਵਲੋਂ ਪ੍ਰਿੰਸੀਪਲ ਐੱਨ.ਆਰ. ਸ਼ਰਮਾ ਨੂੰ ਸੈਨੇਟ ਚੋਣਾਂ ’ਚ ਜਿੱਤਣ ’ਤੇ ਮੁਬਾਰਕਬਾਦ
ਫ਼ਿਰੋਜ਼ਪੁਰ, 30 ਸਤੰਬਰ (ਦਵਿੰਦਰ ਪਾਲ ਸਿੰਘ)- ਗੁਰੂ ਨਾਨਕ ਐਜੂਕੇਸ਼ਨ ਸੋਸਾਇਟੀ ਫਿਰੋਜ਼ਪੁਰ ਦੇ ਚੇਅਰਮੈਨ ਅਸੀਸਪ੍ਰੀਤ ਸਿੰਘ ਸਾਈਆਂਵਾਲਾ ਵਲੋਂ ਪੰਜਾਬ ਯੂਨੀਵਰਸਿਟੀ ਕੰਸਟੀਚਿਊਟ ਕਾਲਜ ਮੋਹਕਮ ਖਾਂ ਵਾਲਾ (ਫ਼ਿਰੋਜ਼ਪੁਰ) ਦੇ ਪ੍ਰਿੰਸੀਪਲ ਐੱਨ. ਆਰ.
ਫ਼ਿਰੋਜ਼ਪੁਰ, 30 ਸਤੰਬਰ (ਦਵਿੰਦਰ ਪਾਲ ਸਿੰਘ)- ਗੁਰੂ ਨਾਨਕ ਐਜੂਕੇਸ਼ਨ ਸੋਸਾਇਟੀ ਫਿਰੋਜ਼ਪੁਰ ਦੇ ਚੇਅਰਮੈਨ ਅਸੀਸਪ੍ਰੀਤ ਸਿੰਘ ਸਾਈਆਂਵਾਲਾ ਵਲੋਂ ਪੰਜਾਬ ਯੂਨੀਵਰਸਿਟੀ ਕੰਸਟੀਚਿਊਟ ਕਾਲਜ ਮੋਹਕਮ ਖਾਂ ਵਾਲਾ (ਫ਼ਿਰੋਜ਼ਪੁਰ) ਦੇ ਪ੍ਰਿੰਸੀਪਲ ਐੱਨ.ਆਰ. ਸ਼ਰਮਾ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਵਿਚ ਪ੍ਰਿੰਸੀਪਲ ਕੰਸਟੀਚੂਐਂਸੀ ਵਿਚੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ ’ਤੇ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦਿੱਤੀ ਗਈ। ਅਸੀਸਪ੍ਰੀਤ ਸਿੰਘ ਨੇ ਗੁਰੂ ਨਾਨਕ ਕਾਲਜ ਵਲੋਂ ਪ੍ਰਿੰਸੀਪਲ ਐੱਨ.ਆਰ. ਸ਼ਰਮਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਦੂਜੇ ਪਾਸੇ ਪ੍ਰਿੰਸੀਪਲ ਐੱਨ.ਆਰ.ਸ਼ਰਮਾ ਨੇ ਸਮੂਹ ਹਾਜ਼ਰ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਖ਼ਾਸ ਮੌਕੇ ਚੇਅਰਮੈਨ ਅਸੀਸਪ੍ਰੀਤ ਸਿੰਘ ਦੇ ਨਾਲ ਪ੍ਰਧਾਨ ਗੁਰਦੀਪ ਸਿੰਘ ਸੰਘਾ, ਪ੍ਰਿੰਸੀਪਲ ਇੰਦਰਜੀਤ ਸਿੰਘ, ਜਤਿੰਦਰ ਸਿੰਘ, ਵਿਕਰਮਪਾਲ ਸਿੰਘ ਅਤੇ ਵੱਖ-ਵੱਖ ਸੰਸਥਾਵਾਂ ਤੋਂ ਆਏ ਹੋਰ ਪ੍ਰਮੁੱਖ ਅਹੁਦੇਦਾਰ ਵੀ ਮੌਜੂਦ ਸਨ।