ਫ਼ਿਰੋਜ਼ਪੁਰ ਮੰਡਲ ਵਿਚ ‘ਸਵੱਛ ਭਾਰਤ ਦਿਵਸ’ ਮਨਾਇਆ
ਫ਼ਿਰੋਜ਼ਪੁਰ, 2 ਅਕਤੂਬਰ (ਰਾਕੇਸ਼ ਚਾਵਲਾ)- ਫ਼ਿ਼ਰੋਜ਼ਪੁਰ ਮੰਡਲ ਵਿਚ 1 ਅਕਤੂਬਰ ਤੋਂ 31 ਅਕਤੂਬਰ 2026 ਤੱਕ ‘ਸਵੱਛਤਾ ਪਖਵਾੜਾ’ ਦੇ ਤਹਿਤ ਹਰ ਰੋਜ਼ ਵੱਖ-ਵੱਖ ਸਵੱਛਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਵਿਚ 2 ਅਕਤੂਬਰ 2026 ਨੂੰ ਮਹਾਤਮਾ ਗਾਂਧੀ ਦੇ ਜਨਮ ਦਿਨ ’ਤੇ ‘‘ਸਵੱਛ ਭਾਰਤ ਦਿਵਸ’’ ਮਨਾਇਆ ਗਿਆ।
ਫ਼ਿਰੋਜ਼ਪੁਰ, 2 ਅਕਤੂਬਰ (ਰਾਕੇਸ਼ ਚਾਵਲਾ)- ਫ਼ਿ਼ਰੋਜ਼ਪੁਰ ਮੰਡਲ ਵਿਚ 1 ਅਕਤੂਬਰ ਤੋਂ 31 ਅਕਤੂਬਰ 2026 ਤੱਕ ‘ਸਵੱਛਤਾ ਪਖਵਾੜਾ’ ਦੇ ਤਹਿਤ ਹਰ ਰੋਜ਼ ਵੱਖ-ਵੱਖ ਸਵੱਛਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਵਿਚ 2 ਅਕਤੂਬਰ 2026 ਨੂੰ ਮਹਾਤਮਾ ਗਾਂਧੀ ਦੇ ਜਨਮ ਦਿਨ ’ਤੇ ‘‘ਸਵੱਛ ਭਾਰਤ ਦਿਵਸ’’ ਮਨਾਇਆ ਗਿਆ। ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਰੇਲਵੇ ਅਧਿਕਾਰੀ ਕਲੱਬ, ਫ਼ਿਰੋਜ਼ਪੁਰ ਵਿਚ ਅਧਿਕਾਰੀਆਂ, ਕਰਮਚਾਰੀਆਂ ਤੇ ਸਫਾਈ ਮਿੱਤਰਾਂ ਨੂੰ ਸਵੱਛਤਾ ਦੀ ਸਹੁੰ ਚੁਕਾਈ। ਇਸ ਤੋਂ ਬਾਅਦ ਵਾਤਾਵਰਣ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ‘ਇਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਬੂਟੇ ਲਗਾਉਣ ਦਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮੰਡਲ ਰੇਲ ਪ੍ਰਬੰਧਕ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਵਾਤਾਵਰਣ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਫ਼ਿਰੋਜ਼ਪੁਰ ਕੈਂਟ, ਅੰਮ੍ਰਿਤਸਰ, ਜਲੰਧਰ ਸਿਟੀ, ਜਲੰਧਰ ਕੈਂਟ, ਲੁਧਿਆਣਾ ਤੇ ਫਗਵਾੜਾ ਸਟੇਸ਼ਨਾਂ ਤੇ ਰੇਲਵੇ ਕਾਲੋਨੀਆਂ ਵਿਚ ਸਵੱਛ ਰੇਲ, ਸਵੱਛ ਭਾਰਤ ਦਾ ਸੰਦੇਸ਼ ਦਿੰਦਿਆਂ ਪ੍ਰਭਾਤ ਫੇਰੀ ਕੱਢੀ ਗਈ। ਮੰਡਲ ਰੇਲ ਪ੍ਰਬੰਧਕ ਨੇ ਦੱਸਿਆ ਕਿ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਅਧੀਨ ਫਿਰੋਜ਼ਪੁਰ ਮੰਡਲ ’ਚ ਸਵੱਛਤਾ, ਵਾਤਾਵਰਣ ਸੰਭਾਲ ਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰਤੀ ਜਾਗਰੂਕਤਾ ਵਧਾਉਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।