30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪੈਨਸ਼ਨਰਾਂ ਨੇ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਅੱਗੇ ਕੀਤੀ ਰੈਲੀ

ਫ਼ਿਰੋਜ਼ਪੁਰ, 30 ਸਤੰਬਰ (ਗੁਰਿੰਦਰ ਸਿੰਘ)- ਆਲ ਇੰਡੀਆ ਸਟੇਟ ਗੌਰਮੈਂਟ ਪੈਨਸ਼ਨਰਜ਼ ਫੈਡਰੇਸ਼ਨ ਦੇ ਸੱਦੇ ’ਤੇ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੈਲੀ ਕੀਤੀ ਗਈ। ਰੈਲੀ ਉਪਰੰਤ ਪੈਨਸ਼ਨਰਾਂ ਵਲੋਂ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਸੌਂਪਿਆ ਗਿਆ।

Ad Position 21
No active advertisement
ਅਜੀਤ ਡੈਸਕ 01-10-2026
ਫ਼ਿਰੋਜ਼ਪੁਰ, 30 ਸਤੰਬਰ (ਗੁਰਿੰਦਰ ਸਿੰਘ)- ਆਲ ਇੰਡੀਆ ਸਟੇਟ ਗੌਰਮੈਂਟ ਪੈਨਸ਼ਨਰਜ਼ ਫੈਡਰੇਸ਼ਨ ਦੇ ਸੱਦੇ ’ਤੇ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੈਲੀ ਕੀਤੀ ਗਈ। ਰੈਲੀ ਉਪਰੰਤ ਪੈਨਸ਼ਨਰਾਂ ਵਲੋਂ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਸੌਂਪਿਆ ਗਿਆ। ਇਸ ਮੌਕੇ ਕਨਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ, ਜਨਰਲ ਸਕੱਤਰ ਪ੍ਰਤਾਪ ਸਿੰਘ ਢਿੱਲੋਂ, ਆਲ ਇੰਡੀਆ ਰੇਲਵੇ ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਆਰ.ਸੀ. ਮਹਿਤਾ, ਮਾਸਟਰ ਬੂਟਾ ਰਾਮ ਤਲਵੰਡੀ ਭਾਈ, ਗੁਰਨਾਮ ਸਿੰਘ ਸੁਧਾਰਾਂ, ਬਖ਼ਸ਼ੀਸ਼ ਸਿੰਘ ਜ਼ੀਰਾ, ਵਿਜੇ ਕੁਮਾਰ ਗੱਖੜ ਮੱਲਾਂਵਾਲਾ, ਡਾ.ਪ੍ਰਦੀਪ ਰਾਣਾ, ਤਰਸੇਮ ਬੇਦੀ, ਗਿਆਨ ਸਿੰਘ, ਨਰੇਸ਼ ਸੈਣੀ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਹਰਫੂਲ ਸਿੰਘ ਕਾਲੀਆਵਾਲਾ ਸਮੇਤ ਹੋਰ ਆਗੂ ਹਾਜ਼ਰ ਸਨ। ਆਗੂਆਂ ਨੇ ਕੇਂਦਰ ਤੇ ਰਾਜ ਸਰਕਾਰਾਂ ਦੀਆਂ ਪੈਨਸ਼ਨਰਾਂ ਸਬੰਧੀ ਨੀਤੀਆਂ ’ਤੇ ਰੋਸ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸੀਨੀਅਰ ਨਾਗਰਿਕਾਂ ਦੀਆਂ ਜਾਇਜ਼ ਮੰਗਾਂ ਵੱਲ ਸਰਕਾਰਾਂ ਨੂੰ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਕਰਮ ਸਿੰਘ ਹਰਾਜ, ਸ਼ਿਵਦੇਵ ਸਿੰਘ ਬਰਾੜ, ਜਸਵੰਤ ਸਿੰਘ, ਚੰਨਣ ਸਿੰਘ ਮੱਲਾਂਵਾਲਾ, ਬਲਕਾਰ ਸਿੰਘ, ਮੁਖ਼ਤਿਆਰ ਸਿੰਘ, ਵਿਜੇ ਕੁਮਾਰ ਰਾਣਾ, ਜਸਵਿੰਦਰ ਸਿੰਘ, ਸੁਰਜੀਤ ਸਿੰਘ ਕੋਹਾਲਾ, ਓਮ ਪ੍ਰਕਾਸ਼, ਰਾਜਕੁਮਾਰ, ਦੇਸ਼ ਰਾਜ, ਰਵਿੰਦਰ ਨਾਥ, ਪ੍ਰਮੋਦ ਗੋਗਾ, ਤਿਰਲੋਕ ਸਿੰਘ, ਦੀਵਾਨ ਚੰਦ ਸਖੀਜਾ, ਰਵੀ ਕੁਮਾਰ ਚੌਪੜਾ, ਗੁਰਮੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੈਨਸ਼ਨਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ, ਵੱਖ-ਵੱਖ ਖੇਡ ਮੈਦਾਨਾਂ ’ਚ ਸ਼ੁਰੂ ਹੋਏ ਖੇਡ ਮੁਕਾਬਲੇ ਵੱਡੀ ਗਿਣਤੀ ਵਿਚ ਖਿਡਾਰੀ... ਅਗਲੀ ਖ਼ਬਰ - ਪ੍ਰਧਾਨ ਮੰਤਰੀ ਆਵਾਸ ਯੋਜਨਾ- ਮਜ਼ਦੂਰ ਪਰਿਵਾਰਾਂ ਨੇ ਲਗਾਏ ਪੈਸੇ ਦੇਣ ਤੋਂ ਬਾਅਦ ਵੀ ਮਕਾਨ ਨਾ ਮਿਲਣ ਦੇ ਦੋਸ਼
Ad Position 24