ਤਾਰਾਂ ਸਪਾਰਕ ਹੋਣ ਨਾਲ ਕਿਤਾਬਾਂ ਦੀ ਦੁਕਾਨ ਨੂੰ ਲੱਗੀ ਅੱਗ
ਆਤਿਸ਼ਬਾਜ਼ੀ ਰੱਖੀ ਹੋਣ ਕਾਰਨ ਮਿੰਟਾਂ-ਸਕਿੰਟਾਂ ’ਚ ਭੜਕੀ ਅੱਗ
ਜ਼ੀਰਾ, 1 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਸਥਾਨਕ ਮੌਜਦੀਨ ਰੋਡ ਜ਼ੀਰਾ ਵਿਖੇ ਅੱਜ ਸਵੇਰੇ ਬਿਜਲੀ ਦੇ ਸਪਾਰਕ ਹੋਣ ਕਾਰਨ ਇਕ ਕਿਤਾਬਾਂ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਕਰੀਬ 50 ਲੱਖ ਰੁਪਏ ਦਾ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਪੀੜਤ ਦੁਕਾਨਦਾਰ ਸ਼ਿਵਮ ਕਾਠਪਾਲ ਉਰਫ਼ ਭੋਲਾ ਪੁੱਤਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਦੁਕਾਨ ਦੇ ਬਿਲਕੁਲ ਸਾਹਮਣੇ ਹੀ ਉਨ੍ਹਾਂ ਦਾ ਘਰ ਹੈ।
ਜ਼ੀਰਾ, 1 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਸਥਾਨਕ ਮੌਜਦੀਨ ਰੋਡ ਜ਼ੀਰਾ ਵਿਖੇ ਅੱਜ ਸਵੇਰੇ ਬਿਜਲੀ ਦੇ ਸਪਾਰਕ ਹੋਣ ਕਾਰਨ ਇਕ ਕਿਤਾਬਾਂ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਕਰੀਬ 50 ਲੱਖ ਰੁਪਏ ਦਾ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਪੀੜਤ ਦੁਕਾਨਦਾਰ ਸ਼ਿਵਮ ਕਾਠਪਾਲ ਉਰਫ਼ ਭੋਲਾ ਪੁੱਤਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਦੁਕਾਨ ਦੇ ਬਿਲਕੁਲ ਸਾਹਮਣੇ ਹੀ ਉਨ੍ਹਾਂ ਦਾ ਘਰ ਹੈ। ਅੱਜ ਸਵੇਰੇ ਕਰੀਬ 7 ਵਜੇ ਜਦੋਂ ਉਨ੍ਹਾਂ ਦੁਕਾਨ ਅੰਦਰੋਂ ਧੂੰਆਂ ਨਿਕਲਦਾ ਵੇਖਿਆ ਤਾਂ ਉਹ ਤੁਰੰਤ ਮੌਕੇ ’ਤੇ ਪੁੱਜੇ ਪਰ ਦੇਖਦਿਆਂ ਹੀ ਦੇਖਦਿਆਂ ਅੱਗ ਮਿੰਟਾਂ-ਸਕਿੰਟਾਂ ਵਿਚ ਪੂਰੀ ਤਰ੍ਹਾਂ ਬੇਕਾਬੂ ਹੋ ਗਈ। ਦੁਕਾਨਦਾਰ ਅਨੁਸਾਰ ਕਿਤਾਬਾਂ ਦੇ ਨਾਲ-ਨਾਲ ਅੰਦਰ ਆਤਿਸ਼ਬਾਜ਼ੀ ਵੀ ਸਟੋਰ ਕੀਤੀ ਹੋਈ ਸੀ ਜਿਸ ਕਾਰਨ ਅੱਗ ਨੇ ਹੋਰ ਵੀ ਭਿਆਨਕ ਰੂਪ ਧਾਰਨ ਕਰ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਤੇ ਕਰਮਚਾਰੀਆਂ ਵਲੋਂ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਪੀੜਤ ਅਨੁਸਾਰ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ।