ਮਿਲਾਵਟਖੋਰਾਂ ਵਿਰੁੱਧ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫਸਰ ਦੀ ਮੁਅੱਤਲੀ ਦੀ ਅਕਾਲੀ ਆਗੂਆਂ ਵਲੋਂ ਨਿਖੇਧੀ
ਤਲਵੰਡੀ ਭਾਈ, 2 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਜ਼ਿਲ੍ਹਾ ਫਿਰੋਜ਼ਪੁਰ ਵਿਚ ਗੈਰ ਮਿਆਰੀ ਖਾਧ ਪਦਾਰਥ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕਰ ਰਹੇ ਫੂਡ ਸੇਫਟੀ ਅਫਸਰ ਅਭਿਨਵ ਖੋਸਲਾ ਨੂੰ ਮੁਅੱਤਲ ਕੀਤੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਰੋਸ ਪ੍ਰਗਟ ਕਰਦਿਆਂ ਵਿਭਾਗ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ ਹੈ। ਜ਼ਿਕਰਯੋਗ ਹੈ ਕਿ ਫ਼ਿਰੋਜ਼ਪੁਰ ਵਿਚ ਫੂਡ ਸੇਫਟੀ ਵਿਭਾਗ ਵਲੋਂ ਖਾਧ ਪਦਾਰਥਾਂ ਦੀ ਗੁਣਵੱਤਾ ਅਤੇ ਮਿਲਾਵਟਖੋਰੀ ਸਬੰਧੀ ਜਾਂਚ ’ਤੇ ਕਾਰਵਾਈਆਂ ਕੀਤੀਆਂ ਜਾਂਦੀਆਂ ਰਹੀਆਂ ਸਨ।
ਤਲਵੰਡੀ ਭਾਈ, 2 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਜ਼ਿਲ੍ਹਾ ਫਿਰੋਜ਼ਪੁਰ ਵਿਚ ਗੈਰ ਮਿਆਰੀ ਖਾਧ ਪਦਾਰਥ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕਰ ਰਹੇ ਫੂਡ ਸੇਫਟੀ ਅਫਸਰ ਅਭਿਨਵ ਖੋਸਲਾ ਨੂੰ ਮੁਅੱਤਲ ਕੀਤੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਰੋਸ ਪ੍ਰਗਟ ਕਰਦਿਆਂ ਵਿਭਾਗ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ ਹੈ। ਜ਼ਿਕਰਯੋਗ ਹੈ ਕਿ ਫ਼ਿਰੋਜ਼ਪੁਰ ਵਿਚ ਫੂਡ ਸੇਫਟੀ ਵਿਭਾਗ ਵਲੋਂ ਖਾਧ ਪਦਾਰਥਾਂ ਦੀ ਗੁਣਵੱਤਾ ਅਤੇ ਮਿਲਾਵਟਖੋਰੀ ਸਬੰਧੀ ਜਾਂਚ ’ਤੇ ਕਾਰਵਾਈਆਂ ਕੀਤੀਆਂ ਜਾਂਦੀਆਂ ਰਹੀਆਂ ਸਨ। ਇਸ ਸਬੰਧੀ ਸੀਨੀਅਰ ਅਕਾਲੀ ਆਗੂ ਬਲਰਾਜ ਸਿੰਘ ਰਾਜਾ ਕੋਟਲਾ, ਸੁਖਪ੍ਰੀਤ ਸਿੰਘ ਮਾਛੀਬੁਗਰਾ, ਗਗਨਦੀਪ ਸਿੰਘ ਹਰਾਜ, ਜਗਮੋਹਣ ਸਿੰਘ ਸਾਬਕਾ ਸਰਪੰਚ ਮਾਛੀਬੁਗਰਾ, ਗੁਰਭੇਜ ਸਿੰਘ ਸਾਬਕਾ ਸਰਪੰਚ ਵਾੜਾ ਜੈਦ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਜਿਹੜਾ ਅਧਿਕਾਰੀ ਗੈਰ ਮਿਆਰੀ ਅਤੇ ਮਿਲਾਵਟੀ ਖਾਧ ਪਦਾਰਥਾਂ ਵਿਰੁੱਧ ਕਾਰਵਾਈ ਕਰਦਾ ਹੈ। ਉਸ ਦੀ ਹੌਸਲਾ ਅਫਜ਼ਾਈ ਕੀਤੀ ਜਾਣੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਖਾਧ ਪਦਾਰਥਾਂ ਵਿਚ ਮਿਲਾਵਟ ਸਿੱਧੇ ਤੌਰ ’ਤੇ ਲੋਕਾਂ ਦੀ ਸਿਹਤ ਨਾਲ ਜੁੜਿਆ ਮਾਮਲਾ ਹੈ ਅਤੇ ਅਜਿਹੇ ਮਾਮਲਿਆਂ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀ ਨੂੰ ਸਨਮਾਨਿਤ ਕਰਨ ਦੀ ਬਜਾਏ ਮੁਅੱਤਲ ਕੀਤਾ ਜਾਣਾ ਚਿੰਤਾ ਦਾ ਵਿਸ਼ਾ ਹੈ ਜਿਸ ਤੋਂ ਜਾਪਦਾ ਹੈ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਪੂਰੀ ਖੁੱਲ੍ਹ ਦਿੱਤੀ ਗਈ। ਉਕਤ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਫੂਡ ਸੇਫਟੀ ਅਫਸਰ ਅਭਿਨਵ ਕੁਮਾਰ ਦੀ ਮੁਅੱਤਲੀ ਸਬੰਧੀ ਫ਼ੈਸਲੇ ’ਤੇ ਮੁੜ ਵਿਚਾਰ ਕਰਕੇ ਉਨ੍ਹਾਂ ਨੂੰ ਬਹਾਲ ਕੀਤਾ ਜਾਵੇ।