ਵਿਧਾਇਕ ਸਵਨਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਲੋਕ ਮਿਲਣੀ
ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਆਪਣੇ ਹਲਕੇ ਦੇ ਪਿੰਡ ਮੁਹਾਰ ਜਮਸ਼ੇਰ, ਮੁਹਾਰ ਖੀਵਾ, ਮੁਹਾਰ ਸੋਨਾ, ਮੌਜ਼ਮ ਅਤੇ ਨਵਾਂ ਮੌਜ਼ਮ, ਨਵੀਂ ਬਸਤੀ ਸਲੇਮਸ਼ਾਹ, ਸਲੇਮਸ਼ਾਹ ਤੇ ਨਵਾਂ ਸਲੇਮਸ਼ਾਹ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਆਮ ਲੋਕ ਇਕੱਠੇ ਹੋਏ ਅਤੇ ਵਿਧਾਇਕ ਸਵਨਾ ਨੂੰ ਆਪਣਾ ਸਮਰਥਨ ਦਿੱਤਾ।
ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਆਪਣੇ ਹਲਕੇ ਦੇ ਪਿੰਡ ਮੁਹਾਰ ਜਮਸ਼ੇਰ, ਮੁਹਾਰ ਖੀਵਾ, ਮੁਹਾਰ ਸੋਨਾ, ਮੌਜ਼ਮ ਅਤੇ ਨਵਾਂ ਮੌਜ਼ਮ, ਨਵੀਂ ਬਸਤੀ ਸਲੇਮਸ਼ਾਹ, ਸਲੇਮਸ਼ਾਹ ਤੇ ਨਵਾਂ ਸਲੇਮਸ਼ਾਹ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਆਮ ਲੋਕ ਇਕੱਠੇ ਹੋਏ ਅਤੇ ਵਿਧਾਇਕ ਸਵਨਾ ਨੂੰ ਆਪਣਾ ਸਮਰਥਨ ਦਿੱਤਾ। ਲੋਕਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਿਧਾਇਕ ਸਵਨਾ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਬਹੁਤ ਖ਼ੁਸ਼ ਹਨ। ਵਿਧਾਇਕ ਸਵਨਾ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ’ਤੇ ਹੀ ਕਈ ਮਸਲਿਆਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।