02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਮੂਹ ਮਜ਼ਦੂਰ ਵੈੱਲਫੇਅਰ ਸਭਾ ਵਲੋਂ ਐੱਸ.ਐੱਸ.ਪੀ ਦਫ਼ਤਰ ਮੂਹਰੇ ਰੋਸ ਧਰਨਾ

ਫ਼ਿਰੋਜ਼ਪੁਰ, 1 ਅਕਤੂਬਰ (ਗੁਰਿੰਦਰ ਸਿੰਘ)- ਜ਼ਿਲ੍ਹੇ ਵਿਚ ਪੀੜਤਾਂ ਨਾਲ ਹੋ ਰਹੀ ਕਥਿਤ ਬੇਇਨਸਾਫ਼ੀ, ਪੁਲਿਸ ਕਾਰਵਾਈ ’ਤੇ ਉੱਠ ਰਹੇ ਸਵਾਲਾਂ ਅਤੇ ਲੰਬਿਤ ਮਾਮਲਿਆਂ ਨੂੰ ਲੈ ਕੇ ਸਮੂਹ ਮਜ਼ਦੂਰ ਵੈੱਲਫੇਅਰ ਸਭਾ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪ੍ਰਧਾਨ ਬੱਗਾ ਸਿੰਘ ਦੀ ਅਗਵਾਈ ਹੇਠ ਦਿੱਤੇ ਧਰਨੇ ਉਪਰੰਤ ਐੱਸ.

Ad Position 21
No active advertisement
ਅਜੀਤ ਡੈਸਕ 02-10-2026
ਫ਼ਿਰੋਜ਼ਪੁਰ, 1 ਅਕਤੂਬਰ (ਗੁਰਿੰਦਰ ਸਿੰਘ)- ਜ਼ਿਲ੍ਹੇ ਵਿਚ ਪੀੜਤਾਂ ਨਾਲ ਹੋ ਰਹੀ ਕਥਿਤ ਬੇਇਨਸਾਫ਼ੀ, ਪੁਲਿਸ ਕਾਰਵਾਈ ’ਤੇ ਉੱਠ ਰਹੇ ਸਵਾਲਾਂ ਅਤੇ ਲੰਬਿਤ ਮਾਮਲਿਆਂ ਨੂੰ ਲੈ ਕੇ ਸਮੂਹ ਮਜ਼ਦੂਰ ਵੈੱਲਫੇਅਰ ਸਭਾ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪ੍ਰਧਾਨ ਬੱਗਾ ਸਿੰਘ ਦੀ ਅਗਵਾਈ ਹੇਠ ਦਿੱਤੇ ਧਰਨੇ ਉਪਰੰਤ ਐੱਸ.ਐੱਸ.ਪੀ. ਫ਼ਿਰੋਜ਼ਪੁਰ ਨੂੰ ਮੰਗ ਪੱਤਰ ਸੌਂਪ ਕੇ ਕਥਿਤ ਝੂਠੇ ਪਰਚੇ ਰੱਦ ਕਰਨ, ਪੀੜਤਾਂ ਨੂੰ ਤੁਰੰਤ ਇਨਸਾਫ਼ ਦੇਣ, ਲੰਬਿਤ ਮਾਮਲਿਆਂ ਦੀ ਉੱਚ ਪੱਧਰੀ ’ਤੇ ਨਿਰਪੱਖ ਜਾਂਚ ਕਰਵਾਉਣ ਤੇ ਕਥਿਤ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਮਾਮਲਿਆਂ ’ਤੇ ਫ਼ੌਰੀ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਮੋਹਨ ਕੇ ਵਿਖੇ ਕੁਲਵੰਤ ਸਿੰਘ ਦੀ ਮੌਤ ਦੇ ਮਾਮਲੇ ਵਿਚ ਨਾਮਜ਼ਦ ਮੁੱਖ ਮੁਲਜ਼ਮ ਮਨਦੀਪ ਕੌਰ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਉਨ੍ਹਾਂ ਪੁਲਿਸ ਕਾਰਵਾਈ ’ਤੇ ਸਵਾਲ ਉਠਾਉਂਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਇਸੇ ਤਰ੍ਹਾਂ ਥਾਣਾ ਜ਼ੀਰਾ ਅਧੀਨ ਬੂਟਾ ਸਿੰਘ ਅਤੇ ਉਸ ਦੇ ਸਹੁਰੇ ਪਰਿਵਾਰ ਵਲੋਂ ਪੀੜਤ ਪਰਿਵਾਰ ਖ਼ਿਲਾਫ਼ ਦਰਜ ਕਰਵਾਏ ਕਥਿਤ ਝੂਠੇ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਪਿੰਡ ਬੋਰੀ ਕਾਦਰਬਾਦ ਵਿਚ ਸਾਰਜ ਸਿੰਘ ’ਤੇ ਹੋਏ ਹਮਲੇ ਅਤੇ ਟਰੈਕਟਰ-ਟਰਾਲੀ ਖੋਹਣ ਦੇ ਮਾਮਲੇ ਵਿਚ ਵੀ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ। ਸਭਾ ਨੇ ਆਂਗਣਵਾੜੀ ਹੈਲਪਰ ਕਰਮਜੀਤ ਕੌਰ ਦੀ ਨੌਕਰੀ ਬਹਾਲ ਕਰਨ, ਗੁਰਮੀਤ ਕੌਰ ਅਤੇ ਉਸ ਦੇ ਪਰਿਵਾਰ ’ਤੇ ਹੋਏ ਹਮਲੇ ਦੇ ਮਾਮਲੇ ਵਿਚ ਕਾਰਵਾਈ ਕਰਨ ਅਤੇ ਥਾਣਾ ਮਮਦੋਟ ਵਿਖੇ ਰਾਜਵਿੰਦਰ ਕੌਰ ਨਾਲ ਕਥਿਤ ਕੁੱਟਮਾਰ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਇਸ ਤੋਂ ਇਲਾਵਾ ਸੂਰੀਆਂ ਵਾਲਾ ਵਿਖੇ ਪਿਆਰੋ, ਜੀਤੋ ਨਾਲ ਕੁੱਟਮਾਰ ਅਤੇ ਸਰੂਪ ਸਿੰਘ ਵਾਲਾ ਵਿਚ ਵੀਨਾ ਰਾਣੀ ਦੇ ਮਕਾਨ ਨੂੰ ਜੀ.ਸੀ.ਬੀ. ਨਾਲ ਢਾਹੁਣ ਦੇ ਮਾਮਲੇ ਵਿਚ ਵੀ ਤੁਰੰਤ ਕਾਰਵਾਈ ਦੀ ਮੰਗ ਕੀਤੀ ਗਈ। ਪ੍ਰਧਾਨ ਬੱਗਾ ਸਿੰਘ ਸਮੇਤ ਆਗੂਆਂ ਨੇ ਕਿਹਾ ਕਿ ਜੇਕਰ ਪੀੜਤਾਂ ਨੂੰ ਜਲਦ ਇਨਸਾਫ਼ ਨਾ ਮਿਲਿਆ ਤਾਂ ਸਭਾ ਵਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਫ਼ਸਲਾਂ ਦੀ ਕਾਸ਼ਤ ਸੰਬੰਧੀ ਨੁਕਤੇ, ਮੰਡੀਕਰਨ ਅਤੇ ਪਰਾਲੀ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਅਗਲੀ ਖ਼ਬਰ ਕਿਸਾਨੀ ਮੁਸ਼ਕਿਲਾਂ ਨੂੰ ਲੈ ਕੇ ਭਾਕਿਯੂ ਕ੍ਰਾਂਤੀਕਾਰੀ ਨੇ ਪ੍ਰਸ਼ਾਸਨ ਖ਼ਿਲਾਫ਼ ਖੋਲ੍ਹਿਆ ਮੋਰਚਾ
Ad Position 24