ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ’ਚ ਫ਼ੂਡ ਸੇਫਟੀ ਅਫ਼ਸਰ ’ਤੇ ਕਾਰਵਾਈ ਖ਼ਿਲਾਫ਼ ਮਤਾ ਪਾਸ
ਜ਼ੀਰਾ, 2 ਅਕਤੂਬਰ(ਹਰਜੀਤ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਬਲਾਕ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਨੇੜਲੇ ਪਿੰਡ ਬੰਡਾਲਾ ਪੁਰਾਣਾ ਦੇ ਗੁਰਦੁਆਰਾ ਬਾਬੇ ਕੇ ਜਾਹਰਾ ਪੀਰ ਵਿਖੇ ਬਲਾਕ ਪ੍ਰਧਾਨ ਸੁਖਚੈਨ ਸਿੰਘ ਬੰਡਾਲਾ ਦੀ ਪ੍ਰਧਾਨਗੀ ਹੇਠ ਸਫ਼ਲਤਾਪੂਰਵਕ ਹੋਈ। ਮੀਟਿੰਗ ਵਿਚ ਯੂਨੀਅਨ ਦੇ ਸੂਬਾਈ ਤੇ ਜ਼ਿਲ੍ਹਾ ਪੱਧਰੀ ਸੀਨੀਅਰ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਕਿਸਾਨਾਂ ਨੂੰ ਦਰਪੇਸ਼ ਗੰਭੀਰ ਮੁੱਦਿਆਂ ’ਤੇ ਡੂੰਘੀ ਵਿਚਾਰ-ਚਰਚਾ ਕੀਤੀ।
ਭ
ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਮੌਕੇ ਹਾਜ਼ਰ ਅਹੁਦੇਦਾਰ ਅਤੇ ਮੈਂਬਰ। ਤਸਵੀਰ: ਹਰਜੀਤ ਸਿੰਘ ਗਿੱਲ
03-10-2026
ਜ਼ੀਰਾ, 2 ਅਕਤੂਬਰ(ਹਰਜੀਤ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਬਲਾਕ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਨੇੜਲੇ ਪਿੰਡ ਬੰਡਾਲਾ ਪੁਰਾਣਾ ਦੇ ਗੁਰਦੁਆਰਾ ਬਾਬੇ ਕੇ ਜਾਹਰਾ ਪੀਰ ਵਿਖੇ ਬਲਾਕ ਪ੍ਰਧਾਨ ਸੁਖਚੈਨ ਸਿੰਘ ਬੰਡਾਲਾ ਦੀ ਪ੍ਰਧਾਨਗੀ ਹੇਠ ਸਫ਼ਲਤਾਪੂਰਵਕ ਹੋਈ। ਮੀਟਿੰਗ ਵਿਚ ਯੂਨੀਅਨ ਦੇ ਸੂਬਾਈ ਤੇ ਜ਼ਿਲ੍ਹਾ ਪੱਧਰੀ ਸੀਨੀਅਰ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਕਿਸਾਨਾਂ ਨੂੰ ਦਰਪੇਸ਼ ਗੰਭੀਰ ਮੁੱਦਿਆਂ ’ਤੇ ਡੂੰਘੀ ਵਿਚਾਰ-ਚਰਚਾ ਕੀਤੀ। ਮੀਟਿੰਗ ਦੌਰਾਨ ਕੁਝ ਵਿਸ਼ੇਸ਼ ਮਤੇ ਪਾਸ ਕੀਤੇ ਗਏ। ਇਸ ਦੌਰਾਨ ਫ਼ਿਰੋਜ਼ਪੁਰ ਦੇ ਫੂਡ ਸੇਫਟੀ ਅਫ਼ਸਰ ਅਭੀਨਵ ਗੋਸਲੇ ਉੱਪਰ ਬਿਨਾਂ ਕਿਸੇ ਠੋਸ ਮਤਲਬ ਜਾਂ ਕਾਰਨ ਦੇ ਕੀਤੀ ਗਈ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਅਜਿਹੀਆਂ ਨਾਜਾਇਜ਼ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਚਿੰਤਾ ਪ੍ਰਗਟਾਈ ਕਿ ਇਸ ਸਮੇਂ ਕਿਸਾਨਾਂ ਨੂੰ ਯੂਰੀਆ ਖਾਦ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਅਤੇ ਸਬੰਧਤ ਵਿਭਾਗ ਤੁਰੰਤ ਖਾਦ ਦੀ ਸਪਲਾਈ ਯਕੀਨੀ ਬਣਾਉਣ ਤਾਂ ਜੋ ਫ਼ਸਲਾਂ ਦਾ ਨੁਕਸਾਨ ਨਾ ਹੋਵੇ। ਝੋਨੇ ਦੀ ਸਰਕਾਰੀ ਖਰੀਦ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜਥੇਬੰਦੀ ਨੇ ਰੋਸ ਜਤਾਇਆ ਕਿ ਮੰਡੀਆਂ ਵਿਚ ਹਾਲੇ ਤੱਕ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ ਹਨ। ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣ ਤੋਂ ਬਚਾਉਣ ਲਈ ਬਾਰਦਾਨੇ, ਬਿਜਲੀ, ਪਾਣੀ ਤੇ ਚੁਕਾਈ ਦੇ ਤੁਰੰਤ ਇੰਤਜ਼ਾਮ ਕੀਤੇ ਜਾਣ। ਜਥੇਬੰਦੀ ਨੇ ਇਹ ਵੀ ਸਾਫ਼ ਕੀਤਾ ਕਿ ਜੇਕਰ ਕਿਸਾਨੀ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਕੋਰ ਕਮੇਟੀ ਮੈਂਬਰ ਪੰਜਾਬ ਪ੍ਰਗਟ ਸਿੰਘ ਲਹਿਰਾ, ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਵਾਈਆਂ, ਸੂਬਾ ਮੀਡੀਆ ਇੰਚਾਰਜ ਗੈਰੀ ਸਿੰਘ ਬੰਡਾਲਾ, ਫਿਰੋਜ਼ਪੁਰ ਜ਼ਿਲ੍ਹੇ ਦੇ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂਵਾਲਾ, ਜ਼ਿਲ੍ਹਾ ਕੋਰ ਕਮੇਟੀ ਮੈਂਬਰ ਰਣਜੀਤ ਸਿੰਘ ਸਿੱਧੂ, ਕਿਸਾਨ ਆਗੂ ਗੁਰਦੀਪ ਸਿੰਘ ਸੁੱਖੇਵਾਲਾ, ਗੁਰਚਰਨ ਸਿੰਘ ਸੁੱਖੇਵਾਲਾ, ਆਸਾ ਸਿੰਘ ਸੁੱਖੇਵਾਲਾ, ਜਗਜੀਤ ਸਿੰਘ ਮਰਖਾਈ ਅਤੇ ਜਸਵਿੰਦਰ ਸਿੰਘ ਗਰੇਵਾਲ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਕਿਸਾਨ ਅਤੇ ਜਥੇਬੰਦੀ ਦੇ ਵਰਕਰ ਮੌਜੂਦ ਸਨ।