ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਸੰਬੰਧੀ ਆੜ੍ਹਤੀਆ ਐਸੋਸੀਏਸ਼ਨ ਨਾਲ ਕੀਤੀ ਮੀਟਿੰ
ਫ਼ਿਰੋਜ਼ਪੁਰ,1 ਅਕਤੂਬਰ (ਸੁਖਵਿੰਦਰ ਸਿੰਘ)- ਝੋਨੇ ਦੀ ਖਰੀਦ ਨੂੰ ਲੈ ਕੇ ਡਿਪਟੀ ਕਮਿਸ਼ਨਰ ਫਿਰੋਜਪੁਰ ਦੀਪਸ਼ਿਖਾ ਸ਼ਰਮਾ ਵਲੋ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਨੁਮਾਇੰਦਿਆ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਝੋਨੇ ਦੀ ਖਰੀਦ ਦੌਰਾਨ ਮੰਡੀਆਂ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਹੋਣ ਵਾਲੀਆਂ ਸਮੱਸਿਆਵਾਂ ਤੇ ਲੋੜੀਂਦੇ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਡ
ਡਿਪਟੀ ਕਮਿਸਨਰ ਦੀਪਸ਼ਿਖਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ
02-10-2026
ਫ਼ਿਰੋਜ਼ਪੁਰ,1 ਅਕਤੂਬਰ (ਸੁਖਵਿੰਦਰ ਸਿੰਘ)- ਝੋਨੇ ਦੀ ਖਰੀਦ ਨੂੰ ਲੈ ਕੇ ਡਿਪਟੀ ਕਮਿਸ਼ਨਰ ਫਿਰੋਜਪੁਰ ਦੀਪਸ਼ਿਖਾ ਸ਼ਰਮਾ ਵਲੋ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਨੁਮਾਇੰਦਿਆ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਝੋਨੇ ਦੀ ਖਰੀਦ ਦੌਰਾਨ ਮੰਡੀਆਂ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਹੋਣ ਵਾਲੀਆਂ ਸਮੱਸਿਆਵਾਂ ਤੇ ਲੋੜੀਂਦੇ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਝੋਨੇ ਦੀ ਖਰੀਦ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੰਡੀਆਂ ਵਿਚ ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਰੌਸ਼ਨੀ, ਪਾਰਕਿੰਗ ਤੇ ਟ੍ਰੈਫਿਕ ਪ੍ਰਬੰਧਾਂ ਸਮੇਤ ਹੋਰ ਬੁਨਿਆਦੀ ਸਹੂਲਤਾਂ ਬਾਰੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਮੰਡੀਆਂ ਵਿਚ ਫਸਲ ਦੀ ਆਮਦ ਵਧਣ ਦੌਰਾਨ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਪਹਿਲਾਂ ਤੋਂ ਹੀ ਲੋੜੀਂਦੇ ਪ੍ਰਬੰਧ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਦੌਰਾਨ ਉਹਨਾਂ ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਝੋਨਾ ਲੈ ਕੇ ਆਉਣ ਬਾਰੇ ਅਪੀਲ ਕਰਦਿਆਂ ਆੜ੍ਹਤੀਆ ਐਸੋਸੀਏਸ਼ਨ ਨੂੰ ਵੀ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਆਮਦ ਦੌਰਾਨ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਸਾਰੇ ਸਬੰਧਤ ਵਿਭਾਗਾਂ, ਪ੍ਰਸ਼ਾਸਨ ਤੇ ਮੰਡੀ ਨਾਲ ਜੁੜੀਆਂ ਧਿਰਾਂ ਵਿਚਕਾਰ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀ ਵਰਗ ਵਲੋਂ ਝੋਨੇ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਸ਼ਾਸਨ ਤੇ ਮਾਰਕੀਟ ਕਮੇਟੀ, ਖੁਰਾਕ ਸਪਲਾਈ ਵਿਭਾਗ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇ। ਮੀਟਿੰਗ ਵਿਚ ਇਸ ਗੱਲ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਫਸਲ ਮੰਡੀ ਵਿੱਚ ਲਿਆਉਣ ਤੋਂ ਲੈ ਕੇ ਖਰੀਦ, ਲਿਫਟਿੰਗ ਤੇ ਅਦਾਇਗੀ ਤੱਕ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਸਬੰਧਤ ਸਾਰੀਆਂ ਧਿਰਾਂ ਵੱਲੋਂ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ ’ਤੇ ਸਹਿਮਤੀ ਪ੍ਰਗਟਾਈ ਗਈ। ਅੰਤ ਵਿਚ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਦਿਨ ਵੇਲੇ ਹੀ ਕਰਨ ਤੇ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ। ਇਸ ਮੌਕੇ ਜ਼ਿਲ੍ਹਾ ਮੰਡੀ ਅਫਸਰ ਜਸ਼ਨਦੀਪ ਸਿੰਘ, ਖੁਰਾਕ ਤੇ ਸਿਵਲ ਵਿਭਾਗ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ’ਤੇ ਹੋਰ ਮੈਂਬਰ ਹਾਜ਼ਰ ਸ