ਹੈਰੋਇਨ ਸਮੇਤ ਦੋ ਕਾਬੂ
ਫ਼ਿਰੋਜ਼ਪੁਰ, 1 ਅਕਤੂਬਰ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ।
ਫ਼ਿਰੋਜ਼ਪੁਰ, 1 ਅਕਤੂਬਰ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਐੱਸ.ਆਈ. ਵਿਨੋਦ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਮਧਰੇ ਨੂੰ ਜਾਂਦੇ ਰਸਤੇ ਤੋਂ ਲਵਲੀ ਪੁੱਤਰ ਅਮਰੀਕ ਵਾਸੀ ਪਿੰਡ ਸ਼ਾਹਦੀਨ ਵਾਲਾ ਤੇ ਮੋਹਿਤ ਪੁੱਤਰ ਬਲਵੰਤ ਵਾਸੀ ਪਿੰਡ ਹਾਕੇ ਵਾਲਾ, ਥਾਣਾ ਸਦਰ ਫ਼ਿਰੋਜ਼ਪੁਰ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਦੋਵਾਂ ਦੀ ਤਲਾਸ਼ੀ ਦੌਰਾਨ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵਲੋਂ ਬਰਾਮਦ ਨਸ਼ੀਲੇ ਪਦਾਰਥ ਨੂੰ ਕਬਜ਼ੇ ਵਿਚ ਲੈ ਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।