04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਰੇਬੀਜ਼ ਦਿਵਸ ’ਤੇ ਵਿਭਾਗ ਵਲੋਂ 96 ਬੇਸਹਾਰਾ ਕੁੱਤਿਆਂ ਦਾ ਟੀਕਾਕਰਨ

ਫ਼ਿਰੋਜ਼ਪੁਰ, 3 ਅਕਤੂਬਰ (ਕੁਲਬੀਰ ਸਿੰਘ ਸੋਢੀ) : ਵਿਸ਼ਵ ਰੇਬੀਜ਼ ਦਿਵਸ ਮੌਕੇ ਜਿੱਥੇ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਫ਼ਿਰੋਜ਼ਪੁਰ ਵਿਖੇ 96 ਬੇਸਹਾਰਾ ਕੁੱਤਿਆਂ ਦਾ ਮੁਫ਼ਤ ਐਂਟੀ-ਰੇਬੀਜ਼ ਟੀਕਾਕਰਨ ਕੀਤਾ ਗਿਆ ਉੱਥੇ ਹੀ ਸ਼ਹਿਰ ਵਿਚ ਲਗਾਤਾਰ ਵੱਧ ਰਹੀ ਬੇਸਹਾਰਾ ਕੁੱਤਿਆਂ ਦੀ ਸਮੱਸਿਆ ਨੂੰ ਲੈ ਕੇ ਲੋਕਾਂ ’ਚ ਰੋਸ ਵੀ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਕ ਪਾਸੇ ਵਿਭਾਗ ਵਲੋਂ ਰੇਬੀਜ਼ ਦਿਵਸ ਮੌਕੇ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ, ਜਦਕਿ ਦੂਜੇ ਪਾਸੇ ਸ਼ਹਿਰ ਦੀਆਂ ਗਲੀਆਂ ਤੇ ਬਾਜ਼ਾਰਾਂ ਵਿਚ ਬੇਸਹਾਰਾ ਕੁੱਤਿਆਂ ਦੇ ਝੁੰਡ ਲੋਕਾਂ ਲਈ ਖ਼ਤਰਾ ਬਣੇ ਹੋਏ ਹਨ।

Ad Position 21
No active advertisement
ਅਜੀਤ ਡੈਸਕ 04-10-2026
ਫ਼ਿਰੋਜ਼ਪੁਰ, 3 ਅਕਤੂਬਰ (ਕੁਲਬੀਰ ਸਿੰਘ ਸੋਢੀ) : ਵਿਸ਼ਵ ਰੇਬੀਜ਼ ਦਿਵਸ ਮੌਕੇ ਜਿੱਥੇ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਫ਼ਿਰੋਜ਼ਪੁਰ ਵਿਖੇ 96 ਬੇਸਹਾਰਾ ਕੁੱਤਿਆਂ ਦਾ ਮੁਫ਼ਤ ਐਂਟੀ-ਰੇਬੀਜ਼ ਟੀਕਾਕਰਨ ਕੀਤਾ ਗਿਆ ਉੱਥੇ ਹੀ ਸ਼ਹਿਰ ਵਿਚ ਲਗਾਤਾਰ ਵੱਧ ਰਹੀ ਬੇਸਹਾਰਾ ਕੁੱਤਿਆਂ ਦੀ ਸਮੱਸਿਆ ਨੂੰ ਲੈ ਕੇ ਲੋਕਾਂ ’ਚ ਰੋਸ ਵੀ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਕ ਪਾਸੇ ਵਿਭਾਗ ਵਲੋਂ ਰੇਬੀਜ਼ ਦਿਵਸ ਮੌਕੇ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ, ਜਦਕਿ ਦੂਜੇ ਪਾਸੇ ਸ਼ਹਿਰ ਦੀਆਂ ਗਲੀਆਂ ਤੇ ਬਾਜ਼ਾਰਾਂ ਵਿਚ ਬੇਸਹਾਰਾ ਕੁੱਤਿਆਂ ਦੇ ਝੁੰਡ ਲੋਕਾਂ ਲਈ ਖ਼ਤਰਾ ਬਣੇ ਹੋਏ ਹਨ। ਸ਼ਹਿਰ ਵਾਸੀਆਂ ਅਨੁਸਾਰ ਪਿਛਲੇ ਸਮੇਂ ਦੌਰਾਨ ਬੇਸਹਾਰਾ ਕੁੱਤਿਆਂ ਵਲੋਂ ਕੱਟੇ ਜਾਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਵਿਸ਼ਵ ਰੇਬੀਜ਼ ਦਿਵਸ ਮੌਕੇ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਸੋਸਾਇਟੀ ਫਾਰ ਦਾ ਪ੍ਰੀਵੈਂਸ਼ਨ ਆਫ ਕਰੂਐਲਟੀ ਟੂ ਐਨੀਮਲਜ਼ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਸਿਸਟੈਂਟ ਡਾਇਰੈਕਟਰ ਪਸ਼ੂ ਪਾਲਣ ਵਿਭਾਗ-ਕਮ-ਜੁਆਇੰਟ ਸਕੱਤਰ ਡਾ. ਕੰਵਰਅਨੂਪ ਕਲੇਰ ਦੀ ਦੇਖ-ਰੇਖ ਹੇਠ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਦੀ ਟੀਮ ਵਲੋਂ 96 ਬੇਸਹਾਰਾ ਕੁੱਤਿਆਂ ਦਾ ਮੁਫ਼ਤ ਐਂਟੀ-ਰੇਬੀਜ਼ ਟੀਕਾਕਰਨ ਕੀਤਾ ਗਿਆ। ਇਸ ਮੌਕੇ ਵੈਟਰਨਰੀ ਅਫ਼ਸਰ ਡਾ. ਗੁਰਨੂਰ ਸਿੰਘ, ਰਣਧੀਰ ਸਿੰਘ ਵੈਟਰਨਰੀ ਇੰਸਪੈਕਟਰ ਤੇ ਸਾਹਿਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰੀ ਹਲਕੇ ’ਚ ‘ਆਪ’ ਦੇ ਦਾਅਵੇਦਾਰਾਂ ਵਲੋਂ ਟਿਕਟ ਹਾਸਿਲ ਕਰਨ ਲਈ ਲੱਗੀ ਦੌੜ ਤੇਜ਼ ਸਾਬਕਾ ਹਲਕਾ ਇੰਚਾਰਜ ਸੋਢੀ ਨੇ ਆਪਣੇ... ਅਗਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ-ਜੋਤ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
Ad Position 24