04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਆਰਥਿਕ ਬੋਝ ਥੱਲੇ ਦੱਬੇ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਮਜ਼ਾਕ ਉਡਾਉਣਾ ਸਹੀ ਨਹੀਂ: ਧਾਲੀਵਾਲ

ਫ਼ਿਰੋਜ਼ਪੁਰ, 2 ਅਕਤੂਬਰ (ਕੁਲਬੀਰ ਸਿੰਘ ਸੋਢੀ): ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦੇ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਫੁੱਲਰਵੰਨ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ.

Ad Position 21
No active advertisement
ਗੁਰਸੇਵਕ ਸਿੰਘ ਧਾਲੀਵਾਲ, ਦਵਿੰਦਰ ਸਿੰਘ ਫੁੱਲਰਵੰਨ 03-10-2026
ਫ਼ਿਰੋਜ਼ਪੁਰ, 2 ਅਕਤੂਬਰ (ਕੁਲਬੀਰ ਸਿੰਘ ਸੋਢੀ): ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦੇ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਫੁੱਲਰਵੰਨ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਵਿਚ ਕੀਤੇ 25 ਰੁਪਏ ਦੇ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਵੱਡੇ ਵੱਡੇ ਦਾਅਵੇ ਤੇ ਵੱਡੇ ਪੱਧਰ ’ਤੇ ਆਰਥਿਕ ਸਹੂਲਤਾਂ ਦੇਣ ਵਾਲੀ ਕੇਂਦਰ ਸਰਕਾਰ ਵਲੋਂ ਫਸਲ ਦੇ ਭਾਅ ਵਿਚ ਮਾਮੂਲੀ ਵਾਧਾ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਮਜ਼ਾਕ ਉਡਾਇਆ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀਬਾੜੀ ਵਿਚ ਲਗਾਤਾਰ ਵੱਧ ਰਹੀਆਂ ਲਾਗਤਾਂ ਦੇ ਮੁਕਾਬਲੇ ਫਸਲਾਂ ਦੇ ਭਾਅ ਵਿਚ ਕੀਤਾ ਜਾ ਰਿਹਾ ਮਾਮੂਲੀ ਵਾਧਾ ਕਿਸਾਨਾਂ ਲਈ ਰਾਹਤ ਵਾਲਾ ਨਹੀਂ ਹੈ। ਉਨ੍ਹਾਂ ਸਰਕਾਰ ਤੋਂ ਡੀ.ਏ.ਪੀ. ਦੀ ਸਪਲਾਈ ਸੁਚਾਰੂ ਕਰਨ ਤੇ ਕਿਸਾਨਾਂ ਨੂੰ ਬਿਨਾਂ ਕਿਸੇ ਸ਼ਰਤ ਤੋਂ ਖਾਦ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਗੁਰਭੇਜ ਸਿੰਘ ਚੱਠਾ, ਰਣਜੀਤ ਸਿੰਘ, ਗੁਰਮੁੱਖ ਸਿੰਘ, ਜੁਗਰਾਜ ਸਿੰਘ, ਮਲਕੀਤ ਸਿੰਘ, ਬਲਵਿੰਦਰ ਸਿੰਘ ਜ਼ੀਰਾ, ਹੀਰਾ ਸਿੰਘ ਗੁਰਦਿੱਤੀ ਵਾਲਾ, ਸੂਬਾ ਮੀਤ ਪ੍ਰਧਾਨ ਨਿਸ਼ਾਨ ਸਿੰਘ ਚੰਗਾਲੀ, ਗੁਰਮੇਲ ਸਿੰਘ, ਜੀਵਨ ਸਿੰਘ ਸੋਢੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ ਅਗਲੀ ਖ਼ਬਰ ਮਾਰਕੀਟ ਕਮੇਟੀ ਮੱਖੂ ਨੇ ਝੋਨੇ ਦੀ ਨਮੀ ਜ਼ਿਆਦਾ ਪਾਈਆਂ ਜਾਣ ਵਾਲੀਆਂ ਟਰਾਲੀਆਂ ਮੋੜੀਆਂ ਵਾਪਸ
Ad Position 24