04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਰਗਟ ਸਿੰਘ ਦੀ ਅਗਵਾਈ ’ਚ ਪੰਜਾਬ ਕਾਂਗਰਸ ਨੂੰ ਮਿਲੇਗੀ ਨਵੀਂ ਦਿਸ਼ਾ - ਆਸ਼ੂ ਬੰਗੜ, ਬਲਜੀਤ ਕੌਰ ਬੰਗੜ

ਫ਼ਿਰੋਜ਼ਪੁਰ, 3 ਅਕਤੂਬਰ (ਸੁਖਵਿੰਦਰ ਸਿੰਘ)– ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਸਾਬਕਾ ਹਾਕੀ ਕਪਤਾਨ ਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਨੂੰ ਸੌਂਪੇ ਜਾਣ ’ਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਤੇ ਜ਼ਿਲ੍ਹਾ ਕਾਂਗਰਸ ਵਾਈਸ ਪ੍ਰਧਾਨ ਬਲਜੀਤ ਕੌਰ ਬੰਗੜ ਨੇ ਸਵਾਗਤ ਕਰਦਿਆਂ ਹੋਇਆਂ ਵਧਾਈਆਂ ਦਿੱਤੀਆਂ। ਅਮਰਦੀਪ ਸਿੰਘ ਆਸ਼ੂ ਬੰਗੜ ਤੇ ਬਲਜੀਤ ਕੌਰ ਬੰਗੜ ਨੇ ਕਿਹਾ ਕਿ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣਾ ਪਾਰਟੀ ਦੇ ਸੰਗਠਨ ਲਈ ਨਵੀਂ ਜ਼ਿੰਮੇਵਾਰੀ ਅਤੇ ਨਵੀਂ ਸ਼ੁਰੂਆਤ ਹੈ।

Ad Position 21
No active advertisement
ਆਸ਼ੂ ਬੰਗੜ, ਬਲਜੀਤ ਕੌਰ ਬੰਗੜ। 04-10-2026
ਫ਼ਿਰੋਜ਼ਪੁਰ, 3 ਅਕਤੂਬਰ (ਸੁਖਵਿੰਦਰ ਸਿੰਘ)– ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਸਾਬਕਾ ਹਾਕੀ ਕਪਤਾਨ ਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਨੂੰ ਸੌਂਪੇ ਜਾਣ ’ਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਤੇ ਜ਼ਿਲ੍ਹਾ ਕਾਂਗਰਸ ਵਾਈਸ ਪ੍ਰਧਾਨ ਬਲਜੀਤ ਕੌਰ ਬੰਗੜ ਨੇ ਸਵਾਗਤ ਕਰਦਿਆਂ ਹੋਇਆਂ ਵਧਾਈਆਂ ਦਿੱਤੀਆਂ। ਅਮਰਦੀਪ ਸਿੰਘ ਆਸ਼ੂ ਬੰਗੜ ਤੇ ਬਲਜੀਤ ਕੌਰ ਬੰਗੜ ਨੇ ਕਿਹਾ ਕਿ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣਾ ਪਾਰਟੀ ਦੇ ਸੰਗਠਨ ਲਈ ਨਵੀਂ ਜ਼ਿੰਮੇਵਾਰੀ ਅਤੇ ਨਵੀਂ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਕੋਲ ਖੇਡ ਮੈਦਾਨ ਤੋਂ ਲੈ ਕੇ ਰਾਜਨੀਤੀ ਤੱਕ ਲੰਮਾ ਤਜਰਬਾ ਹੈ। ਦੋਵਾਂ ਆਗੂਆਂ ਨੇ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਦਿਹਾਤੀ ਹਲਕੇ ਦੇ ਕਾਂਗਰਸੀ ਆਗੂ ਤੇ ਵਰਕਰ ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਲਈ ਤਿਆਰ ਹਨ। ਆਸ਼ੂ ਬੰਗੜ ਤੇ ਬਲਜੀਤ ਕੌਰ ਬੰਗੜ ਨੇ ਕਿਹਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਕਾਂਗਰਸ ਨੂੰ ਵੱਡੀ ਲੀਡ ਨਾਲ ਜਿਤਾ ਕੇ ਸੀਟ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਦੀ ਝੋਲੀ ਵਿਚ ਪਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਵੱਛਤਾ ਪਖਵਾੜੇ ਦੀ ਸ਼ੁਰੂਆਤ ਕੀਤੀ ਅਗਲੀ ਖ਼ਬਰ ਮਿਲਾਵਟਖੋਰੀ ਦੇ ਵਿਰੁੱਧ ਜੰਗ ਲੜ ਰਹੇ ਇੰਸਪੈਕਟਰ ਅਭਿਨਵ ਖੋਸਲਾ ਵਿਰੁੱਧ ਵਿਭਾਗੀ ਕਾਰਵਾਈ ਮੰਦਭਾਗੀ-ਲਹਿਰਾ/ਸ਼ੀਂਹਾਂਪਾੜੀ
Ad Position 24