02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨਾਲ ਕਿਸੇ ਵੀ ਕਿਸਮ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਚੇਅਰਮੈਨ ਸੰਧੂ

ਫ਼ਿਰੋਜ਼ਪੁਰ, 2 ਅਕਤੂਬਰ (ਕੁਲਬੀਰ ਸਿੰਘ ਸੋਢੀ): ਝੋਨੇ ਦੇ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ ਦੇ ਚੇਅਰਮੈਨ ਹਰਮੀਤ ਸਿੰਘ ਸੰਧੂ ਨੇ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਕਿਸਾਨਾਂ ਦੀ ਫਸਲ ਦੀ ਖਰੀਦ ਦੌਰਾਨ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਜ਼ਿੰਮੀਦਾਰ ਨਾਲ ਕਿਸੇ ਵੀ ਕਿਸਮ ਦਾ ਧੱਕਾ ਜਾਂ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 03-10-2026
ਫ਼ਿਰੋਜ਼ਪੁਰ, 2 ਅਕਤੂਬਰ (ਕੁਲਬੀਰ ਸਿੰਘ ਸੋਢੀ): ਝੋਨੇ ਦੇ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ ਦੇ ਚੇਅਰਮੈਨ ਹਰਮੀਤ ਸਿੰਘ ਸੰਧੂ ਨੇ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਕਿਸਾਨਾਂ ਦੀ ਫਸਲ ਦੀ ਖਰੀਦ ਦੌਰਾਨ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਜ਼ਿੰਮੀਦਾਰ ਨਾਲ ਕਿਸੇ ਵੀ ਕਿਸਮ ਦਾ ਧੱਕਾ ਜਾਂ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਚੇਅਰਮੈਨ ਸੰਧੂ ਨੇ ਕਿਹਾ ਕਿ ਕਿਸਾਨ ਸਾਲ ਭਰ ਮਿਹਨਤ ਕਰਕੇ ਆਪਣੀ ਫਸਲ ਤਿਆਰ ਕਰਦੇ ਹਨ ਤੇ ਮੰਡੀਆਂ ਵਿਚ ਲੈ ਕੇ ਆਉਂਦੇ ਹਨ। ਇਸ ਲਈ ਉਨ੍ਹਾਂ ਨੂੰ ਆਪਣੀ ਫਸਲ ਦਾ ਬਣਦਾ ਮੁੱਲ ਤੇ ਖਰੀਦ ਪ੍ਰਕਿਰਿਆ ਦੌਰਾਨ ਪੂਰਾ ਸਹਿਯੋਗ ਮਿਲਣਾ ਚਾਹੀਦਾ ਹੈ। ਉਨ੍ਹਾਂ ਆੜ੍ਹਤੀ ਭਰਾਵਾਂ ਤੇ ਸ਼ੈਲਰ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਫਸਲ ’ਤੇ ਕਿਸੇ ਵੀ ਕਿਸਮ ਦੀ ਨਾਜਾਇਜ਼ ਕਟੌਤੀ ਨਾ ਕਰਨ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਦਾ ਸੀਜ਼ਨ ਕਿਸਾਨਾਂ, ਆੜ੍ਹਤੀਆਂ, ਸ਼ੈਲਰ ਮਾਲਕਾਂ ਤੇ ਸਰਕਾਰੀ ਖਰੀਦ ਏਜੰਸੀਆਂ ਦੇ ਆਪਸੀ ਸਹਿਯੋਗ ਨਾਲ ਹੀ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕਦਾ ਹੈ। ਇਸ ਲਈ ਸਾਰੇ ਧਿਰਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਤੋਂ ਬਚਾਉਣ ਲਈ ਸਹਿਯੋਗ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਆਗੂ ਨੇ ਅਧਿਆਪਕਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ 100 ਤੇ 400 ਮੀਟਰ ਦੌੜ ’ਚ ਜਿੱਤੇ ਸੋਨ ਤਗਮੇ
Ad Position 24