ਚੰਡੀਗੜ੍ਹ ’ਚ ਇਨਸਾਫ਼ ਮੰਗ ਰਹੇ ਅਧਿਆਪਕਾਂ ’ਤੇ ਪੁਲਿਸ ਜਬਰ, ਬਦਸਲੂਕੀ ਦੀ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਨਿਖੇਧੀ
ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)-ਚੰਡੀਗੜ੍ਹ ਦੇ ਸੈਕਟਰ 391 ਵਿਚ ਆਪਣੀਆਂ ਜਾਇਜ਼ ਮੰਗਾਂ ਤੇ 180 ਈ. ਟੀ.
ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)-ਚੰਡੀਗੜ੍ਹ ਦੇ ਸੈਕਟਰ 391 ਵਿਚ ਆਪਣੀਆਂ ਜਾਇਜ਼ ਮੰਗਾਂ ਤੇ 180 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਵਿਚ ਹੋਈ ਧਾਂਦਲੀ ਦੇ ਇਨਸਾਫ਼ ਲਈ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ ਕੋਠੀ ਅੱਗੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ’ਤੇ ਪੁਲਿਸ ਵਲੋਂ ਕੀਤੇ ਗਏ ਜਬਰ ਦੀ ਗੌਰਮਿੰਟ ਟੀਚਰਜ਼ ਯੂਨੀਅਨ ਨੇ ਸ਼ਦੀਦ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਜਥੇਬੰਦੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਦੀ ਸ਼ਹਿ ’ਤੇ ਪੁਲਿਸ ਨੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨਾਲ ਬੁਰੀ ਤਰ੍ਹਾਂ ਬਦਸਲੂਕੀ ਕੀਤੀ। ਇਸ ਦੌਰਾਨ ਮਹਿਲਾ ਅਧਿਆਪਕਾਂ ਦੀਆਂ ਚੁੰਨੀਆਂ ਖਿੱਚੀਆਂ ਗਈਆਂ, ਕੱਪੜੇ ਪਾੜੇ ਗਏ ਤੇ ਪੁਰਸ਼ ਅਧਿਆਪਕਾਂ ਦੀਆਂ ਪੱਗਾਂ ਤੱਕ ਉਤਾਰ ਦਿੱਤੀਆਂ ਗਈਆਂ। ਪੁਲਿਸ ਨੇ ਅਧਿਆਪਕਾਂ ਨੂੰ ਧੱਕੇ ਨਾਲ ਚੁੱਕ ਕੇ ਬੱਸਾਂ ਵਿਚ ਭਰ ਕੇ ਹਿਰਾਸਤ ਵਿਚ ਲੈ ਲਿਆ। ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਸਾਲ 2018 ਦੀ ਭਰਤੀ ਵਿਚ ਇਕ ਕਲਰਕ ਵਲੋਂ ਕੀਤੀ ਗਈ ਧਾਂਦਲੀ ਸਿੱਖਿਆ ਤੇ ਵਿੱਤ ਸਕੱਤਰ ਦੀਆਂ ਜਾਂਚ ਰਿਪੋਰਟਾਂ ਵਿਚ ਸਾਬਤ ਹੋ ਚੁੱਕੀ ਹੈ। ਇਸ ਦੇ ਬਾਵਜੂਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੋਸ਼ੀ ਕਲਰਕ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਧਿਆਪਕ ਆਗੂਆਂ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ 180 ਈ.ਟੀ.ਟੀ. ਅਧਿਆਪਕਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ, ਉਦੋਂ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ।