03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਰਾਜ ਪੱਧਰੀ ਤੈਰਾਕੀ ’ਚ ਡੀ.ਸੀ.ਐੱਮ ਇੰਟਰਨੈਸ਼ਨਲ ਸਕੂਲ ਦੇ ਮਨਵੀਰ ਸਿੰਘ ਨੇ ਜਿੱਤੇ ਸੋਨ ਤੇ ਕਾਂਸੀ ਤਗਮੇ

ਫ਼ਿਰੋਜ਼ਪੁਰ, 2 ਅਕਤੂਬਰ (ਗੁਰਿੰਦਰ ਸਿੰਘ)-ਡੀ. ਸੀ.

Ad Position 21
No active advertisement
ਅਜੀਤ ਡੈਸਕ 03-10-2026
ਫ਼ਿਰੋਜ਼ਪੁਰ, 2 ਅਕਤੂਬਰ (ਗੁਰਿੰਦਰ ਸਿੰਘ)-ਡੀ.ਸੀ.ਐੱਮ. ਇੰਟਰਨੈਸ਼ਨਲ ਸਕੂਲ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਮਨਵੀਰ ਸਿੰਘ ਨੇ ਰਾਜ ਪੱਧਰੀ ਐੱਸ.ਜੀ.ਐੱਫ.ਆਈ. ਪੰਜਾਬ ਸਕੂਲ ਖੇਡਾਂ ਦੇ ਤੈਰਾਕੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਮਨਵੀਰ ਸਿੰਘ ਨੇ 200 ਮੀਟਰ ਵਿਅਕਤੀਗਤ ਤੈਰਾਕੀ ਮੁਕਾਬਲੇ ਵਿਚ ਕਾਂਸੀ ਤਗਮਾ ਜਿੱਤਿਆ ਜਦਕਿ 4*100 ਮੀਟਰ ਮੈਡਲੇ ਰਿਲੇਅ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਆਪਣੇ ਨਾਮ ਕੀਤਾ। ਸਕੂਲ ਦੀ ਪ੍ਰਿੰਸੀਪਲ ਅਨੁਰਾਧਾ ਚੰਦੇਲ ਨੇ ਦੱਸਿਆ ਕਿ ਮਨਵੀਰ ਸਿੰਘ ਦੀ ਇਸ ਉਪਲਬਧੀ ਨਾਲ ਸਕੂਲ ਵਿਚ ਖੁਸ਼ੀ ਦਾ ਮਾਹੌਲ ਹੈ। ਨਿਯਮਤ ਅਭਿਆਸ, ਅਨੁਸ਼ਾਸਿਤ ਸਿਖਲਾਈ ਤੇ ਖੇਡ ਪ੍ਰਤੀ ਸਮਰਪਣ ਦੇ ਦਮ ’ਤੇ ਮਨਵੀਰ ਨੇ ਰਾਜ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਮਨਵੀਰ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ’ਚ ਫ਼ੂਡ ਸੇਫਟੀ ਅਫ਼ਸਰ ’ਤੇ ਕਾਰਵਾਈ ਖ਼ਿਲਾਫ਼ ਮਤਾ ਪਾਸ ਅਗਲੀ ਖ਼ਬਰ 4 ਅਕਤੂਬਰ ਨੂੰ ਹੋਵੇਗੀ ਅੰਤਿਮ ਅਰਦਾਸ
Ad Position 24