03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਬੇਸਹਾਰਾ ਪਰਿਵਾਰਾਂ ਨੂੰ ਵੰਡਿਆ ਜਾਵੇਗਾ ਰਾਸ਼

ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)- ਸ਼੍ਰੀ ਸਨਾਤਨ ਧਰਮ ਅਰੋੜਾਵੰਸ਼ ਗੀਤਾ ਭਵਨ ਮੰਦਰ ਵਿਖੇ ਲੋੜਵੰਦ ਅਤੇ ਬੇਸਹਾਰਾ ਪਰਿਵਾਰਾਂ ਦੀ ਸੇਵਾ ਦੇ ਉਦੇਸ਼ ਨਾਲ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਐਤਵਾਰ 4 ਅਕਤੂਬਰ ਨੂੰ ਕਰਵਾਇਆਤ ਕੀਤਾ ਜਾਵੇਗਾ। ਇਹ ਸਮਾਗਮ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਮੰਦਰ ਕੰਪਲੈਕਸ ਵਿਖੇ ਸੰਪੰਨ ਹੋਵੇਗਾ।

Ad Position 21
No active advertisement
ਅਜੀਤ ਡੈਸਕ 03-10-2026
ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)- ਸ਼੍ਰੀ ਸਨਾਤਨ ਧਰਮ ਅਰੋੜਾਵੰਸ਼ ਗੀਤਾ ਭਵਨ ਮੰਦਰ ਵਿਖੇ ਲੋੜਵੰਦ ਅਤੇ ਬੇਸਹਾਰਾ ਪਰਿਵਾਰਾਂ ਦੀ ਸੇਵਾ ਦੇ ਉਦੇਸ਼ ਨਾਲ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਐਤਵਾਰ 4 ਅਕਤੂਬਰ ਨੂੰ ਕਰਵਾਇਆਤ ਕੀਤਾ ਜਾਵੇਗਾ। ਇਹ ਸਮਾਗਮ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਮੰਦਰ ਕੰਪਲੈਕਸ ਵਿਖੇ ਸੰਪੰਨ ਹੋਵੇਗਾ। ਗੀਤਾ ਭਵਨ ਮੰਦਰ ਦੇ ਉਪ-ਪ੍ਰਧਾਨ ਅਸ਼ਵਨੀ ਕੁਮਾਰ ਕੁੱਕੜ ਨੇ ਦੱਸਿਆ ਕਿ ਇਸ ਸੇਵਾ ਕਾਰਜ ਤਹਿਤ ਲਗਭਗ 130 ਲੋੜਵੰਦ, ਬੇਸਹਾਰਾ ਤੇ ਵਿਧਵਾ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ ਜਾਵੇਗਾ। ਇਸ ਵਾਰ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਅਸ਼ੋਕ ਕੁਮਾਰ ਗੁੰਬਰ ਸੇਵਾ-ਮੁਕਤ ਐੱਸ.ਡੀ.ਓ., ਦੂਰਸੰਚਾਰ ਵਿਭਾਗ ਦੇ ਪਰਿਵਾਰ ਵਲੋਂ ਸ਼ਿਰਕਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗੀਤਾ ਭਵਨ ਮੰਦਰ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਨਿਯਮਤ ਤੌਰ ’ਤੇ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ ਜਾਂਦਾ ਹੈ। ਇਸ ਸੇਵਾ ਦਾ ਮੁੱਖ ਉਦੇਸ਼ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਤੇ ਸਮਾਜਿਕ ਸਹਾਰਾ ਦੇਣਾ ਤੇ ਸਮਾਜ ’ਚ ਸੇਵਾ , ਸਹਿਯੋਗ ਤੇ ਇਨਸਾਨੀਅਤ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਸ਼੍ਰੀ ਕੁੱਕੜ ਨੇ ਮੰਦਰ ਦੀ ਸਮੁੱਚੀ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੂੰ ਨਿਰਧਾਰਿਤ ਸਮੇਂ ਤੋਂ ਪਹਿਲਾਂ ਮੰਦਰ ਵਿਹੜੇ ’ਚ ਪਹੁੰਚਣ ਦੀ ਅਪੀਲ ਕੀਤੀ। ਇਹ ਪਵਿੱਤਰ ਸੇਵਾ ਸਮਾਗਮ ਮੰਦਰ ਦੇ ਪ੍ਰਧਾਨ ਸੁਰਿੰਦਰ ਕੁਮਾਰ ਅਹੂਜਾ ਦੀ ਅਗਵਾਈ ਹੇਠ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਅਗਲੀ ਖ਼ਬਰ ਮਿਲਾਵਟਖੋਰਾਂ ਵਿਰੁੱਧ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫਸਰ ਦੀ ਮੁਅੱਤਲੀ ਦੀ ਅਕਾਲੀ ਆਗੂਆਂ ਵਲੋਂ ਨਿਖੇਧੀ
Ad Position 24